02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਖ਼ਾਲਸਾ ਕਾਲਜ ’ਚ ਬਿਨਾਂ ਲੇਟ ਫ਼ੀਸ ਦਾਖਲਾ 15 ਤੱਕ ਹੋਵੇਗਾ- ਪ੍ਰਿੰਸੀਪਲ ਅਮਨਦੀਪ ਹੀਰਾ

ਗੜ੍ਹਸ਼ੰਕਰ, 1 ਅਗਸਤ (ਧਾਲੀਵਾਲ)- ਪੰਜਾਬ ਯੂਨੀਵਰਸਿਟੀ ਤੋਂ ਮਾਨਤਾ ਪ੍ਰਾਪਤ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਅੰਡਰ ਗ੍ਰੈਜੂਏਟ ਤੇ ਪੋਸਟ ਗ੍ਰੈਜੂਏਟ ਕਲਾਸਾਂ ਦੇ ਭਾਗ ਪਹਿਲਾ (ਸਮੈਸਟਰ ਪਹਿਲਾ) ਵਿਚ ਹੁਣ ਬਿਨਾਂ ਲੇਟ ਫ਼ੀਸ ਤੋਂ ਦਾਖਲਾ 15 ਅਗਸਤ ਤੱਕ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਡਾ.

Ad Position 21
No active advertisement
ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਡਾ. ਅਮਨਦੀਪ ਹੀਰਾ। 02-08-2026
ਗੜ੍ਹਸ਼ੰਕਰ, 1 ਅਗਸਤ (ਧਾਲੀਵਾਲ)- ਪੰਜਾਬ ਯੂਨੀਵਰਸਿਟੀ ਤੋਂ ਮਾਨਤਾ ਪ੍ਰਾਪਤ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਅੰਡਰ ਗ੍ਰੈਜੂਏਟ ਤੇ ਪੋਸਟ ਗ੍ਰੈਜੂਏਟ ਕਲਾਸਾਂ ਦੇ ਭਾਗ ਪਹਿਲਾ (ਸਮੈਸਟਰ ਪਹਿਲਾ) ਵਿਚ ਹੁਣ ਬਿਨਾਂ ਲੇਟ ਫ਼ੀਸ ਤੋਂ ਦਾਖਲਾ 15 ਅਗਸਤ ਤੱਕ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਵਲੋਂ ਹਾਲ ਹੀ ਵਿਚ ਦਾਖ਼ਲਾ ਮਿਤੀ 15 ਅਗਸਤ ਤੱਕ ਵਧਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਵਿਦਿਆਰਥੀ ਗ੍ਰੈਜੂਏਸ਼ਨ ਅਤੇ ਪੋਸਟ ਗ੍ਰੈਜੂਏਸ਼ਨ ਪੱਧਰ ਦੇ ਕੋਰਸਾਂ ਦੇ ਪਹਿਲੇ ਸਮੈਸਟਰ ਵਿਚ ਬਿਨਾਂ ਲੇਟ ਫ਼ੀਸ ਤੋਂ ਦਾਖ਼ਲਾ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕਾਲਜ ਵਿਚ ਬੀ.ਏ., ਬੀ.ਐੱਸ.ਸੀ. (ਮੈਡੀਕਲ ਤੇ ਨਾਨ ਮੈਡੀਕਲ), ਬੀ.ਸੀ.ਏ., ਬੀ.ਕਾਮ., ਅਤੇ ਪੋਸਟ ਗ੍ਰੈਜੂਏਟ ਪੱਧਰ ਦੇ ਕੋਰਸਾਂ ਐੱਮ.ਕਾਮ. , ਐੱੱਮ.ਐੱਸ.ਸੀ ਕੈਮਿਸਟਰੀ ਅਤੇ ਮੈਥੇਮੈਟਿਕਸ, ਐੱਮ.ਏ. ਹਿਸਟਰੀ, ਪੀ.ਜੀ . ਡੀ.ਸੀ.ਏ. ਵਿਚ ਦਾਖ਼ਲਾ ਚੱਲ ਰਿਹਾ ਹੈ। ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਨੇ ਦੱਸਿਆ ਕਿ ਕਾਲਜ ਵਿਚ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਨੂੰ ਜਿੱਥੇ ਵੱਖ-ਵੱਖ ਵਜ਼ੀਫ਼ਾ ਸਕੀਮਾਂ ਦਾ ਲਾਭ ਦਿੱਤਾ ਜਾ ਰਿਹਾ ਹੈ ਉੱਥੇ ਹੀ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਕਾਲਜ ਵਿਚ ਨਵੇਂ ਸੈਸ਼ਨ ਦੀਆਂ ਕਲਾਸਾਂ ਸ਼ੁਰੂ ਹੋ ਚੁੱਕੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਲੇਟ ਫ਼ੀਸ ਤੋਂ ਬਚਣ ਲਈ ਸਮੇਂ ਸਿਰ ਕਾਲਜ ਪਹੁੰਚ ਕੇ ਦਾਖ਼ਲਾ ਲੈਣ ਦਾ ਸੱਦਾ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਪ੍ਰਸਿੱਧ ਲੇਖਕ ਡਾ. ਸਾਹਿਲ ਨੇ ਆਪਣਾ ਨਾਵਲ ‘ਨਸੂਰ’ ਕਿਰਤ ਤੇ ਰੁਜ਼ਗਾਰ ਮੰਤਰੀ ਨੂੰ ਭੇਟ ਕੀਤਾ ਅਗਲੀ ਖ਼ਬਰ ਬਾਬਾ ਨਿਧਾਨ ਸਿੰਘ ਦੀ ਬਰਸੀ 3 ਨੂੰ
Ad Position 24
No active advertisement