7 ਦੀ ਚੰਡੀਗੜ੍ਹ ਮਹਾਂ ਰੈਲੀ ’ਚ ਸ਼ਮੂਲੀਅਤ ਲਈ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਲੋਂ ਮੀਟਿੰਗ
ਗੜ੍ਹਸ਼ੰਕਰ, 2 ਅਗਸਤ (ਧਾਲੀਵਾਲ)- ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਇਕਾਈ ਗੜ੍ਹਸ਼ੰਕਰ ਦੀ ਮੀਟਿੰਗ ਸ਼ਾਮ ਸੁੰਦਰ ਕਪੂਰ ਦੀ ਪ੍ਰਧਾਨਗੀ ਹੇਠ ਦਫ਼ਤਰ ਨਹਿਰੀ ਵਿਭਾਗ ਵਿਖੇ ਹੋਈ। ਮੀਟਿੰਗ ਵਿਚ ਜਥੇਬੰਦੀ ਦੇ ਸੂਬਾਈ ਆਗੂ ਮੱਖਣ ਸਿੰਘ ਵਾਹਿਦਪੁਰੀ ਅਤੇ ਜਥੇਦਾਰ ਅਮਰੀਕ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
ਗੜ੍ਹਸ਼ੰਕਰ, 2 ਅਗਸਤ (ਧਾਲੀਵਾਲ)- ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਇਕਾਈ ਗੜ੍ਹਸ਼ੰਕਰ ਦੀ ਮੀਟਿੰਗ ਸ਼ਾਮ ਸੁੰਦਰ ਕਪੂਰ ਦੀ ਪ੍ਰਧਾਨਗੀ ਹੇਠ ਦਫ਼ਤਰ ਨਹਿਰੀ ਵਿਭਾਗ ਵਿਖੇ ਹੋਈ। ਮੀਟਿੰਗ ਵਿਚ ਜਥੇਬੰਦੀ ਦੇ ਸੂਬਾਈ ਆਗੂ ਮੱਖਣ ਸਿੰਘ ਵਾਹਿਦਪੁਰੀ ਅਤੇ ਜਥੇਦਾਰ ਅਮਰੀਕ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮੀਟਿੰਗ ਦੇ ਫ਼ੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਚੌਧਰੀ ਜੀਤ ਸਿੰਘ ਬਗਵਾਈਂ ਨੇ ਦੱਸਿਆ ਕਿ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਪੰਜਾਬ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਲਈ ਚੰਡੀਗੜ੍ਹ ਵਿਖੇ 7 ਅਗਸਤ ਨੂੰ ਕੀਤੀ ਜਾ ਰਹੀ ਮਹਾਂ ਰੈਲੀ ਲਈ ਗੜ੍ਹਸ਼ੰਕਰ ਤੋਂ ਵੱਡੀ ਗਿਣਤੀ ’ਚ ਮੁਲਾਜ਼ਮ ਤੇ ਪੈਨਸ਼ਨਰ ਸ਼ਮੂਲੀਅਤ ਕਰਨਗੇ। ਰੈਲੀ ਲਈ ਵਾਹਨ ਸਵੇਰੇ 9 ਵਜੇ ਦਫ਼ਤਰ ਜੰਗਲਾਤ ਵਿਭਾਗ ਨੇੜੇ ਕਚਹਿਰੀ ਤੋਂ ਰਵਾਨਾ ਹੋਣਗੇ। ਉਨ੍ਹਾਂ ਦੱਸਿਆ ਕਿ ਰੈਲੀ ਲਈ ਪ੍ਰਚਾਰ ਤੇ ਫ਼ੰਡ ਇਕੱਠਾ ਕਰਨ ਲਈ ਟੀਮਾਂ ਦਾ ਗਠਨ ਕੀਤਾ ਗਿਆ ਜੋ ਹਰ ਦਫ਼ਤਰ ਤੇ ਸਕੂਲ ਵਿਚ ਜਾ ਕੇ ਰੈਲੀ ਦਾ ਸੁਨੇਹਾ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਪਣੇ ਕੀਤੇ ਵਾਅਦਿਆਂ ਅਨੁਸਾਰ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਇਕ ਵੀ ਮੰਗ ਪੂਰੀ ਨਹੀਂ ਕੀਤੀ, ਉਲਟਾ ਹੱਕ ਮੰਗਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਸ਼ੱਦਦ ਦਾ ਸ਼ਿਕਾਰ ਬਣਾਇਆ ਗਿਆ ਹੈ ਜਿਸ ਕਾਰਨ ਇਸ ਵਰਗ ਵਿਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ ਜਿਸ ਦਾ ਪ੍ਰਗਟਾਵਾ ਆਉਣ ਵਾਲੀ ਚੋਣਾਂ ਵਿਚ ਕੀਤਾ ਜਾਵੇਗਾ। ਮੀਟਿੰਗ ਵਿਚ ਗੁਰਨਾਮ ਸਿੰਘ ਹਾਜੀਪੁਰ ਪੰਡਿਤ ਪਵਨ ਕੁਮਾਰ, ਬਲਵੰਤ ਰਾਮ, ਰਮਨ ਕੁਮਾਰ, ਗੋਪੀ ਰਾਮ, ਵਿਕਾਸ ਕੁਮਾਰ, ਸ਼ਿੰਗਾਰਾ ਰਾਮ ਭੱਜਲ, ਜਗਦੀਸ਼ ਪੱਖੋਵਾਲ ਨੇ ਆਪਣੇ ਵਿਚਾਰ ਰੱਖੇ।