02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਪਸ਼ੂ ਪਾਲਣ ਵਿਭਾਗ ਤੇ ਲਾਇਨਜ਼ ਇੰਟਰਨੈਸ਼ਨਲ ਨੇ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਵਸ ਮਨਾਇਆ

ਹੁਸ਼ਿਆਰਪੁਰ, 1 ਅਗਸਤ (ਨਰਿੰਦਰ ਸਿੰਘ ਬੱਡਲਾ)- ਪਸ਼ੂ ਪਾਲਣ ਵਿਭਾਗ ਪੰਜਾਬ ਹੁਸ਼ਿਆਰਪੁਰ ਅਤੇ ਲਾਇਨਜ਼ ਇੰਟਰਨੈਸ਼ਨਲ ਵਲੋਂ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਵਸ ਮਨਾਇਆ ਗਿਆ। ਇਸ ਮੌਕੇ ਡਿਪਟੀ ਡਾਇਰੈਕਟਰ ਡਾ.

Ad Position 21
No active advertisement
ਅਜੀਤ ਡੈਸਕ 02-08-2026
ਹੁਸ਼ਿਆਰਪੁਰ, 1 ਅਗਸਤ (ਨਰਿੰਦਰ ਸਿੰਘ ਬੱਡਲਾ)- ਪਸ਼ੂ ਪਾਲਣ ਵਿਭਾਗ ਪੰਜਾਬ ਹੁਸ਼ਿਆਰਪੁਰ ਅਤੇ ਲਾਇਨਜ਼ ਇੰਟਰਨੈਸ਼ਨਲ ਵਲੋਂ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਵਸ ਮਨਾਇਆ ਗਿਆ। ਇਸ ਮੌਕੇ ਡਿਪਟੀ ਡਾਇਰੈਕਟਰ ਡਾ. ਗੁਰਦੀਪ ਸਿੰਘ, ਅਸਿਸਟੈਂਟ ਡਾਇਰੈਕਟਰ ਡਾ. ਅਵਤਾਰ ਸਿੰਘ, ਸਰਜਨ ਡਾ. ਮਨਮੋਹਨ ਸਿੰਘ ਦਰਦੀ , ਲਾਇਨਜ਼ ਕਲੱਬ ਇੰਟਰਨੈਸ਼ਨਲ ਰਿਹਾਣਾ ਜੱਟਾ ਕੋਹਿਨੂਰ 321-ਡੀ ਦੇ ਪ੍ਰਧਾਨ ਲਾਇਨ ਮੁਖ਼ਤਿਆਰ ਸਿੰਘ ਧਾਲੀਵਾਲ ਸਾਬਕਾ ਸਪੈਸ਼ਲ ਸਕੱਤਰ ਪੰਜਾਬ ਹਿਮਾਚਲ ਪ੍ਰਦੇਸ਼ ਜੰਮੂ-ਕਸ਼ਮੀਰ ਲਾਇਨਜ਼ ਇੰਟਰਨੈਸ਼ਨਲ ਵਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀਆਂ ਭੇਟ ਕਰਦੇ ਹੋਏ ਤਸਵੀਰ ’ਤੇ ਫ਼ੁਲ ਅਰਪਣ ਕੀਤੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੀ ਬਦੌਲਤ ਹੀ ਅੱਜ ਹੀ ਖੁੱਲ੍ਹੀ ਹਵਾ ’ਚ ਸਾਹ ਲੈ ਰਹੇ ਹਾਂ। ਇਸ ਮੌਕੇ ਪਥਾਲੋਜਿਸਟ ਡਾ. ਧੀਰਜ ਕੁਮਾਰ ਸ਼ਰਮਾ, ਡੀ.ਵੀ.ਆਈ. ਸੁਰਿੰਦਰ ਕੁਮਾਰ (ਰਿਟਾਇਰਡ), ਡੀ.ਵੀ.ਆਈ. ਰਜਿੰਦਰ ਕੁਮਾਰ , ਵੀ. ਆਈ. ਰਾਮ ਲੁਭਾਇਆ, ਵੀ. ਆਈ. ਬਲਜਿੰਦਰ ਸਿੰਘ, ਕਲਰਕ ਰਾਹੁਲ, ਕਲਰਕ ਸੁਰਿੰਦਰ ਕੁਮਾਰ ਤੇ ਸਕੱਤਰ ਲਾਇਨ ਡਾ. ਤੇਜਬੀਰ ਸਿੰਘ ਧਾਲੀਵਾਲ, ਵਾਈਸ ਪ੍ਰਧਾਨ ਫ਼ਸਟ ਡਾ. ਪ੍ਰੇਮ ਭਾਰਦਵਾਜ, ਲਾਇਨਜ਼ ਕਲੱਬ ਹੁਸ਼ਿਆਰਪੁਰ ਸਮਰਪਣ ਐਕਟਿਵ ਦੇ ਡਾਇਰੈਕਟਰ ਲਾਇਨ ਐਮ.ਪੀ. ਸਿੱਧੂ, ਲਾਇਨ ਜਤਿੰਦਰਪਾਲ ਡਾਇਰੈਕਟਰ, ਲਾਇਨ ਮੋਹਨ ਲਾਲ ਖ਼ਜ਼ਾਨਚੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਜਨਤਾ ਪਾਰਟੀ ਵਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਅਗਲੀ ਖ਼ਬਰ ਪੁਲਿਸ ਵਲੋਂ ਐਨ. ਐੱਸ. ਕਿਊ. ਐਫ. ਅਧਿਆਪਕਾਂ ’ਤੇ ਕੀਤੇ ਤਸ਼ੱਦਦ ਦੀ ਨਿਖੇਧੀ
Ad Position 24
No active advertisement