03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਪਿੰਡ ਦੇਹਰੀਵਾਲ ਵਿਚ ਸਾਬਕਾ ਮੰਤਰੀ ਗਿਲਜੀਆਂ ਨੇ ਕੀਤਾ ਵਾਸੀਆਂ ਨੂੰ ਲਾਮਬੰਦ

Ad Position 21
No active advertisement
ਅਜੀਤ ਡੈਸਕ 31-07-2026
ਅੱਡਾ ਸਰਾਂ, 30 ਜੁਲਾਈ (ਮਸੀਤੀ)- ਪਿੰਡ ਦੇਹਰੀਵਾਲ ਵਿਚ ਹੋਈ ਮੀਟਿੰਗ ਵਿਚ ਸਾਬਕਾ ਕੈਬਨਿਟ ਮੰਤਰੀ ਪੰਜਾਬ ਸੰਗਤ ਸਿੰਘ ਗਿਲਜੀਆਂ ਨੇ ਪਿੰਡ ਵਾਸੀਆਂ ਨੂੰ ਕਾਂਗਰਸ ਪਾਰਟੀ ਦੇ ਹੱਕ ਵਿਚ ਲਾਮਬੰਦ ਕੀਤਾ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਦਲਜੀਤ ਸਿੰਘ ਗਿਲਜੀਆਂ , ਬਲਾਕ ਪ੍ਰਧਾਨ ਅਵਤਾਰ ਸਿੰਘ ਖੋਖਰ ਅਤੇ ਯੂਥ ਪ੍ਰਧਾਨ ਰਵੀ ਵੀ ਮੌਜੂਦ ਸਨ। ਇਸ ਮੌਕੇ ਸਾਬਕਾ ਮੰਤਰੀ ਗਿਲਜੀਆਂ ਨੇ ਕਾਂਗਰਸ ਪਾਰਟੀ ਦੀ ਲੋਕ ਹਿਤੈਸ਼ੀ ਵਿਚਾਰਧਾਰਾ ਨਾਲ ਜੋੜਦੇ ਹੋਏ ਆਖਿਆ ਕਿ ਪਿੰਡਾਂ ਵਾਸੀਆਂ ਨੂੰ ਰੋਜ਼ਗਾਰ ਦੀ ਗਰੰਟੀ ਦੇਣ ਵਾਲੀ ਮਨਰੇਗਾ ਸਕੀਮ ਨੂੰ ਬੰਦ ਕਰਕੇ ਜੀ ਰਾਮ ਜੀ ਸਕੀਮ ਨੂੰ ਲਾਗੂ ਕਰਨ ਵਾਲੀਆਂ ਕੇਂਦਰ ਅਤੇ ਪੰਜਾਬ ਸਰਕਾਰ ਨੇ ਉਹ ਰੋਜ਼ਗਾਰ ਖੋਹ ਲਿਆ ਹੈ ਅਤੇ ਇਸ ਦੇ ਨਾਲ ਪਿੰਡਾਂ ਦਾ ਵਿਕਾਸ ਵੀ ਪਿੱਛੜ ਜਾਵੇਗਾ। ਉਨ੍ਹਾਂ ਆਖਿਆ ਕਿ ਅੱਜ ਕਿਸਾਨ ਕਿਰਤੀ ਅਤੇ ਮੁਲਜ਼ਮ ਵਰਗ ਸਰਕਾਰ ਦੀਆਂ ਨਕਾਰਾ ਅਤੇ ਡੰਗ ਟਪਾਊ ਨੀਤੀਆਂ ਕਾਰਨ ਦੁਖੀ ਹੈ। ਉਨ੍ਹਾਂ ਆਖਿਆ ਕਿ ਅੱਜ ਮੁਲਾਜ਼ਮ ਤੇ ਬੇਰੁਜ਼ਗਾਰ ਸੜਕਾਂ ਤੇ ਉੱਤਰ ਸਰਕਾਰ ਦਾ ਪਿੱਟ ਸਿਆਪਾ ਕਰ ਰਹੇ ਹਨ। ਉਨ੍ਹਾਂ ਆਖਿਆ ਕਿ ਇਸ ਸਰਕਾਰ ਤੋਂ ਮੁਕਤੀ ਦਿਵਾ ਕੇ ਕਾਂਗਰਸ ਪਾਰਟੀ ਸਰਕਾਰ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਕਰੇਗੀ। ਇਸ ਮੌਕੇ ਹਰਮੇਸ਼ ਬਸੀਜਲਾਲ, ਵਿਜੇ ਪਾਲ, ਕੁਲਦੀਪ ਸਿੰਘ, ਮਾਸਟਰ ਸੁਖਦਿਆਲ ਸਿੰਘ, ਮਨਪ੍ਰੀਤ ਸਿੰਘ, ਹਰਮੇਸ਼ ਬੱਸੀ ਜਲਾਲ, ਵਿਜੇ ਕੁਮਾਰ, ਜਸਕਰਨ ਸਿੰਘ, ਕੁਲਵਿੰਦਰ ਸਿੰਘ, ਹਰ ਕਿੰਦਰ ਸਿੰਘ, ਮੋਹਿਤ ਕੁਮਾਰ, ਗੁਰਚਰਨ ਸਿੰਘ, ਉੱਜਲ ਸਿੰਘ, ਸੁਦੇਸ਼ ਕੁਮਾਰੀ, ਸਤਨਾਮ ਸਿੰਘ, ਅਨਵਰ ਬਿੱਟੂ, ਰਕੇਸ਼ ਕੁਮਾਰ, ਧਰਮਪਾਲ, ਤਰਸੇਮ ਸਿੰਘ, ਵਿਲੀਅਮ, ਤਰਸੇਮ, ਰਵਿੰਦਰ ਸਿੰਘ ਰਵੀ, ਲੱਡੂ, ਨੰਬਰਦਾਰ ਹੰਸ ਰਾਜ, ਜਸਕਰਨ ਸਿੰਘ, ਗਿਆਨ ਚੰਦ, ਸ਼ਿੰਗਾਰਾ ਸਿੰਘ ਫ਼ੌਜੀ, ਪ੍ਰਤਾਪ ਸਿੰਘ ਅਤੇ ਅਨਿਲ ਪਿੰਕਾ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਹੁਸ਼ਿਆਰਪੁਰ ਰਿਟਾਇਰਡ ਮਿਊਂਸੀਪਲ ਕਰਮਚਾਰੀ ਯੂਨੀਅਨ ਦੀ ਮੀਟਿੰਗ ਅਗਲੀ ਖ਼ਬਰ ਜ਼ੋਨਲ ਖੇਡਾਂ ਵਿਚ ਜੀ.ਟੀ.ਬੀ. ਖ਼ਾਲਸਾ ਸਕੂਲ ਦੇ ਖਿਡਾਰੀਆਂ ਦਾ ਇੱਕ ਵਾਰ ਫਿਰ ਸ਼ਾਨਦਾਰ ਪ੍ਰਦਰਸ਼ਨ
Ad Position 24
No active advertisement