02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਭਾਰਤੀ ਜਨਤਾ ਪਾਰਟੀ ਵਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ

ਹੁਸ਼ਿਆਰਪੁਰ, 1 ਅਗਸਤ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)- ਭਾਰਤੀ ਜਨਤਾ ਪਾਰਟੀ ਹੁਸ਼ਿਆਰਪੁਰ ਵਲੋਂ ਜ਼ਿਲ੍ਹਾ ਪ੍ਰਧਾਨ ਸਤੀਸ਼ ਬਾਵਾ ਦੇ ਅਗਵਾਈ ’ਚ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਨੇ ਉਨ੍ਹਾਂ ਦੀ ਤਸਵੀਰ ’ਤੇ ਫ਼ੁਲ ਅਰਪਣ ਕਰ ਕੇ ਉਨ੍ਹਾਂ ਦੇ ਬਲੀਦਾਨ ਨੂੰ ਨਮਨ ਕੀਤਾ।

Ad Position 21
No active advertisement
ਅਜੀਤ ਡੈਸਕ 02-08-2026
ਹੁਸ਼ਿਆਰਪੁਰ, 1 ਅਗਸਤ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)- ਭਾਰਤੀ ਜਨਤਾ ਪਾਰਟੀ ਹੁਸ਼ਿਆਰਪੁਰ ਵਲੋਂ ਜ਼ਿਲ੍ਹਾ ਪ੍ਰਧਾਨ ਸਤੀਸ਼ ਬਾਵਾ ਦੇ ਅਗਵਾਈ ’ਚ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਨੇ ਉਨ੍ਹਾਂ ਦੀ ਤਸਵੀਰ ’ਤੇ ਫ਼ੁਲ ਅਰਪਣ ਕਰ ਕੇ ਉਨ੍ਹਾਂ ਦੇ ਬਲੀਦਾਨ ਨੂੰ ਨਮਨ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੀਕਸ਼ਣ ਸੂਦ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਜਲ੍ਹਿਆਵਾਲਾ ਬਾਗ਼ ਹੱਤਿਆ ਕਾਂਡ ਦੇ ਨਿਰਦੋਸ਼ ਸ਼ਹੀਦਾਂ ਦਾ ਬਦਲਾ ਲਿਆ। ਉਨ੍ਹਾਂ ਦੀ ਸ਼ਹੀਦੀ ਦੇਸ਼ ਵਾਸੀਆਂ ਖ਼ਾਸ ਕਰਕੇ ਨੌਜਵਾਨਾਂ ਲਈ ਸਦਾ ਪ੍ਰੇਰਣਾਸ੍ਰੋਤ ਰਹੇਗਾ। ਇਸ ਮੌਕੇ ਸਾਬਕਾ ਮੇਅਰ ਸ਼ਿਵ ਸੂਦ, ਵਿਜੇ ਪਠਾਨੀਆ, ਸੁਰਿੰਦਰ ਭੱਟੀ, ਸੁਰੇਸ਼ ਭਾਟੀਆ ਬਿੱਟੂ, ਵਿਨੋਦ ਪਰਮਾਰ, ਰਮੇਸ਼ ਠਾਕੁਰ, ਅਸ਼ਵਨੀ ਗੈਂਦ, ਰਾਜ ਕੁਮਾਰ, ਸੁਖਵੀਰ ਸਿੰਘ, ਯਸ਼ਪਾਲ ਸ਼ਰਮਾ, ਨਰਿੰਦਰ ਬੱਬੂ, ਅਮਰਜੀਤ ਸਿੰਘ ਲਾਡੀ, ਅਵਤਾਰ ਸਿੰਘ, ਰਣਜੀਤ ਸਿੰਘ, ਦਿਲਬਾਗ ਸਿੱਧੂ, ਜਸਵਿੰਦਰ ਕੁਮਾਰ, ਦਰਸ਼ਨ ਸਿੰਘ ਸਿੱਧੂ, ਕੇਵਲ ਸਿੰਘ, ਸੰਨੀ ਸ਼ਰਮਾ, ਅਖਿਲ ਸੂਦ, ਕਵਿਤਾ ਪਰਮਾਰ, ਸੁਨੀਤਾ ਦੇਵੀ, ਸੀਮਾ ਦੇਵੀ, ਰੇਨੂੰ ਆਦੀਆ, ਬਲਜਿੰਦਰ ਕੌਰ, ਰੋਹਿਤ ਕੁਮਾਰ, ਤਰੁਣ ਕੌਸ਼ਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚੈਂਪੀਅਨਸ਼ਿਪ ਦੇ ਉਦਘਾਟਨ ਮੌਕੇ ਜੋਤੀ ਜਲਾਉਣ ਦੀ ਰਸਮ ਅਦਾ ਕਰਦੇ ਹੋਏ ਪ੍ਰਧਾਨ ਤੀਕਸ਼ਣ ਸੂਦ ਤੇ ਹੋਰ। ਤੀਕਸ਼ਣ ਸੂਦ ਵਲੋਂ 14... ਅਗਲੀ ਖ਼ਬਰ ਪਸ਼ੂ ਪਾਲਣ ਵਿਭਾਗ ਤੇ ਲਾਇਨਜ਼ ਇੰਟਰਨੈਸ਼ਨਲ ਨੇ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਵਸ ਮਨਾਇਆ
Ad Position 24
No active advertisement