01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਨਗਰ ਨਿਗਮ ਦੇ ਕਰਮਚਾਰੀਆਂ ਨਾਲ ਪੰਜਾਬ ਸਰਕਾਰ ਕਰ ਰਹੀ ਹੈ ਧੋਖਾ-ਵਿਜੈ ਸਾਂਪਲਾ

Ad Position 21
No active advertisement
ਅਜੀਤ ਡੈਸਕ 01-08-2026

ਹੁਸ਼ਿਆਰਪੁਰ, 31 ਜੁਲਾਈ (ਨਰਿੰਦਰ ਸਿੰਘ ਬੱਡਲਾ)-ਸਾਬਕਾ ਕੇਂਦਰੀ ਮੰਤਰੀ ਅਤੇ ਸਾਬਕਾ ਚੇਅਰਮੈਨ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਵਿਜੈ ਸਾਂਪਲਾ ਨੇ ਕਿਹਾ ਕਿ ਪੰਜਾਬ ਸਰਕਾਰ ਨਗਰ ਨਿਗਮ ਅਤੇ ਨਗਰ ਕੌਂਸਲਾਂ ਦੇ ਕਰਮਚਾਰੀਆਂ ਨਾਲ ਲਗਾਤਾਰ ਧੋਖਾ ਕਰ ਰਹੀ ਹੈ। ਸੱਤਾ ਵਿਚ ਆਉਣ ਤੋਂ ਪਹਿਲਾਂ ਕਰਮਚਾਰੀਆਂ ਨੂੰ ਪੱਕਾ ਕਰਨ ਦੇ ਵੱਡੇ-ਵੱਡੇ ਵਾਅਦੇ ਕੀਤੇ ਗਏ ਸਨ, ਪਰ ਅੱਜ ਉਹੀ ਕਰਮਚਾਰੀ ਆਪਣੇ ਹੱਕਾਂ ਲਈ ਸੜਕਾਂ ’ਤੇ ਧਰਨੇ ਦੇਣ ਲਈ ਮਜਬੂਰ ਹਨ। ਇਹ ਸਰਕਾਰ ਦੀ ਕਥਨੀ ਅਤੇ ਕਰਨੀ ਵਿਚਲੇ ਫ਼ਰਕ ਦਾ ਸਭ ਤੋਂ ਵੱਡਾ ਸਬੂਤ ਹੈ। ਨਗਰ ਨਿਗਮ ਅਤੇ ਨਗਰ ਕੌਂਸਲਾਂ ਦੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਸਫ਼ਾਈ ਕਰਮਚਾਰੀ ਯੂਨੀਅਨ ਨਗਰ ਨਿਗਮ ਹੁਸ਼ਿਆਰਪੁਰ ਦੇ ਪ੍ਰਧਾਨ ਕਰਨਜੋਤ ਆਦੀਆ, ਉਪ ਪ੍ਰਧਾਨ ਸੋਮਨਾਥ ਆਦੀਆ ਅਤੇ ਵਿਕਰਮਜੀਤ ਬੰਟੀ ਦੀ ਅਗਵਾਈ ਹੇਠ ਚੱਲ ਰਹੇ ਧਰਨੇ ਵਿਚ ਅੱਜ ਵਿਜੈ ਸਾਂਪਲਾ ਨੇ ਭਾਜਪਾ ਵਰਕਰਾਂ ਸਮੇਤ ਸ਼ਮੂਲੀਅਤ ਕਰਕੇ ਕਰਮਚਾਰੀਆਂ ਦੇ ਸੰਘਰਸ਼ ਨੂੰ ਆਪਣਾ ਪੂਰਾ ਸਮਰਥਨ ਦਿੱਤਾ।ਉਨ੍ਹਾਂ ਬਰਨਾਲਾ ਵਿਚ ਆਪਣੇ ਹੱਕਾਂ ਦੀ ਮੰਗ ਕਰ ਰਹੇ ਸਫ਼ਾਈ ਕਰਮਚਾਰੀਆਂ ’ਤੇ ਹੋਏ ਪੁਲਿਸ ਲਾਠੀਚਾਰਜ ਦੀ ਤਿੱਖੇ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਇਹ ਘਟਨਾ ਪੰਜਾਬ ਸਰਕਾਰ ਦੀ ਕਰਮਚਾਰੀ ਵਿਰੋਧੀ ਅਤੇ ਦਮਨਕਾਰੀ ਸੋਚ ਨੂੰ ਬੇਨਕਾਬ ਕਰਦੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਬਰਨਾਲਾ ਲਾਠੀਚਾਰਜ ਲਈ ਜ਼ਿੰਮੇਵਾਰ ਸਾਰੇ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਬਰਖ਼ਾਸਤ ਕੀਤਾ ਜਾਵੇ, ਘਟਨਾ ਦੀ ਨਿਆਇਕ ਜਾਂਚ ਕਰਵਾਈ ਜਾਵੇ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਸੰਘਰਸ਼ ਕਰ ਰਹੇ ਕਰਮਚਾਰੀਆਂ ਨੂੰ ਭਰੋਸਾ ਦਿਵਾਇਆ ਕਿ ਭਾਰਤੀ ਜਨਤਾ ਪਾਰਟੀ ਉਨ੍ਹਾਂ ਦੇ ਹੱਕਾਂ ਦੀ ਲੜਾਈ ਵਿਚ ਪੂਰੀ ਮਜ਼ਬੂਤੀ ਨਾਲ ਉਨ੍ਹਾਂ ਦੇ ਨਾਲ ਖੜ੍ਹੀ ਹੈ। ਇਸ ਮੌਕੇ ਵਾਲਮੀਕਿ ਸਮਾਜ ਦੇ ਆਗੂ ਮਨੋਜ ਕੈਨੇਡੀ, ਭਾਜਪਾ ਜ਼ਿਲ੍ਹਾ ਉਪ ਪ੍ਰਧਾਨ ਭਾਰਤ ਭੂਸ਼ਣ ਵਰਮਾ, ਨਿਤਿਨ ਗੁਪਤਾ, ਭਾਜਯੂਮੋ ਜ਼ਿਲ੍ਹਾ ਪ੍ਰਧਾਨ ਸ਼ਿਵਮ ਓਹਰੀ, ਭਾਜਯੂਮੋ ਜ਼ਿਲ੍ਹਾ ਜਨਰਲ ਸਕੱਤਰ ਸੂਰਜ ਸ਼ਰਮਾ ਸਮੇਤ ਵੱਡੀ ਗਿਣਤੀ ਵਿਚ ਭਾਜਪਾ ਵਰਕਰ ਅਤੇ ਕਰਮਚਾਰੀ ਸੰਗਠਨਾਂ ਦੇ ਅਹੁਦੇਦਾਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨੰਗਲਾਂ ਵਿਖੇ 3 ਸਾਲ ਪਹਿਲਾਂ ਹੜ੍ਹ ਦੇ ਪਾਣੀ ’ਚ ਰੁੜ੍ਹੀ ਸੜਕ ਦਾ ਨਹੀਂ ਹੋਇਆ ਸੁਧਾਰ ਅਗਲੀ ਖ਼ਬਰ ਬਾਬਾ ਨੂਰਸ਼ਾਹ ਵਲੀ ਦੀ ਯਾਦ ’ਚ ਪਿੰਡ ਨੋਨਾਰੀ ਖੋਖਰ ਵਿਖੇ ਲਗਾਇਆ ਸਾਲਾਨਾ ਮੇਲਾ ਪੰਜਾਬੀ ਗਾਇਕ ਸ਼ੇਰਾ ਬੋਹੜਵਾਲੀਆ ਅਤੇ...
Ad Position 24
No active advertisement