02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਫਿਊਚਰ ਟੀਚ ਇੰਸਟੀਚਿਊਟ ਭੰਗਾਲਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਭੰਗਾਲਾ, 2 ਅਗਸਤ (ਬਲਵਿੰਦਰਜੀਤ ਸਿੰਘ ਸੈਣੀ)- ਫਿਊਚਰ ਟੀਚ ਇੰਸਟੀਚਿਊਟ ਵਿਚ ਤੀਆਂ ਦਾ ਰਵਾਇਤੀ ਤਿਉਹਾਰ ਉਤਸ਼ਾਹ ਅਤੇ ਸੱਭਿਆਚਾਰਕ ਰੌਣਕਾਂ ਨਾਲ ਮਨਾਇਆ ਗਿਆ। ਸਮਾਗਮ ਦਾ ਆਯੋਜਨ ਸੰਸਥਾ ਦੀ ਸੀਨੀਅਰ ਫੈਕਲਿਟੀ ਹਰਪ੍ਰੀਤ ਕੌਰ ਸੈਣੀ ਦੀ ਅਗਵਾਈ ਹੇਠ ਕੀਤਾ ਗਿਆ, ਜਿਸ ਵਿਚ ਵਿਦਿਆਰਥਣਾਂ ਨੇ ਆਪਣੀ ਕਲਾ ਅਤੇ ਸੱਭਿਆਚਾਰਕ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 03-08-2026
ਭੰਗਾਲਾ, 2 ਅਗਸਤ (ਬਲਵਿੰਦਰਜੀਤ ਸਿੰਘ ਸੈਣੀ)- ਫਿਊਚਰ ਟੀਚ ਇੰਸਟੀਚਿਊਟ ਵਿਚ ਤੀਆਂ ਦਾ ਰਵਾਇਤੀ ਤਿਉਹਾਰ ਉਤਸ਼ਾਹ ਅਤੇ ਸੱਭਿਆਚਾਰਕ ਰੌਣਕਾਂ ਨਾਲ ਮਨਾਇਆ ਗਿਆ। ਸਮਾਗਮ ਦਾ ਆਯੋਜਨ ਸੰਸਥਾ ਦੀ ਸੀਨੀਅਰ ਫੈਕਲਿਟੀ ਹਰਪ੍ਰੀਤ ਕੌਰ ਸੈਣੀ ਦੀ ਅਗਵਾਈ ਹੇਠ ਕੀਤਾ ਗਿਆ, ਜਿਸ ਵਿਚ ਵਿਦਿਆਰਥਣਾਂ ਨੇ ਆਪਣੀ ਕਲਾ ਅਤੇ ਸੱਭਿਆਚਾਰਕ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਮਾਗਮ ਦੌਰਾਨ ਪੰਜਾਬੀ ਵਿਰਾਸਤ ਅਤੇ ਸੱਭਿਆਚਾਰ ਨੂੰ ਸਮਰਪਿਤ ਕੁਇਜ਼ ਮੁਕਾਬਲੇ, ਆਰਟ ਐਂਡ ਕਰਾਫ਼ਟ ਪ੍ਰਦਰਸ਼ਨੀ, ਗਿੱਧਾ, ਭੰਗੜਾ, ਸਕਿੱਟਾਂ ਅਤੇ ਹੋਰ ਮਨੋਰੰਜਕ ਪੇਸ਼ਕਾਰੀਆਂ ਨੇ ਹਾਜ਼ਰੀਨ ਦਾ ਮਨ ਮੋਹ ਲਿਆ। ਰੰਗ-ਬਰੰਗੇ ਪਰੰਪਰਾਗਤ ਪਹਿਰਾਵਿਆਂ ਵਿੱਚ ਸਜੀਆਂ ਵਿਦਿਆਰਥਣਾਂ ਨੇ ਆਪਣੀਆਂ ਮਨਮੋਹਕ ਪੇਸ਼ਕਾਰੀਆਂ ਰਾਹੀਂ ਸਮਾਗਮ ਨੂੰ ਯਾਦਗਾਰ ਬਣਾ ਦਿੱਤਾ ਅਤੇ ਪੰਜਾਬੀ ਲੋਕ-ਸੱਭਿਆਚਾਰ ਦੀ ਅਮੀਰ ਵਿਰਾਸਤ ਨੂੰ ਜੀਵੰਤ ਰੂਪ ਵਿੱਚ ਪੇਸ਼ ਕੀਤਾ। ਇਸ ਮੌਕੇ ਸੰਸਥਾ ਦੀ ਮੁੱਖ ਪ੍ਰਬੰਧਕਾ ਇੰਜੀਨੀਅਰ ਰਿਤਿਕਾ ਪੁਰੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਵਿਦਿਆਰਥਣਾਂ ਨੂੰ ਤੀਆਂ ਦੇ ਪਵਿੱਤਰ ਤਿਉਹਾਰ ਦੀ ਵਧਾਈ ਦਿੱਤੀ। ਆਪਣੇ ਸੰਬੋਧਨ ਵਿਚ ਉਨ੍ਹਾਂ ਕਿਹਾ ਕਿ ਸਾਉਣ ਦਾ ਮਹੀਨਾ ਪੰਜਾਬੀ ਸੱਭਿਆਚਾਰ ਵਿਚ ਵਿਸ਼ੇਸ਼ ਮਹੱਤਵ ਰੱਖਦਾ ਹੈ। ਉਨ੍ਹਾਂ ਕਿਹਾ ਕਿ ਇਸ ਮੌਸਮ ਦੌਰਾਨ ਮੁਟਿਆਰਾਂ ਦੇ ਚਾਅ-ਮਲਾਰ ਆਪਣੇ ਸਿਖਰ ’ਤੇ ਹੁੰਦੇ ਹਨ ਅਤੇ ਉਹ ਰੰਗ-ਬਿਰੰਗੇ ਪਰੰਪਰਾਗਤ ਪਹਿਰਾਵੇ ਪਹਿਨ ਕੇ ਗਿੱਧਾ, ਕਿੱਕਲੀਆਂ ਅਤੇ ਲੋਕ-ਗੀਤਾਂ ਰਾਹੀਂ ਆਪਣੀਆਂ ਭਾਵਨਾਵਾਂ ਦਾ ਪ੍ਰਗਟਾਵਾ ਕਰਦੀਆਂ ਹਨ। ਇਸ ਮੌਕੇ ਅਧਿਆਪਕਾ ਸ਼ਿਵਾਨੀ, ਮੁਸਕਾਨ ਮਰਵਾਹਾ, ਭਵਨੀਤ ਕੌਰ, ਵਿਦਿਆਰਥਣ ਮਨੀਸ਼ਾ, ਰਿਤਿਕਾ, ਰਿਧਿਮਾ, ਲਕਸ਼ਿਤਾ, ਸ਼ਬਨਮ, ਰੀਆ ਦੇਵੀ, ਹਰਪ੍ਰੀਤ, ਮਾਨਸੀ, ਕੋਮਲ ਦੇਵੀ, ਗਾਇਤਰੀ, ਗੁਰਪ੍ਰੀਤ ਕੌਰ, ਪਲਕ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅੰਬੇਡਕਰ ਸੁਸਾਇਟੀ ਗੜ੍ਹਦੀਵਾਲਾ ਦਾ ਜਥਾ ਸ੍ਰੀ ਖੁਰਾਲਗੜ੍ਹ ਸਾਹਿਬ, ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ... ਅਗਲੀ ਖ਼ਬਰ ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਡੇਂਗੂ ਲਾਰਵਾ ਕੀਤਾ ਚੈੱਕ
Ad Position 24
No active advertisement