05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਖ਼ਾਲਸਾ ਕਾਲਜੀਏਟ ਸਕੂਲ ’ਚ ਮਾਪੇ-ਅਧਿਆਪਕ ਮਿਲਣੀ ਕਰਵਾਈ

ਗੜ੍ਹਦੀਵਾਲਾ, 3 ਅਗਸਤ (ਚੱਗਰ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਮਾਪੇ-ਅਧਿਆਪਕ ਮਿਲਣੀ ਕਰਵਾਈ ਜਿਸ ਵਿਚ ਵਿਦਿਆਰਥੀਆਂ ਦੇ ਮਾਪਿਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਆਪਣੇ ਬੱਚਿਆਂ ਦੀ ਪੜ੍ਹਾਈ, ਅਨੁਸ਼ਾਸਨ, ਹਾਜ਼ਰੀ ਤੇ ਸਮੁੱਚੀ ਪ੍ਰਗਤੀ ਸਬੰਧੀ ਅਧਿਆਪਕਾਂ ਨਾਲ ਵਿਚਾਰ-ਵਟਾਂਦਰਾ ਕੀਤਾ।

Ad Position 21
No active advertisement
ਅਜੀਤ ਡੈਸਕ 04-08-2026
ਗੜ੍ਹਦੀਵਾਲਾ, 3 ਅਗਸਤ (ਚੱਗਰ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਮਾਪੇ-ਅਧਿਆਪਕ ਮਿਲਣੀ ਕਰਵਾਈ ਜਿਸ ਵਿਚ ਵਿਦਿਆਰਥੀਆਂ ਦੇ ਮਾਪਿਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਆਪਣੇ ਬੱਚਿਆਂ ਦੀ ਪੜ੍ਹਾਈ, ਅਨੁਸ਼ਾਸਨ, ਹਾਜ਼ਰੀ ਤੇ ਸਮੁੱਚੀ ਪ੍ਰਗਤੀ ਸਬੰਧੀ ਅਧਿਆਪਕਾਂ ਨਾਲ ਵਿਚਾਰ-ਵਟਾਂਦਰਾ ਕੀਤਾ। ਸਕੂਲ ਇੰਚਾਰਜ ਮੈਡਮ ਗੁਰਪ੍ਰੀਤ ਕੌਰ ਨੇ ਮਾਪਿਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਮਾਪੇ ਅਤੇ ਅਧਿਆਪਕਾਂ ਦਾ ਆਪਸੀ ਸਹਿਯੋਗ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਮਹੱਤਵਪੂਰਨ ਹੈ। ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਅਜਿਹੀਆਂ ਮਾਪੇ-ਅਧਿਆਪਕ ਮਿਲਣੀਆਂ ਰਾਹੀਂ ਸਕੂਲ ਅਤੇ ਮਾਪਿਆਂ ਵਿਚਕਾਰ ਆਪਸੀ ਤਾਲਮੇਲ ਹੋਰ ਮਜ਼ਬੂਤ ਹੁੰਦਾ ਹੈ। ਇਸ ਮੌਕੇ ਮਾਪਿਆਂ ਨੇ ਸਕੂਲ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਸਕੂਲ ਪ੍ਰਬੰਧਨ ਅਤੇ ਅਧਿਆਪਕਾਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਹਰਿਆਣਾ ਜ਼ੋਨ ਦੀਆਂ ਅੰਤਰ ਸਕੂਲ ਖੇਡਾਂ ਸਮਾਪਤ ਅਗਲੀ ਖ਼ਬਰ ਡਾ. ਇਸ਼ਾਂਕ ਨੇ ਡਾ. ਬੀ.ਆਰ. ਅੰਬੇਡਕਰ ਕਮਿਊਨਿਟੀ ਹਾਲ ਦਾ ਨੀਂਹ ਪੱਥਰ ਰੱਖਿਆ
Ad Position 24
No active advertisement