ਸਰਕਾਰ ਬਣਨ ’ਤੇ ਬੰਦੀ ਸਿੰਘਾਂ ਨੂੰ ਰਿਹਾਅ ਕਰਵਾ ਕੇ ਪੰਜਾਬ ਨਸ਼ਾ ਮੁਕਤ ਕੀਤਾ ਜਾਵੇਗਾ - ਬਾਪੂ ਤਰਸੇਮ ਸਿੰਘ
ਟਾਂਡਾ ਉੜਮੁੜ, 1 ਅਗਸਤ (ਦੀਪਕ ਬਹਿਲ)- ਅਕਾਲੀ ਦਲ ਵਾਰਸ ਪੰਜਾਬ ਦੇ ਹਲਕਾ ਟਾਂਡਾ ਇੰਚਾਰਜ ਅਤੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਸੇਖੋਂ ਵਲੋਂ ਟਾਂਡਾ ਵਿਖੇ ਖੋਲੇ ਜਾ ਰਹੇ ਪਾਰਟੀ ਦਫ਼ਤਰ ਦੇ ਉਦਘਾਟਨ ਸਬੰਧੀ ਇੱਕ ਸਮਾਰੋਹ ਕਰਵਾਇਆ ਗਿਆ ਜਿਸ ਵਿਚ ਇਲਾਕੇ ਦੀਆਂ ਵੱਖ-ਵੱਖ ਸੰਸਥਾਵਾਂ ਦੇ ਆਗੂਆਂ ਤੋਂ ਇਲਾਵਾ ਪਾਰਟੀ ਵਰਕਰ ਭਾਰੀ ਗਿਣਤੀ ਵਿਚ ਸ਼ਾਮਿਲ ਹੋਏ। ਇਸ ਨਵੇਂ ਖੋਲ੍ਹੇ ਗਏ ਦਫ਼ਤਰ ਦਾ ਉਦਘਾਟਨ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਅਤੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਨੇ ਕੀਤਾ।
ਦ
ਦਫ਼ਤਰ ਦਾ ਉਦਘਾਟਨ ਕਰਦੇ ਬਾਪੂ ਤਰਸੇਮ ਸਿੰਘ, ਅਵਤਾਰ ਸਿੰਘ ਸੇਖੋਂ ਤੇ ਹੋਰ। ਤਸਵੀਰ : ਦੀਪਕ ਬਹਿਲ
02-08-2026
ਟਾਂਡਾ ਉੜਮੁੜ, 1 ਅਗਸਤ (ਦੀਪਕ ਬਹਿਲ)- ਅਕਾਲੀ ਦਲ ਵਾਰਸ ਪੰਜਾਬ ਦੇ ਹਲਕਾ ਟਾਂਡਾ ਇੰਚਾਰਜ ਅਤੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਸੇਖੋਂ ਵਲੋਂ ਟਾਂਡਾ ਵਿਖੇ ਖੋਲੇ ਜਾ ਰਹੇ ਪਾਰਟੀ ਦਫ਼ਤਰ ਦੇ ਉਦਘਾਟਨ ਸਬੰਧੀ ਇੱਕ ਸਮਾਰੋਹ ਕਰਵਾਇਆ ਗਿਆ ਜਿਸ ਵਿਚ ਇਲਾਕੇ ਦੀਆਂ ਵੱਖ-ਵੱਖ ਸੰਸਥਾਵਾਂ ਦੇ ਆਗੂਆਂ ਤੋਂ ਇਲਾਵਾ ਪਾਰਟੀ ਵਰਕਰ ਭਾਰੀ ਗਿਣਤੀ ਵਿਚ ਸ਼ਾਮਿਲ ਹੋਏ। ਇਸ ਨਵੇਂ ਖੋਲ੍ਹੇ ਗਏ ਦਫ਼ਤਰ ਦਾ ਉਦਘਾਟਨ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਅਤੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਨੇ ਕੀਤਾ। ਇਸ ਮੌਕੇ ’ਤੇ ਉਨ੍ਹਾਂ ਨਾਲ ਦੋਆਬਾ ਜ਼ੋਨ ਇੰਚਾਰਜ ਪਰਮਜੀਤ ਸਿੰਘ ਜੌਹਲ, ਪੰਜਾਬ ਪੰਜ ਮੈਂਬਰੀ ਕਮੇਟੀ ਪ੍ਰਧਾਨ ਅਮਰਜੀਤ ਸਿੰਘ ਵੰਨ ਚਿੜੀ ਤੇ ਪੰਜਾਬ ਯੂਥ ਪ੍ਰਧਾਨ ਸੁਖਦੇਵ ਸਿੰਘ ਕਾਦੀਆਂ ਹਾਜ਼ਰ ਸਨ। ਇਸ ਮੌਕੇ ਹਾਜ਼ਰ ਇਕੱਠ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਮਾਨ ਸਰਕਾਰ ਜਦੋਂ ਤੋਂ ਸੱਤਾ ਵਿਚ ਆਈ ਹੈ ਇਸ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਹੋਏ ਕਿਸੇ ਵੀ ਵਾਅਦੇ ਨੂੰ ਅੱਜ ਤੱਕ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਨਸ਼ਿਆਂ ਜਿਹੀਆਂ ਅਲਾਮਤਾਂ ਨੂੰ ਖ਼ਤਮ ਕਰ ਦੇਣ ਦੇ ਵਾਅਦੇ ਕਰਨ ਵਾਲੀ ਮਾਨ ਸਰਕਾਰ ਨੇ ਨਸ਼ੇ ਖ਼ਤਮ ਤਾਂ ਕੀ ਕਰਨੇ ਸਨ ਸਗੋਂ ਨਸ਼ਿਆਂ ਦੇ ਸੌਦਾਗਰਾਂ ਨੂੰ ਸ਼ਹਿ ਦੇ ਕੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਵਿਚ ਹੋਰ ਗਰਕ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੂੰ ਕਈ ਵਾਰ ਅਪੀਲਾਂ ਕੀਤੀਆਂ ਜਾ ਚੁੱਕੀਆਂ ਹਨ ਕਿ ਐਮ.ਪੀ. ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਨੂੰ ਜੇਲ੍ਹ ਤੋਂ ਰਿਹਾ ਕਰਵਾਇਆ ਜਾਵੇ ਪਰ ਇਸ ਸਰਕਾਰ ਨੇ ਜ਼ੁਲਮ ਢਾਉਂਦੇ ਹੋਏ ਅੱਜ ਤੱਕ ਉਨ੍ਹਾਂ ਨੂੰ ਜੇਲ੍ਹ ਤੋਂ ਬਾਹਰ ਲਿਆਉਣ ਲਈ ਕੋਈ ਵੀ ਠੋਸ ਉਪਰਾਲਾ ਨਹੀਂ ਕੀਤਾ। ਪਰਮਜੀਤ ਸਿੰਘ ਜੌਹਲ ਅਤੇ ਸੁਖਦੇਵ ਸਿੰਘ ਕਾਦੀਆਂ ਨੇ ਪਾਰਟੀ ਦੀਆਂ ਨੀਤੀਆਂ ਤੇ ਕਾਰਗੁਜ਼ਾਰੀ ਤੋਂ ਇਲਾਵਾ ਭਵਿੱਖ ਦੀਆਂ ਯੋਜਨਾਵਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸਾਡੀ ਪਾਰਟੀ ਵੱਲੋਂ ਆਪਣੀਆਂ ਕੀਤੀਆਂ ਗਈਆਂ ਪ੍ਰਾਪਤੀਆਂ ਸਬੰਧੀ ਆਮ ਜਨਤਾ ਨੂੰ ਜਾਗ੍ਰਿਤ ਕਰਨ ਲਈ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਇਲਾਵਾ ਕਸਬਿਆਂ ਵਿਚ ਲੋਕਾਂ ਨਾਲ ਤਾਲਮੇਲ ਵਧਾਉਣ ਲਈ ਜਿਹੜੀ ਮੁਹਿੰਮ ਚਲਾਈ ਹੋਈ ਹੈ ਉਸ ਵਿਚ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸਾਡੀ ਸਰਕਾਰ ਬਣਨ ’ਤੇ ਪੰਜਾਬ ਵਿਚ ਅਮਨ ਸ਼ਾਂਤੀ ਕਾਇਮ ਕੀਤੀ ਜਾਵੇਗੀ। ਹਲਕਾ ਟਾਂਡਾ ਇੰਚਾਰਜ ਅਤੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਸੇਖੋਂ ਨੇ ਕਿਹਾ ਕਿ ਪਾਰਟੀ ਦੀ ਨਵੀਂ ਰਣਨੀਤੀ ਸਬੰਧੀ ਆਮ ਜਨਤਾ ਨੂੰ ਜਾਗ੍ਰਿਤ ਕਰਨ ਲਈ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਹੋਇਆ ਹੈ। ਇਸ ਮੌਕੇ ਉਨ੍ਹਾਂ ਨੇ ਆਏ ਹੋਏ ਮਹਿਮਾਨਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਆਈ.ਟੀ. ਸੈੱਲ ਇੰਚਾਰਜ ਹੁਸ਼ਿਆਰਪੁਰ ਗੁਰਜੀਤ ਸਿੰਘ, ਯੂਥ ਪ੍ਰਧਾਨ ਹੁਸ਼ਿਆਰਪੁਰ ਸੁਖਵਿੰਦਰ ਸਿੰਘ ਨੂਰਾ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਮਨਜਿੰਦਰ ਰੜਾ, ਮੀਤ ਪ੍ਰਧਾਨ ਮਨਦੀਪ ਤਗੜ, ਸਰਕਲ ਦਸੂਹਾ ਪ੍ਰਧਾਨ ਅਮਰੀਕ ਜਲੋਟਾ, ਸਰਕਲ ਕੰਧਾਲਾ ਜੱਟਾਂ ਪ੍ਰਧਾਨ ਜਸਵਿੰਦਰ ਚੌਹਾਨ, ਸਰਕਲ ਗੜ੍ਹਦੀਵਾਲਾ ਪ੍ਰਧਾਨ ਮਨਿੰਦਰ ਰੂਪੋਵਾਲ, ਬੀਬੀ ਰਣਜੀਤ ਕੌਰ ਜੀ, ਜਸਦੀਪ ਕੌਰ, ਸਿਮਰ ਰਾਣੀ, ਸੁਨੀਤਾ, ਲਵਪ੍ਰੀਤ ਕੌਰ, ਗੁਰਿੰਦਰ ਕੌਰ, ਸਿਮਰਨਜੀਤ ਕੌਰ, ਬਲਜੀਤ ਕੌਰ, ਅਮਨਦੀਪ ਕੌਰ, ਨਿਰਮਲ ਸਿੰਘ, ਗੁਰਪ੍ਰੀਤ ਟਾਂਡਾ, ਬਿਕਰਮ ਟਾਂਡਾ, ਸਰਬਜੀਤ ਟਾਂਡਾ, ਜਸਵੀਰ ਟਾਂਡਾ, ਮਨਪ੍ਰੀਤ ਟਾਂਡਾ, ਸੁਰਤੀ ਰਾਮ, ਮਹਿੰਦਰ ਮੁਕੇਰੀਆਂ, ਰੂਮੀ ਹਾਜੀਪੁਰ, ਦਵਿੰਦਰ ਸਿੰਘ ਅਤੇ ਹੋਰ ਹਾਜ਼ਰ ਅਕਾਲੀ ਵਰਕਰਾਂ ਨੇ ‘ਸਾਡੇ ਐਮ.ਪੀ. ਅਤੇ ਬੰਦੀ ਸਿੰਘਾਂ’ ਨੂੰ ਰਿਹਾਅ ਕਰੋ ਦੇ ਨਾਅਰੇ ਲਗਾਏ।