02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਨਵੇਂ ਰਾਸ਼ਨ ਕਾਰਡ ਬਣਾਉਣਾ ਮੁੱਖ ਮੰਤਰੀ ਦਾ ਸ਼ਲਾਘਾਯੋਗ ਫ਼ੈਸਲਾ - ਮਸਜਿੰਦਰ ਸਿੰਘ

Ad Position 21
No active advertisement
ਅਜੀਤ ਡੈਸਕ 30-07-2026
ਨੰਗਲ ਬਿਹਾਲਾਂ, 29 ਜੁਲਾਈ (ਵਿਨੋਦ ਮਹਾਜਨ)- ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਸੂਬੇ ਵਿਚ ਰਹਿਣ ਵਾਲੇ ਰਾਸ਼ਨ ਕਾਰਡ ਤੋਂ ਵਾਂਝੇ ਲੋਕਾਂ ਲਈ ਰਾਸ਼ਨ ਕਾਰਡ ਬਣਾਉਣ ਦੀ ਪ੍ਰਕਿਰਿਆ ਦਾ ਸ਼ੁੱਭ ਆਰੰਭ ਕਰ ਦਿੱਤਾ ਗਿਆ ਹੈ ਜਿਸ ਵਿਚ ਨਵੇਂ ਰਾਸ਼ਨ ਕਾਰਡ ਦੇ ਨਾਲ-ਨਾਲ ਪੁਰਾਣੇ ਕਾਰਡ ਵਿਚ ਨਵੇਂ ਮੈਂਬਰ ਦਾ ਨਾਮ ਜੋੜਨ ਦੀ ਸੁਵਿਧਾ ਵੀ ਮੁਹੱਈਆ ਕਰਵਾਈ ਜਾਵੇਗੀ। ਮੁੱਖ ਮੰਤਰੀ ਵਲੋਂ ਲੋਕਾਂ ਦੇ ਹਿਤਾਂ ਲਈ ਲਿਆ ਗਿਆ ਇਹ ਫ਼ੈਸਲਾ ਸ਼ਲਾਘਾਯੋਗ ਹੈ। ਉਕਤ ਗੱਲਾਂ ਦਾ ਪ੍ਰਗਟਾਵਾ ਮਸਜਿੰਦਰ ਸਿੰਘ ਬਲਾਕ ਸੰਮਤੀ ਮੈਂਬਰ ਮੁਰਾਦਪੁਰ ਅਵਾਣਾ ਵਲੋਂ ਇਕ ਪ੍ਰੈਸ ਨੋਟ ਜਾਰੀ ਕਰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਗਏ ਹਨ। ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਇਹ ਅਪੀਲ ਕਰਦਿਆਂ ਕਿਹਾ ਕਿ ਇਹ ਗੱਲ ਸੁਨਿਸ਼ਚਿਤ ਕੀਤੀ ਜਾਵੇ ਕਿ ਇਸ ਸੁਵਿਧਾ ਦਾ ਲਾਭ ਉਠਾਉਣ ਤੋਂ ਕੋਈ ਵੀ ਲੋੜਵੰਦ ਵਾਂਝਾ ਨਾ ਰਹਿ ਜਾਵੇ ਅਤੇ ਇਸ ਸੁਵਿਧਾ ਦਾ ਨਾਜਾਇਜ਼ ਲਾਹਾ ਲੈ ਰਹੇ ਲੋਕਾਂ ਦੀ ਤੁਰੰਤ ਪਹਿਚਾਣ ਕਰਕੇ ਉਨ੍ਹਾਂ ਦੇ ਰਾਸ਼ਨ ਵਾਲੇ ਕਾਰਡ ਬੰਦ ਕੀਤੇ ਜਾਣ। ਜਿਸ ਨਾਲ ਅਸਲੀ ਹੱਕਦਾਰ ਹੀ ਇਸ ਯੋਜਨਾ ਦਾ ਲਾਭ ਉਠਾ ਸਕਣ।ਨਵੇਂ ਰਾਸ਼ਨ ਕਾਰਡ ਬਣਾਉਣਾ ਮੁੱਖ ਮੰਤਰੀ ਦਾ ਸ਼ਲਾਘਾਯੋਗ ਫ਼ੈਸਲਾ - ਮਸਜਿੰਦਰ ਸਿੰਘ
Ad Position 22
No active advertisement
ਪਿਛਲੀ ਖ਼ਬਰ -ਸਪੈਸ਼ਲ ਇੰਟੈਂਸਿਵ ਰਿਵੀਜ਼ਨ- ਹੁਸ਼ਿਆਰਪੁਰ ਜ਼ਿਲ੍ਹੇ ’ਚ ਈ.ਐੱਫ. ਡਿਜੀਟਾਈਜ਼ੇਸ਼ਨ ਦਾ ਕੰਮ 99.92 ਫ਼ੀਸਦੀ ਮੁਕੰਮਲ: ਆਸ਼ਿਕਾ ਜੈਨ ਅਗਲੀ ਖ਼ਬਰ ਤੀਕਸ਼ਣ ਸੂਦ ਵਲੋਂ ਸਫ਼ਾਈ ਸੇਵਕਾਂ ਦੇ ਧਰਨੇ ਤੇ ਬੰਦ ਨੂੰ ਸਮਰਥਨ ਦੇਣ ਦਾ ਐਲਾਨ
Ad Position 24
No active advertisement