02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਅੰਬੇਡਕਰ ਸੁਸਾਇਟੀ ਗੜ੍ਹਦੀਵਾਲਾ ਦਾ ਜਥਾ ਸ੍ਰੀ ਖੁਰਾਲਗੜ੍ਹ ਸਾਹਿਬ, ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ

ਪੱਸੀ ਕੰਢੀ, 2 ਅਗਸਤ (ਜਗਤਾਰ ਸਿੰਘ ਰਜਪਾਲਮਾ)- ਡਾ. ਬੀ.

Ad Position 21
No active advertisement
ਅਜੀਤ ਡੈਸਕ 03-08-2026
ਪੱਸੀ ਕੰਢੀ, 2 ਅਗਸਤ (ਜਗਤਾਰ ਸਿੰਘ ਰਜਪਾਲਮਾ)- ਡਾ. ਬੀ.ਆਰ. ਅੰਬੇਡਕਰ ਵੈੱਲਫੇਅਰ ਸੁਸਾਇਟੀ ਗੜ੍ਹਦੀਵਾਲਾ ਦਾ ਇਕ ਜਥਾ ਸੁਸਾਇਟੀ ਦੇ ਪ੍ਰਧਾਨ ਹਰਪਾਲ ਸਿੰਘ ਭੱਟੀ ਦੀ ਅਗਵਾਈ ਹੇਠ ਸ੍ਰੀ ਖੁਰਾਲਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਕੀਰਤਪੁਰ ਸਾਹਿਬ ਦੇ ਪਵਿੱਤਰ ਗੁਰਧਾਮਾਂ ਦੇ ਦਰਸ਼ਨਾਂ ਲਈ ਰਵਾਨਾ ਹੋਇਆ। ਰਵਾਨਗੀ ਮੌਕੇ ਸੁਸਾਇਟੀ ਦੇ ਮੈਂਬਰਾਂ ਨੇ ਸਮੂਹ ਸੰਗਤ ਦੀ ਚੜ੍ਹਦੀ ਕਲਾ, ਸਮਾਜ ਵਿਚ ਭਾਈਚਾਰਕ ਸਾਂਝ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਹਰਪਾਲ ਸਿੰਘ ਭੱਟੀ ਨੇ ਕਿਹਾ ਕਿ ਅਜਿਹੀਆਂ ਧਾਰਮਿਕ ਅਤੇ ਇਤਿਹਾਸਕ ਯਾਤਰਾਵਾਂ ਨੌਜਵਾਨ ਪੀੜ੍ਹੀ ਨੂੰ ਆਪਣੇ ਮਹਾਨ ਗੁਰੂਆਂ ਅਤੇ ਮਹਾਂਪੁਰਖਾਂ ਦੇ ਜੀਵਨ, ਸਿੱਖਿਆਵਾਂ ਅਤੇ ਇਤਿਹਾਸ ਨਾਲ ਜੋੜਦੀਆਂ ਹਨ। ਉਨ੍ਹਾਂ ਕਿਹਾ ਕਿ ਸਮਾਜ ਨੂੰ ਮਹਾਨ ਸ਼ਖ਼ਸੀਅਤਾਂ ਦੇ ਦਰਸਾਏ ਰਸਤੇ ’ਤੇ ਚੱਲਦਿਆਂ ਸਿੱਖਿਆ, ਏਕਤਾ ਅਤੇ ਮਨੁੱਖਤਾ ਦੀ ਭਲਾਈ ਲਈ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਸ਼੍ਰੀ ਖੁਰਾਲਗੜ੍ਹ ਸਾਹਿਬ ਉਹ ਪਵਿੱਤਰ ਅਸਥਾਨ ਹੈ ਜਿੱਥੇ ਜਗਤ ਸਤਿਗੁਰੂ ਰਵਿਦਾਸ ਮਹਾਰਾਜ ਜੀ ਨੇ ਆਪਣੇ ਜੀਵਨ ਦਾ ਲੰਮਾ ਸਮਾਂ ਬਿਤਾਇਆ ਅਤੇ ਇੱਥੇ ਮਨੁੱਖਤਾ, ਸਮਾਨਤਾ ਅਤੇ ਜਾਤ-ਪਾਤ ਰਹਿਤ ਸਮਾਜ ਦਾ ਸੰਦੇਸ਼ ਦਿੱਤਾ। ਇਸੇ ਤਰ੍ਹਾਂ ਚਰਨ ਛੋਹ ਗੰਗਾ ਉਹ ਪਵਿੱਤਰ ਸਥਾਨ ਹੈ ਜਿੱਥੇ ਮਾਨਤਾ ਅਨੁਸਾਰ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪਵਿੱਤਰ ਚਰਨ ਪਏ ਸਨ। ਸੁਸਾਇਟੀ ਦੇ ਮੈਂਬਰਾਂ ਨੇ ਕਿਹਾ ਕਿ ਉਹ ਦਰਸ਼ਨ ਦੀਦਾਰੇ ਦੌਰਾਨ ਸਰਬੱਤ ਦੇ ਭਲੇ ਲਈ ਅਰਦਾਸ ਕਰਨਗੇ। ਇਸ ਮੌਕੇ ਪ੍ਰਧਾਨ ਹਰਪਾਲ ਸਿੰਘ ਭੱਟੀ, ਸੀਨੀਅਰ ਮੀਤ ਪ੍ਰਧਾਨ ਦਲਜੀਤ ਸਿੰਘ, ਸਕੱਤਰ ਡਾ. ਬਲਜੀਤ ਸਿੰਘ, ਮੀਤ ਪ੍ਰਧਾਨ ਡਾਕਟਰ ਹਰਦਿੰਦਰ ਦੀਪਕ, ਪੈੱ੍ਰਸ ਸਕੱਤਰ ਮਹਿੰਦਰ ਕੁਮਾਰ ਮਲਹੋਤਰਾ, ਪੈੱ੍ਰਸ ਸਕੱਤਰ ਕਰਮ ਸਿੰਘ ਭੱਟੀ, ਸਲਾਹਕਾਰ ਸ਼ਿੰਗਾਰਾ ਸਿੰਘ, ਮੈਂਬਰ ਡਾ. ਗੁਰਨਾਮ ਸਿੰਘ, ਮੈਂਬਰ ਪ੍ਰਭਜੋਤ ਜੋਤ ਗੜ੍ਹਦੀਵਾਲਾ, ਕਮਲ ਕੁਮਾਰ, ਦਵਿੰਦਰ ਸਿੰਘ, ਰਾਜਿੰਦਰ ਸਿੰਘ ਲਾਲੀ, ਕੁਲਦੀਪ ਸਿੰਘ, ਅਵਤਾਰ ਸਿੰਘ ਸਰਹਾਲਾ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਠਠਿਆਲਾ ਢਾਹਾ ਨੇੜੇ ਨੈਸ਼ਨਲ ਹਾਈਵੇ ‘ਤੇ ਪਲਟਿਆ ਹੋਇਆ ਸੀਮਿੰਟ ਵਾਲਾ ਟੈਂਕਰ।  ਠਠਿਆਲਾ ਢਾਹਾ ਨੇੜੇ ਹਾਈਵੇ ’ਤੇ ਸੀਮੈਂਟ... ਅਗਲੀ ਖ਼ਬਰ ਫਿਊਚਰ ਟੀਚ ਇੰਸਟੀਚਿਊਟ ਭੰਗਾਲਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ
Ad Position 24
No active advertisement