02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਐੱਮ.ਏ. ਪੰਜਾਬੀ ਦੀ ਵਿਦਿਆਰਥਣ ਰਮਨਦੀਪ ਕੌਰ ਪੰਜਾਬ ਯੂਨੀਵਰਸਿਟੀ ਦੀ ਮੈਰਿਟ ਸੂਚੀ ’ਚੋਂ ਪੰਜਵੇਂ ਸਥਾਨ ’ਤੇ ਰਹੀ

ਮੁਕੇਰੀਆਂ, 1 ਅਗਸਤ (ਰਾਮਗੜ੍ਹੀਆ)- ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਇਲਾਕੇ ਦੀ ਉਹ ਮਾਣ ਮੱਤੀ ਸੰਸਥਾ ਹੈ ਜਿਸ ਨੇ ਅਕਾਦਮਿਕਤਾ ਦੇ ਖੇਤਰ ਵਿਚ ਨਵੇਂ ਪ੍ਰਤੀਮਾਨ ਸਥਾਪਤ ਕੀਤੇ ਹਨ। ਕਾਲਜ ਲਈ ਵੱਡੇ ਮਾਣ ਦੀ ਗੱਲ ਹੈ ਕਿ ਐੱਮ.

Ad Position 21
No active advertisement
ਅਜੀਤ ਡੈਸਕ 02-08-2026
ਮੁਕੇਰੀਆਂ, 1 ਅਗਸਤ (ਰਾਮਗੜ੍ਹੀਆ)- ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਇਲਾਕੇ ਦੀ ਉਹ ਮਾਣ ਮੱਤੀ ਸੰਸਥਾ ਹੈ ਜਿਸ ਨੇ ਅਕਾਦਮਿਕਤਾ ਦੇ ਖੇਤਰ ਵਿਚ ਨਵੇਂ ਪ੍ਰਤੀਮਾਨ ਸਥਾਪਤ ਕੀਤੇ ਹਨ। ਕਾਲਜ ਲਈ ਵੱਡੇ ਮਾਣ ਦੀ ਗੱਲ ਹੈ ਕਿ ਐੱਮ.ਏ. ਪੰਜਾਬੀ (ਸਮੈਸਟਰ–ਚੌਥਾ) ਦੀ ਵਿਦਿਆਰਥਣ ਨੇ ਪੰਜਾਬ ਯੂਨੀਵਰਸਿਟੀ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਆਪਣਾ ਵਿਸ਼ੇਸ਼ ਸਥਾਨ ਬਣਾਇਆ ਹੈ। ਕਾਲਜ ਪ੍ਰਿੰਸੀਪਲ ਡਾ. ਕਰਮਜੀਤ ਕੌਰ ਬਰਾੜ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਵਲੋਂ ਐਲਾਨੇ ਨਤੀਜਿਆਂ ਵਿਚ ਕਾਲਜ ਦੀ ਵਿਦਿਆਰਥਣ ਰਮਨਦੀਪ ਕੌਰ ਨੇ 76.9 ਫ਼ੀਸਦੀ ਅੰਕ ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਪੰਜਵਾਂ ਸਥਾਨ ਹਾਸਲ ਕੀਤਾ ਹੈ। ਇਸ ਵਿਦਿਆਰਥਣ ਨੇ ਆਪਣੇ ਮਾਤਾ- ਪਿਤਾ, ਅਧਿਆਪਕਾਂ ਤੇ ਮੁਕੇਰੀਆਂ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਵਿਦਿਆਰਥਣਾਂ ਦੀ ਇਸ ਪ੍ਰਾਪਤੀ ’ਤੇ ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਸ. ਰਵਿੰਦਰ ਸਿੰਘ ਚੱਕ ਅਤੇ ਸਮੂਹ ਟਰੱਸਟ ਮੈਂਬਰਾਂ ਨੇ ਕਾਲਜ ਪ੍ਰਿੰਸੀਪਲ, ਪੰਜਾਬੀ ਵਿਭਾਗ ਦੇ ਮੁਖੀ ਡਾ. ਸੋਨੀਆ ਦੇਵੀ, ਡਾ. ਮਨਿੰਦਰਜੀਤ ਕੌਰ, ਡਾ. ਸੁਖਵਿੰਦਰ ਕੌਰ, ਮੈਡਮ ਸੋਨੀਆ ਪਠਾਨੀਆ, ਸਫਲ ਵਿਦਿਆਰਥਣਾਂ ਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਦਿਲੋਂ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ ਐਨ. ਐੱਸ. ਕਿਊ. ਐਫ. ਅਧਿਆਪਕਾਂ ’ਤੇ ਕੀਤੇ ਤਸ਼ੱਦਦ ਦੀ ਨਿਖੇਧੀ ਅਗਲੀ ਖ਼ਬਰ ਦਿੱਲੀ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਨੇ ਖੇਡ ਮੁਕਾਬਲਿਆਂ ’ਚ ਸ਼ਾਨਦਾਰ ਸਫਲਤਾ ਪ੍ਰਾਪਤ ਕੀਤੀ
Ad Position 24
No active advertisement