01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਜਿੰਪਾ ਨੇ 8 ਆਂਗਣਵਾੜੀ ਵਰਕਰਾਂ ਤੇ 38 ਹੈਲਪਰਾਂ ਨੂੰ ਸੌਂਪੇ ਨਿਯੁਕਤੀ ਪੱਤਰ

Ad Position 21
No active advertisement
ਅਜੀਤ ਡੈਸਕ 01-08-2026
ਹੁਸ਼ਿਆਰਪੁਰ, 31 ਜੁਲਾਈ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਨੂੰ ਜ਼ਮੀਨੀ ਪੱਧਰ ‘ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਦੇ ਹੋਏ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਸ਼ੁੱਕਰਵਾਰ ਨੂੰ 8 ਆਂਗਣਵਾੜੀ ਵਰਕਰਾਂ ਅਤੇ 38 ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਉਨ੍ਹਾਂ ਸਾਰੇ ਚੁਣੇ ਗਏ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਮਾਜ ਦੇ ਕਮਜ਼ੋਰ ਅਤੇ ਲੋੜਵੰਦ ਵਰਗਾਂ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣ ਵਿਚ ਆਂਗਣਵਾੜੀ ਕਰਮਚਾਰੀਆਂ ਦੀ ਬਹੁਤ ਮਹੱਤਵਪੂਰਨ ਭੂਮਿਕਾ ਹੈ। ਵਿਧਾਇਕ ਜਿੰਪਾ ਨੇ ਕਿਹਾ ਕਿ ਸਮਾਜਿਕ ਸੁਰੱਖਿਆ ਵਿਭਾਗ ਦਾ ਕੰਮ ਬੇਹੱਦ ਮਹੱਤਵਪੂਰਨ ਹੈ ਅਤੇ ਪੰਜਾਬ ਸਰਕਾਰ ਦੀ ਪ੍ਰਾਥਮਿਕਤਾ ਹੈ ਕਿ ਵੱਖ-ਵੱਖ ਵਿਭਾਗਾਂ ਵਿਚ ਲੰਬੇ ਸਮੇਂ ਤੋਂ ਖਾਲੀ ਪਈਆਂ ਅਸਾਮੀਆਂ ਨੂੰ ਪਾਰਦਰਸ਼ੀ ਢੰਗ ਨਾਲ ਭਰ ਕੇ ਸਰਕਾਰੀ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾਵੇ। ਇਸ ਮੌਕੇ ਹੁਸ਼ਿਆਰਪੁਰ ਸਹਿਕਾਰੀ ਬੈਂਕ ਦੇ ਚੇਅਰਮੈਨ ਵਿਕਰਮ ਸ਼ਰਮਾ, ਕੌਂਸਲਰ ਸੁਰਿੰਦਰ ਕੁਮਾਰ, ਪ੍ਰਵੀਨ ਸੈਣੀ, ਸੀ.ਡੀ.ਪੀ.ਓ. ਰਵਿੰਦਰ ਕੌਰ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਡਾ. ਰਵਜੋਤ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੰਡੇ ਨਿਯੁਕਤੀ ਪੱਤਰ ਅਗਲੀ ਖ਼ਬਰ ਨੰਗਲਾਂ ਵਿਖੇ 3 ਸਾਲ ਪਹਿਲਾਂ ਹੜ੍ਹ ਦੇ ਪਾਣੀ ’ਚ ਰੁੜ੍ਹੀ ਸੜਕ ਦਾ ਨਹੀਂ ਹੋਇਆ ਸੁਧਾਰ
Ad Position 24
No active advertisement