02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਸਮੱਸਿਆ ਨੂੰ ਲੈ ਕੇ ਰੋਸ ਜਤਾਉਂਦੇ ਹੋਏ ਇਲਾਕੇ ਦੇ ਕਿਸਾਨ । ਕਿਸਾਨਾਂ ਨੇ ਖਾਦਾਂ ਨਾਲ ਜਬਰੀ ਹੋਰ ਸਾਮਾਨ ਦੇਣ ਦਾ ਕੀਤਾ ਵਿਰੋਧ

ਅੱਡਾ ਸਰਾਂ, 1 ਅਗਸਤ (ਹਰਜਿੰਦਰ ਸਿੰਘ ਮਸੀਤੀ)- ਅਜੋਕੇ ਯੁੱਗ ਵਿਚ ਜਿੱਥੇ ਖੇਤੀਬਾੜੀ ਦਾ ਧੰਦਾ ਲਗਾਤਾਰ ਘਾਟੇ ਵਿਚ ਜਾ ਰਿਹਾ ਹੈ ਉੱਥੇ ਸਰਕਾਰ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਕਿਸਾਨਾਂ ਦੀ ਲਗਾਤਾਰ ਲੁੱਟ ਹੋ ਰਹੀ ਹੈ। ਪਿਛਲੇ ਲੰਬੇ ਸਮੇਂ ਤੋਂ ਖਾਦ ਡੀਲਰਾਂ ਵੱਲੋਂ ਕਿਸਾਨਾਂ ਨੂੰ ਖਾਦਾਂ ਦੇ ਨਾਲ ਜਬਰੀ ਹੋਰ ਉਤਪਾਦ ਦਿੱਤੇ ਜਾ ਰਹੇ ਹਨ ਤੇ ਇਸ ਮੁੱਦੇ ’ਤੇ ਕਿਸਾਨ ਸੁਖਵਿੰਦਰ ਸਿੰਘ, ਹਰਬੰਸ ਸਿੰਘ, ਚੈਂਚਲ ਸਿੰਘ, ਸੁਰਿੰਦਰ ਸਿੰਘ, ਦਵਿੰਦਰ ਸਿੰਘ, ਪ੍ਰਭ ਸਿੰਘ, ਜਸਪ੍ਰੀਤ ਸਿੰਘ ਖ਼ਾਲਸਾ, ਪ੍ਰੇਮਪਾਲ ਸਿੰਘ, ਜਸਵਿੰਦਰ ਸਿੰਘ, ਗੁਰਦਿਆਲ ਸਿੰਘ, ਸ਼ੀਤਲ ਸਿੰਘ, ਦਿਲਬਾਗ ਸਿੰਘ, ਰਾਜ ਕੁਮਾਰ, ਅਵਤਾਰ ਸਿੰਘ ਆਦਿ ਨੇ ਵਿਰੋਧ ਕਰਦਿਆਂ ਦੱਸਿਆ ਕਿ ਖਾਦ ਡੀਲਰ ਕਿਸਾਨਾਂ ਨੂੰ ਡੀ.

Ad Position 21
No active advertisement
ਅਜੀਤ ਡੈਸਕ 02-08-2026
ਅੱਡਾ ਸਰਾਂ, 1 ਅਗਸਤ (ਹਰਜਿੰਦਰ ਸਿੰਘ ਮਸੀਤੀ)- ਅਜੋਕੇ ਯੁੱਗ ਵਿਚ ਜਿੱਥੇ ਖੇਤੀਬਾੜੀ ਦਾ ਧੰਦਾ ਲਗਾਤਾਰ ਘਾਟੇ ਵਿਚ ਜਾ ਰਿਹਾ ਹੈ ਉੱਥੇ ਸਰਕਾਰ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਕਿਸਾਨਾਂ ਦੀ ਲਗਾਤਾਰ ਲੁੱਟ ਹੋ ਰਹੀ ਹੈ। ਪਿਛਲੇ ਲੰਬੇ ਸਮੇਂ ਤੋਂ ਖਾਦ ਡੀਲਰਾਂ ਵੱਲੋਂ ਕਿਸਾਨਾਂ ਨੂੰ ਖਾਦਾਂ ਦੇ ਨਾਲ ਜਬਰੀ ਹੋਰ ਉਤਪਾਦ ਦਿੱਤੇ ਜਾ ਰਹੇ ਹਨ ਤੇ ਇਸ ਮੁੱਦੇ ’ਤੇ ਕਿਸਾਨ ਸੁਖਵਿੰਦਰ ਸਿੰਘ, ਹਰਬੰਸ ਸਿੰਘ, ਚੈਂਚਲ ਸਿੰਘ, ਸੁਰਿੰਦਰ ਸਿੰਘ, ਦਵਿੰਦਰ ਸਿੰਘ, ਪ੍ਰਭ ਸਿੰਘ, ਜਸਪ੍ਰੀਤ ਸਿੰਘ ਖ਼ਾਲਸਾ, ਪ੍ਰੇਮਪਾਲ ਸਿੰਘ, ਜਸਵਿੰਦਰ ਸਿੰਘ, ਗੁਰਦਿਆਲ ਸਿੰਘ, ਸ਼ੀਤਲ ਸਿੰਘ, ਦਿਲਬਾਗ ਸਿੰਘ, ਰਾਜ ਕੁਮਾਰ, ਅਵਤਾਰ ਸਿੰਘ ਆਦਿ ਨੇ ਵਿਰੋਧ ਕਰਦਿਆਂ ਦੱਸਿਆ ਕਿ ਖਾਦ ਡੀਲਰ ਕਿਸਾਨਾਂ ਨੂੰ ਡੀ.ਏ.ਪੀ. ਖਾਦ ਖ਼ਰੀਦਣ ਮੌਕੇ ਡੀ.ਏ.ਪੀ. ਨੈਨੋ ਤੇ ਯੂਰੀਆ ਖ਼ਰੀਦਣ ਮੌਕੇ ਜਬਰੀ ਨੈਨੋ ਯੂਰੀਆ ਤੇ ਹੋਰ ਸਾਮਾਨ ਸਲਫ਼ਰ ਬਾਇਓ ਪ੍ਰੋਡਕਟ ਆਦਿ ਦੇ ਰਹੇ ਹਨ ਜੋ ਕਿ ਕਿਸਾਨਾਂ ਦੀ ਸ਼ਰੇਆਮ ਲੁੱਟ ਕਰ ਰਹੇ ਹਨ ਤੇ ਸੰਬੰਧਿਤ ਮਹਿਕਮਾ ਪੂਰੀ ਤਰਾਂ ਖ਼ਾਮੋਸ਼ ਹੈ। ਕਿਸਾਨ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਉਸ ਨੇ 4500 ਰੁਪਏ ਦੀ ਖਾਦ ਖਰੀਦੀ ਤੇ ਸੰਬੰਧਿਤ ਡੀਲਰ ਨੇ ਨਾਲ ਜਬਰੀ 11000 ਦਾ ਹੋਰ ਸਾਮਾਨ ਦਿੱਤਾ ਤੇ ਸੰਬੰਧਿਤ ਮਹਿਕਮੇ ਨੂੰ ਸ਼ਿਕਾਇਤ ਕਰਨ ਦੇ ਬਾਵਜੂਦ ਵੀ ਕੋਈ ਕਾਰਵਾਈ ਨਹੀਂ ਹੋਈ। ਇਸ ਸਮੱਸਿਆ ਸਬੰਧੀ ਜਦ ਡੀਲਰਾਂ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਖਾਦ ਡੀਲਰਾਂ ਨੂੰ ਜ਼ਿਆਦਾਤਰ ਖਾਦਾਂ ਪੰਜਾਬ ਐਗਰੋ ਵਲੋਂ ਸਪਲਾਈ ਕੀਤੀਆਂ ਜਾਂਦੀਆਂ ਹਨ ਤੇ ਇਹ ਸਾਮਾਨ ਜਬਰੀ ਵੇਚਣ ਲਈ ਉਨ੍ਹਾਂ ਵੱਲੋਂ ਹੀ ਦਬਾਅ ਪਾਇਆ ਜਾਂਦਾ ਹੈ ਤੇ ਖਾਦ ਡੀਲਰਾਂ ਨੇ ਖ਼ੁਦ ਮੰਨਿਆ ਕਿ ਇਹ ਕਿਸਾਨਾਂ ਦੀ ਸ਼ਰੇਆਮ ਲੁੱਟ ਹੋ ਰਹੀ ਹੈ। ਇਸ ਸਬੰਧੀ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਦੁਪਿੰਦਰ ਸਿੰਘ ਨੇ ਆਖਿਆ ਕਿ ਜੇਕਰ ਕਿਸੇ ਕਿਸਾਨ ਨੂੰ ਸਮੱਸਿਆ ਆ ਰਹੀ ਹੈ ਤਾਂ ਉਹ ਸੰਬੰਧਿਤ ਖੇਤੀਬਾੜੀ ਦਫ਼ਤਰ ਵਿਚ ਇਸ ਬਾਰੇ ਸ਼ਿਕਾਇਤ ਕਰਨ। ਉਨ੍ਹਾਂ ਆਖਿਆ ਕਿ ਉਹ ਇਸ ਦੀ ਜਾਂਚ ਕਰਵਾਉਣਗੇ ਤੇ ਅਜਿਹਾ ਨਹੀਂ ਹੋਣ ਦੇਣਗੇ ।
Ad Position 22
No active advertisement
ਪਿਛਲੀ ਖ਼ਬਰ ਨਸ਼ਾ ਮੁਕਤ ਯੁਵਾ ਫ਼ਾਰ ਵਿਕਸਿਤ ਭਾਰਤ ਤਹਿਤ ਜ਼ਿਲ੍ਹਾ ਪੱਧਰੀ ਮੁਕਾਬਲੇ 3 ਨੂੰ ਅਗਲੀ ਖ਼ਬਰ ਸਰਕਾਰ ਬਣਨ ’ਤੇ ਬੰਦੀ ਸਿੰਘਾਂ ਨੂੰ ਰਿਹਾਅ ਕਰਵਾ ਕੇ ਪੰਜਾਬ ਨਸ਼ਾ ਮੁਕਤ ਕੀਤਾ ਜਾਵੇਗਾ - ਬਾਪੂ ਤਰਸੇਮ ਸਿੰਘ
Ad Position 24
No active advertisement