02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਪੁਲਿਸ ਵਲੋਂ ਐਨ. ਐੱਸ. ਕਿਊ. ਐਫ. ਅਧਿਆਪਕਾਂ ’ਤੇ ਕੀਤੇ ਤਸ਼ੱਦਦ ਦੀ ਨਿਖੇਧੀ

ਕੋਟਫ਼ਤੂਹੀ, 1 ਅਗਸਤ (ਅਵਤਾਰ ਸਿੰਘ ਅਟਵਾਲ)- ਪਿਛਲੇ ਗਿਆਰਾਂ ਸਾਲਾਂ ਤੋਂ ਵੀ ਵੱਧ ਸਮੇਂ ਤੋਂ ਸਿੱਖਿਆ ਵਿਭਾਗ ਵਿਚ ਆਊਟਸੋਰਸਿੰਗ ਪ੍ਰਣਾਲੀ ਰਾਹੀ ਸਰਕਾਰੀ ਸਕੂਲਾਂ ਵਿਚ ਕੰਮ ਕਰ ਰਹੇ ਐਨ. ਐੱਸ.

Ad Position 21
No active advertisement
ਅਜੀਤ ਡੈਸਕ 02-08-2026
ਕੋਟਫ਼ਤੂਹੀ, 1 ਅਗਸਤ (ਅਵਤਾਰ ਸਿੰਘ ਅਟਵਾਲ)- ਪਿਛਲੇ ਗਿਆਰਾਂ ਸਾਲਾਂ ਤੋਂ ਵੀ ਵੱਧ ਸਮੇਂ ਤੋਂ ਸਿੱਖਿਆ ਵਿਭਾਗ ਵਿਚ ਆਊਟਸੋਰਸਿੰਗ ਪ੍ਰਣਾਲੀ ਰਾਹੀ ਸਰਕਾਰੀ ਸਕੂਲਾਂ ਵਿਚ ਕੰਮ ਕਰ ਰਹੇ ਐਨ. ਐੱਸ. ਕਿਊ. ਐਫ ਅਧਿਆਪਕਾਂ ਉੱਪਰ ਆਪਣੇ ਹੱਕਾਂ ਦੀ ਰਾਖੀ ਲਈ ਸੰਗਰੂਰ ਵਿਖੇ ਕੀਤੇ ਰੋਸ ਪ੍ਰਦਰਸ਼ਨ ਤੇ ਮੁੱਖ ਮੰਤਰੀ ਵੱਲੋਂ ਕਰਵਾਏ ਪੁਲਿਸ ਦੇ ਦਮਨ ਦੀ ਗੌਰਮਿੰਟ ਟੀਚਰਜ਼ ਯੂਨੀਅਨ ਨਿਖੇਧੀ ਕਰਦੇ ਕਿਹਾ ਕਿ ਗੌਰਮਿੰਟ ਟੀਚਰਜ਼ ਯੂਨੀਅਨ ਬਲਾਕ ਕੋਟਫ਼ਤੂਹੀ ਪ੍ਰਧਾਨ ਨਰਿੰਦਰ ਅਜਨੋਹਾ ਅਤੇ ਜਨਰਲ ਸਕੱਤਰ ਉਂਕਾਰ ਸਿੰਘ ਨੇ ਕਿਹਾ ਕਿ ਸਰਕਾਰ ਬਣਨ ਤੋਂ ਪਹਿਲਾਂ ਭਗਵੰਤ ਮਾਨ ਨੇ ਕਿਹਾ ਸੀ ਕਿ ਕਿਸੇ ਨੂੰ ਵੀ ਧਰਨਾ ਨਹੀਂ ਲਗਾਉਣਾ ਪਵੇਗਾ ਸਗੋਂ ਹਰਾ ਪੈੱਨ ਚਲਾ ਕੇ ਮੁਲਾਜ਼ਮਾਂ ਦੇ ਮਸਲੇ ਹੱਲ ਕੀਤੇ ਜਾਣਗੇ ਜਦਕਿ ਹੁਣ ਐਨ. ਐੱਸ. ਕਿਊ. ਐਫ ਅਧਿਆਪਕਾਂ ਵੱਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਸੰਗਰੂਰ ਵਿਖੇ ਪੋਲ ਖੋਲ੍ਹ ਰੈਲੀ ਕਰ ਰਹੇ ਸਨ ਤਾਂ ਇਨ੍ਹਾਂ ਅਧਿਆਪਕਾਂ ਉੱਪਰ ਮੁੱਖ ਮੰਤਰੀ ਦੀ ਸ਼ਹਿ ਤੇ ਪੁਲਿਸ ਨੇ ਤਸ਼ੱਦਦ ਢਾਇਆ, ਪੁਲਿਸ ਵੱਲੋਂ ਮਹਿਲਾ ਅਧਿਆਪਕਾਂ ਦੀ ਵੀ ਖਿੱਚ ਧੂਹ ਕੀਤੀ ਗਈ। ਆਗੂਆਂ ਨੇ ਮੰਗ ਕੀਤੀ ਕਿ ਐਨ. ਐੱਸ. ਕਿਊ. ਐਫ. ਅਧਿਆਪਕਾਂ ਸਮੇਤ ਸਾਰੇ ਕੱਚੇ ਅਤੇ ਸੁਸਾਇਟੀਆਂ ਅਧੀਨ ਕੰਮ ਕਰਦੇ ਅਧਿਆਪਕਾਂ ਨੂੰ ਸਰਕਾਰ ਪੱਕਾ ਕਰ ਕੇ ਆਪਣਾ ਚੋਣ ਵਾਅਦਾ ਪੂਰਾ ਕਰੇ। ਇਸ ਮੌਕੇ ਸੰਜੀਵ ਕੁਮਾਰ, ਵਿਕਾਸ ਸ਼ਰਮਾ, ਮਲਕੀਤ ਸਿੰਘ, ਜਸਵਿੰਦਰ ਸਿੰਘ, ਲਹਿੰਬਰ ਸਿੰਘ, ਕੁਲਵਿੰਦਰ ਸਿੰਘ, ਬਖ਼ਤਾਵਰ ਸਿੰਘ, ਬਾਬੂ ਓਮ ਦੱਤ, ਜਤਿੰਦਰ ਸਿੰਘ, ਹਰਵਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਸ਼ੂ ਪਾਲਣ ਵਿਭਾਗ ਤੇ ਲਾਇਨਜ਼ ਇੰਟਰਨੈਸ਼ਨਲ ਨੇ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਵਸ ਮਨਾਇਆ ਅਗਲੀ ਖ਼ਬਰ ਐੱਮ.ਏ. ਪੰਜਾਬੀ ਦੀ ਵਿਦਿਆਰਥਣ ਰਮਨਦੀਪ ਕੌਰ ਪੰਜਾਬ ਯੂਨੀਵਰਸਿਟੀ ਦੀ ਮੈਰਿਟ ਸੂਚੀ ’ਚੋਂ ਪੰਜਵੇਂ ਸਥਾਨ ’ਤੇ ਰਹੀ
Ad Position 24
No active advertisement