05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਖ਼ਾਲਸਾ ਕਾਲਜ ਗੜ੍ਹਦੀਵਾਲਾ ’ਚ ਖ਼ੂਨਦਾਨ ਕੈਂਪ ਲਗਾਇਆ

ਗੜ੍ਹਦੀਵਾਲਾ, 3 ਅਗਸਤ (ਚੱਗਰ)- ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਐਨ.

Ad Position 21
No active advertisement
ਅਜੀਤ ਡੈਸਕ 04-08-2026
ਗੜ੍ਹਦੀਵਾਲਾ, 3 ਅਗਸਤ (ਚੱਗਰ)- ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਐਨ.ਐੱਸ.ਐੱਸ. ਯੂਨਿਟ, ਐਨ.ਸੀ.ਸੀ. ਯੂਨਿਟ , ਰੈੱਡ ਕਰਾਸ ਤੇ ਰੈੱਡ ਰਿਬਨ ਕਲੱਬ ਤੇ ਰੈੱਡ ਕਰਾਸ ਸੁਸਾਇਟੀ ਹੁਸ਼ਿਆਰਪੁਰ ਵਲੋਂ ਸਮਾਜ ਸੇਵਾ ਤੇ ਮਨੁੱਖਤਾ ਦੀ ਭਲਾਈ ਨੂੰ ਸਮਰਪਿਤ ਮੀਰੀ ਪੀਰੀ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਵਿਸ਼ਾਲ ਖ਼ੂਨਦਾਨ ਕੈਂਪ ਦਾ ਲਗਾਇਆ ਗਿਆ ਜਿਸ ਦਾ ਉਦਘਾਟਨ ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਤੇ ਮੀਰੀ ਪੀਰੀ ਸੇਵਾ ਸੁਸਾਇਟੀ ਦੇ ਨੁਮਾਇੰਦਿਆਂ ਵੱਲੋਂ ਕੀਤਾ ਗਿਆ ਜਦਕਿ ਮਨਦੀਪ ਸਿੰਘ ਢੀਂਡਸਾ ਪ੍ਰਧਾਨ ਮੀਰੀ ਪੀਰੀ ਸੇਵਾ ਸੁਸਾਇਟੀ, ਜਤਿੰਦਰ ਸਿੰਘ ਲਾਲੀ ਬਾਜਵਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬ) ਹੁਸ਼ਿਆਰਪੁਰ, ਹਰਦੀਪ ਸਿੰਘ ਬੋਦਲ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਇਟਲੀ, ਇਕਬਾਲ ਸਿੰਘ ਜੌਹਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬ) ਕਿਸਾਨ ਵਿੰਗ ਇਸ ਕੈਂਪ ’ਚ ਉਚੇਚੇ ਤੌਰ ‘ਤੇ ਸ਼ਾਮਿਲ ਹੋਏ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਤੇ ਜਤਿੰਦਰ ਸਿੰਘ ਲਾਲੀ ਬਾਜਵਾ ਨੇ ਵਿਦਿਆਰਥੀਆਂ ਨੂੰ ਨਿਯਮਿਤ ਤੌਰ ’ਤੇ ਖ਼ੂਨਦਾਨ ਕਰਨ ਤੇ ਸਮਾਜ ਸੇਵਾ ਦੇ ਕਾਰਜਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਕੈਂਪ ਦੌਰਾਨ 31 ਯੂਨਿਟ ਖ਼ੂਨਦਾਨ ਇਕੱਤਰ ਕੀਤਾ ਗਿਆ। ਇਸ ਮੌਕੇ ‘ਆਪ’ ਆਗੂ ਗੁਰਸ਼ਮਿੰਦਰ ਸਿੰਘ ਰੰਮੀ ਢੋਲੋਵਾਲ, ਹਰਵਿੰਦਰ ਸਿੰਘ ਸਮਰਾ, ਸਿਮਰਜੀਤ ਸਿੰਘ ਅਟਵਾਲ, ਸਕੱਤਰ ਮੰਗੇਸ਼ ਸੂਦ ਰੈੱਡ ਕਰਾਸ ਸੁਸਾਇਟੀ, ਅਦਿਤਿਆ ਰਾਣਾ ਜੁਆਇੰਟ ਸਕੱਤਰ ਤੇ ਰਜੀਵ ਬਜਾਜ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।
Ad Position 22
No active advertisement
ਪਿਛਲੀ ਖ਼ਬਰ ਡਿਪਟੀ ਡਾਇਰੈਕਟਰ ਸਕੂਲਜ਼ ਵਲੋਂ ਕੱਲਰ ਖ਼ਾਲਸਾ ਸਕੂਲ ਦਾ ਨਿਰੀਖਣ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਮਿਲੇ ਸਨਮਾਨ ਨੂੰ ਹਾਸਲ ਕਰਦੇ ਹੋਏ ਪ੍ਰਿੰ. ਹਰਬਲਾਸ ਬੰਗਾ। ਪੱਦੀ ਸੂਰਾ ਸਿੰਘ ਸਕੂਲ ਦੇ ਪ੍ਰਿੰ. ਹਰ...
Ad Position 24
No active advertisement