03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਸਫ਼ਾਈ ਕਰਮਚਾਰੀਆਂ ਵਲੋਂ ਦਿੱਤੇ ਬੰਦ ਦੇ ਸੱਦੇ ਨੂੰ ਹੁਸ਼ਿਆਰਪੁਰ ’ਚ ਮਿਲਿਆ ਭਰਵਾਂ ਸਮਰਥਨ

Ad Position 21
No active advertisement
ਅਜੀਤ ਡੈਸਕ 31-07-2026
ਹੁਸ਼ਿਆਰਪੁਰ, 30 ਜੁਲਾਈ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)- ਬਰਨਾਲਾ ਵਿਖੇ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਫ਼ਾਈ ਕਰਮਚਾਰੀਆਂ ‘ਤੇ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦੇ ਵਿਰੋਧ ‘ਚ ਸਫ਼ਾਈ ਕਰਮਚਾਰੀਆਂ ਵਲੋਂ ਅੱਜ ਦਿੱਤੇ ਗਏ ਬੰਦ ਦੇ ਸੱਦੇ ਨੂੰ ਹੁਸ਼ਿਆਰਪੁਰ ਸ਼ਹਿਰ ‘ਚ ਭਰਵਾਂ ਹੁੰਗਾਰਾ ਮਿਲਿਆ। ਸ਼ਹਿਰ ‘ਚ ਸਿਹਤ ਸੇਵਾਵਾਂ ਨੂੰ ਛੱਡ ਕੇ ਬਾਕੀ ਸਾਰੀਆਂ ਵਪਾਰਕ, ਸਿੱਖਿਆ ਅਦਾਰੇ ਬੰਦ ਰਹੇ। ਹਾਲਾਂਕਿ ਕੁੱਝ ਸਰਕਾਰੀ ਦਫ਼ਤਰਾਂ ਤੇ ਬੈਂਕਾਂ ‘ਚ ਚੱਲ ਰਹੇ ਕੰਮ ਨੂੰ ਪ੍ਰਦਰਸ਼ਨਕਾਰੀਆਂ ਨੇ ਬੰਦ ਕਰਵਾ ਦਿੱਤਾ। ਅੱਜ ਸਵੇਰੇ ਨਗਰ ਨਿਗਮ ਦਫ਼ਤਰ ਦੇ ਬਾਹਰ ਸਫ਼ਾਈ ਕਰਮਚਾਰੀਆਂ ਤੇ ਹੋਰਨਾਂ ਸਹਿਯੋਗੀ ਜਥੇਬੰਦੀਆਂ ਦੇ ਮੈਂਬਰਾਂ ਭਾਰੀ ਇਕੱਠ ਹੋਇਆ। ਇਸ ਮੌਕੇ ਆਗੂਆਂ ਨੇ ਬਰਨਾਲੇ ‘ਚ ਵਾਪਰੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਅਤੇ ਕਿਹਾ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨ ਲੈਂਦੀ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ। ਇਸ ਦੌਰਾਨ ਭਾਰਤੀ ਜਨਤਾ ਪਾਰਟੀ ਨੇ ਵੀ ਬੰਦ ਦਾ ਸਮਰਥਨ ਦਾ ਐਲਾਨ ਕੀਤਾ ਸੀ। ਇਸ ਮੌਕੇ ਸਫ਼ਾਈ ਕਰਮਚਾਰੀਆਂ ਵਲੋਂ ਕੱਢੇ ਰੋਸ ਮਾਰਚ ‘ਚ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਰੋਸ ਮਾਰਚ ਸ਼ਹਿਰ ਦੇ ਬਾਜ਼ਾਰਾਂ ‘ਚੋਂ ਲੰਘਿਆ ਅਤੇ ਦੁਕਾਨਾਂ ਤੇ ਅਦਾਰਿਆਂ ਨੂੰ ਬੰਦ ਕਰਵਾਇਆ ਗਿਆ। ਇਸ ਦੌਰਾਨ ਮਿੰਨੀ ਸਕੱਤਰੇਤ ਵਿਖੇ ਖੁੱਲ੍ਹੇ ਸਾਰੇ ਦਫ਼ਤਰਾਂ ਨੂੰ ਬੰਦ ਕਰਵਾਉਣ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨਕਾਰੀਆਂ ਨੇ ਉੱਥੇ ਧਰਨਾ ਲਗਾ ਦਿੱਤਾ ਤੇ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਜਿਸ ‘ਤੇ ਪ੍ਰਸ਼ਾਸਨ ਨੇ ਤੁਰੰਤ ਦਫ਼ਤਰਾਂ ਨੂੰ ਬੰਦ ਕਰਵਾਇਆ ਤੇ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤ ਕਰਵਾਇਆ। ਇਸ ਮੌਕੇ ਸਫ਼ਾਈ ਕਰਮਚਾਰੀ ਯੂਨੀਅਨ ਦੇ ਆਗੂ ਕਰਨਜੋਤ ਆਦੀਆ, ਸੋਮ ਨਾਥ ਆਦੀਆ, ਅਨਿਲ ਬਾਘਾ, ਲਾਰੈਂਸ ਚੌਧਰੀ, ਮਨੋਜ ਕੈਨੇਡੀ, ਗੁਰਨਾਮ ਸਿੰਘ ਸਿੰਗੜੀਵਾਲਾ, ਹਰਵਿੰਦਰ ਹੀਰਾ, ਡਾ: ਅਜੇ ਮੱਲ, ਹਰੀ ਰਾਮ, ਹੈਪੀ ਪੌਲ, ਰਾਜ ਕੁਮਾਰ ਆਦੀਆ, ਅਸ਼ੋਕ ਗਿੱਲ, ਮਹਿੰਦਰ ਪਾਲ, ਸੁਨੀਤਾ ਰਾਣੀ, ਸੰਨੀ, ਠੇਕੇਦਾਰ ਭਗਵਾਨ ਦਾਸ, ਅਵਤਾਰ ਭੂਟੋ ਆਦਿ ਹਾਜ਼ਰ ਸਨ।
ਬੰਦ ਦੌਰਾਨ ਚੱਬੇਵਾਲ ‘ਚ ਲੱਗੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇ
ਚੱਬੇਵਾਲ, (ਰਾਜੀਵ ਭਾਰਦਵਾਜ)- ਅੱਜ ਪੰਜਾਬ ਬੰਦ ਦੇ ਸੱਦੇ ਦੌਰਾਨ ਚੱਬੇਵਾਲ ਪੂਰੀ ਤਰਾਂ ਬੰਦ ਰਿਹਾ। ਬੰਦ ਦੌਰਾਨ ਚੱਬੇਵਾਲ ਮਾਰਕੀਟ ਦੀਆਂ ਸਾਰੀਆਂ ਦੁਕਾਨਾਂ ਲਗਪਗ ਬੰਦ ਹੀ ਸਨ । ਮੌਕੇ ’ਤੇ ਚੱਬੇਵਾਲ ਮੁੱਖ ਚੌਂਕ ਵਿਚ ਪਹੁੰਚੇ ਅਜੇ ਕੁਮਾਰ ਲਾਡੀ ਧਰਮ ਰਕਸ਼ਾ ਸਮਾਜ, ਨਿਸ਼ਾਂਤ ਪੱਟੀ ਪ੍ਰਧਾਨ, ਉਂਕਾਰ ਬਜਰਾਵਰ ਪ੍ਰਧਾਨ ਬੇਗਮਪੁਰਾ ਟਾਈਗਰ ਫੋਰਸ, ਮਨੋਹਰ ਬਜਰਾਵਰ ਪ੍ਰਧਾਨ ਬਹੁਜਨ ਸਮਾਜ ਪਾਰਟੀ, ਅਮਰਜੀਤ ਸਿੰਘ, ਪ੍ਰਮੋਦ ਕੁਮਾਰ, ਰਾਜੇਸ਼ ਕੁਮਾਰ, ਮੰਗਤ ਰਾਮ, ਮਨੀ, ਹਮੀਦ, ਜਤਿਨ, ਦੀਪਕ ਆਦਿ ਨੇ ਪੰਜਾਬ ਸਰਕਾਰ ਮੁਰਦਾਬਾਦ ਤੇ ਡੀ.ਐਸ.ਪੀ. ਸਤਵੀਰ ਸਿੰਘ ਮੁਰਦਾਬਾਦ ਦੇ ਨਾਅਰੇ ਲਗਾਏ ਤੇ ਮੁੱਖ ਮਾਰਗ ਬੰਦ ਕਰਕੇ ਜਾਮ ਲਗਾ ਦਿੱਤਾ ਜਿਸ ਨੂੰ ਕਿ ਕੁੱਝ ਸਮੇਂ ਬਾਅਦ ਖੋਲ੍ਹ ਦਿੱਤਾ ਗਿਆ ਸੀ। ਇਹਨਾਂ ਸਾਰੀਆਂ ਜਥੇਬੰਦੀਆਂ ਦੇ ਅਹੁਦੇਦਾਰਾਂ ਨੇ ਚੱਬੇਵਾਲ ਦਾ ਸਾਰੀ ਮਾਰਕੀਟ ਵਿਚ ਘੁੰਮਦੇ ਹੋਏ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਲਗਾਉਂਦੇ ਹੋਏ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਬੇਵਾਲ, ਸਰਕਾਰੀ ਬੈਂਕਾਂ ਤੇ ਨਿੱਜੀ ਬੈਂਕਾਂ ਨੂੰ ਵੀ ਬੰਦ ਕਰਵਾਇਆ ।
ਹਰਿਆਣਾ ਤੇ ਭੂੰਗਾ ਰਿਹਾ ਬੰਦ
ਹਰਿਆਣਾ, (ਹਰਮੇਲ ਸਿੰਘ ਖੱਖ)- ਪੰਜਾਬ ਬੰਦ ਦੇ ਸੱਦੇ ਉੱਤੇ ਅੱਜ ਹਰਿਆਣਾ, ਭੂੰਗਾ ਤੇ ਨਾਲ ਲਗਦੇ ਖੇਤਰ ਪੂਰੀ ਤਰ੍ਹਾਂ ਬੰਦ ਰਹੇ। ਕਾਂਗਰਸ ਪਾਰਟੀ ਦੇ ਹਲਕਾ ਸ਼ਾਮ ਚੁਰਾਸੀ ਦੇ ਬਲਾਕ ਚੇਅਰਮੈਨ ਅਭੀ ਬੱਤਰਾ, ਅਤੁੱਲ ਸਹੋਤਾ ਪ੍ਰਧਾਨ ਭਾਵਾਧਸ ਹਰਿਆਣਾ, ਕਾਂਗਰਸੀ ਆਗੂ ਕਾਕਾ ਪਿੰਡ ਬੱਸੀ ਉਮਰ ਖਾਂ ਦੀ ਅਗਵਾਈ ਹੇਠ ਅੱਜ ਕਸਬਾ ਹਰਿਆਣਾ ਨੂੰ ਮੁਕੰਮਲ ਬੰਦ ਕਰਵਾਇਆ ਗਿਆ। ਇਸ ਬੰਦ ਦੌਰਾਨ ਭਾਰੀ ਗਿਣਤੀ ’ਚ ਵਾਲਮੀਕੀ ਭਾਈਚਾਰੇ ਦੇ ਨੌਜਵਾਨਾਂ ਨੇ ਸ਼ਿਰਕਤ ਕੀਤੀ ਤੇ ਬੰਦ ਨੂੰ ਸਫਲ ਬਣਾਉਣ ਲਈ ਵੱਧ ਚੜ੍ਹ ਕੇ ਹਿੱਸਾ ਲਿਆ। ਕਸਬਾ ਹਰਿਆਣਾ ਵਿਖੇ ਮੁੱਖ ਸੜਕ ਅਤੇ ਵੱਖ-ਵੱਖ ਬਾਜ਼ਾਰਾਂ ਵਿਚ ਜਾ ਕੇ ਵਾਲਮੀਕੀ ਭਾਈਚਾਰੇ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਉਨ੍ਹਾਂ ਵੱਲੋਂ ਕੁੱਝ ਅਦਾਰੇ ਜੋ ਕਿ ਖੁੱਲ੍ਹੇ ਹੋਏ ਸਨ, ਨੂੰ ਵੀ ਬੰਦ ਕਰਵਾਇਆ ਗਿਆ। ਇਸ ਮੌਕੇ ਕਾਕਾ ਸਰਪੰਚ, ਕੁਲਜੀਤ ਸਿੰਘ, ਲੱਕੀ ਭੱਟੀ, ਸੁਨੀਲ ਬਤਰਾ, ਅਭੀ ਅਟਵਾਲ, ਕਰਨ, ਰਮਨ ਹੰਸ, ਹਿਮਾਂਸ਼ੂ, ਗੁਰਮੀਤ ਕੁਮਾਰ, ਸ਼ੁਭਮ, ਮਨਜੀਤ ਸਿੰਘ, ਬਲਵਿੰਦਰ ਸਿੰਘ, ਪੋਰਸ, ਸੰਨੀ, ਹਰਜਿੰਦਰ ਤੇ ਸ਼ੰਮੀ ਆਦਿ ਨੌਜਵਾਨ ਹਾਜ਼ਰ ਸਨ।
ਬੰਦ ਦੌਰਾਨ ਸਫ਼ਾਈ ਸੇਵਕ ਯੂਨੀਅਨ ਵਲੋਂ ਧਰਨਾ
ਗੜ੍ਹਸ਼ੰਕਰ, (ਧਾਲੀਵਾਲ)- ਪੰਜਾਬ ਬੰਦ ਦੇ ਸੱਦੇ ਦੌਰਾਨ ਸਫ਼ਾਈ ਸੇਵਕ ਯੂਨੀਅਨ ਗੜ੍ਹਸ਼ੰਕਰ ਵਲੋਂ ਨਗਰ ਕੌਂਸਲ ਦਫ਼ਤਰ ਅੱਗੇ ਧਰਨਾ ਦੇ ਕੇ ਬਰਨਾਲਾ ਘਟਨਾ ਨੂੰ ਲੈ ਕੇ ਰੋਸ ਜਤਾਇਆ ਗਿਆ। ਇਸ ਮੌਕੇ ਸਫ਼ਾਈ ਸੇਵਕ ਯੂਨੀਅਨ ਦੀ ਪ੍ਰਧਾਨ ਕਿਰਨ ਸੌਂਧੀ, ਚੇਅਰਮੈਨ ਸੋਢੀ ਰਾਮ, ਉਪ ਪ੍ਰਧਾਨ ਸੁਰਿੰਦਰ ਪਾਲ, ਜਨਰਲ ਸਕੱਤਰ ਰਾਜੇਸ਼ ਕੁਮਾਰ, ਚਮਨ, ਕਮਲ, ਸੰਜੀਵ ਭੱਟੀ, ਬੱਲੂ, ਵਰਿੰਦਰ ਪਾਲ ਹਾਜ਼ਰ ਹੋਏ। ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਤੇ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਧਰਨੇ ’ਚ ਪਹੁੰਚ ਕੇ ਸਮਰਥਨ ਦਿੱਤਾ। ਇਸ ਮੌਕੇ ਬੁਲਾਰਿਆਂ ਨੇ ਬਰਨਾਲਾ ਘਟਨਾ ਦੀ ਕਰੜੀ ਨਿੰਦਾ ਕਰਦੇ ਹੋਏ ਪੰਜਾਬ ਸਰਕਾਰ ਨੂੰ ਸਬਕ ਸਿਖਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਬਰਨਾਲਾ ਘਟਨਾ ਨੂੰ ਲੈ ਕੇ ਸੰਤੁਸ਼ਟੀਜਨਕ ਕਾਰਵਾਈ ਨਾ ਕੀਤੀ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਗੜ੍ਹਦੀਵਾਲਾ ‘ਚ ਵਾਲਮੀਕਿ ਭਾਈਚਾਰੇ ਵਲੋਂ ਅਰਥੀ ਫੂਕ ਮੁਜ਼ਾਹਰਾ
ਗੜ੍ਹਦੀਵਾਲਾ, (ਚੱਗਰ)- ਗੜ੍ਹਦੀਵਾਲਾ ਵਿਖੇ ਅੱਜ ਪੂਰਨ ਤੌਰ ‘ਤੇ ਬੰਦ ਰਿਹਾ ਜਦਕਿ ਸਮੂਹ ਵਾਲਮੀਕਿ ਭਾਈਚਾਰੇ ਵੱਲੋਂ ਅਰਥੀ ਫੂਕ ਮੁਜ਼ਾਹਰਾ ਕਰਕੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਭਾਰਤੀ ਵਾਲਮੀਕਿ ਧਰਮ ਸਮਾਜ (ਭਾਵਾਧਾਸ) ਗੜ੍ਹਦੀਵਾਲਾ, ਭਗਵਾਨ ਵਾਲਮੀਕਿ ਨੌਜਵਾਨ ਸਭਾ ਤੇ ਪੰਜਾਬ ਸਫ਼ਾਈ ਸੇਵਕ ਯੂਨੀਅਨ ਗੜ੍ਹਦੀਵਾਲਾ ਵਲੋਂ ਰੋਸ ਮਾਰਚ ਕਰਨ ਉਪਰੰਤ ਪੰਜਾਬ ਦੇ ਮੁੱਖ ਮੰਤਰੀ ਦੇ ਨਾਮ ਨਾਇਬ ਤਹਿਸੀਲਦਾਰ ਗੁਰਪ੍ਰੀਤ ਸਿੰਘ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਮੰਗ ਕੀਤੀ ਕਿ ਘਟਨਾ ਵਿਚ ਸ਼ਾਮਿਲ ਪੁਲਿਸ ਮੁਲਾਜ਼ਮਾਂ
(ਬਾਕੀ ਸਫਾ 6 ’ਤੇ)
Ad Position 22
No active advertisement
ਪਿਛਲੀ ਖ਼ਬਰ ਜ਼ੋਨਲ ਖੇਡਾਂ ਵਿਚ ਜੀ.ਟੀ.ਬੀ. ਖ਼ਾਲਸਾ ਸਕੂਲ ਦੇ ਖਿਡਾਰੀਆਂ ਦਾ ਇੱਕ ਵਾਰ ਫਿਰ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਸਥਾਈ ਰੁਜ਼ਗਾਰ ਦੀ ਸੁਰੱਖਿਆ ਲਈ ਐਕਟ ਬਣਾਉਣ ਦੀ ਮੰਗ ਨੂੰ ਲੈ ਕੇ 1158 ਸਹਾਇਕ ਪ੍ਰੋਫ਼ੈਸਰਾਂ ਤੇ ਲਾਇਬ੍ਰੇਰੀਅਨਾਂ ਨੇ ਕੀਤਾ...
Ad Position 24
No active advertisement