05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਟਾਂਡਾ ਡਾਕਘਰ 10 ਦਿਨਾਂ ਵਿਚ ਸ਼ੁਰੂ ਨਾ ਕੀਤਾ ਤਾਂ ਉੜਮੁੜ ਡਾਕਘਰ ਦਾ ਕਰਾਂਗੇ ਘਿਰਾਓ - ਅਜੀਤ ਸਿੰਘ

ਟਾਂਡਾ ਉੜਮੁੜ, 3 ਅਗਸਤ (ਦੀਪਕ ਬਹਿਲ)- ਭਾਰਤ ਦੇ ਸੀਨੀਅਰ ਸਿਟੀਜ਼ਨ ਨੂੰ ਹਰ ਪ੍ਰਕਾਰ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੇ ਵਾਅਦੇ ਕਰਨ ਵਾਲੀ ਭਾਜਪਾ ਦੀ ਕੇਂਦਰ ਸਰਕਾਰ ਨੇ ਸਹੂਲਤਾਂ ਤਾਂ ਕੀ ਦੇਣੀਆਂ ਸਨ ਉਲਟਾ ਸੀਨੀਅਰ ਸਿਟੀਜ਼ਨਾਂ ਨੂੰ ਭਾਰੀ ਪਰੇਸ਼ਾਨੀਆਂ ਵਿਚ ਪਾ ਦਿੱਤਾ ਹੈ ਜਿਸ ਦੀ ਇੱਕ ਤਾਜ਼ਾ ਮਿਸਾਲ ਹੈ ਟਾਂਡਾ ਡਾਕਘਰ ਨੂੰ ਬੀਤੇ ਕਈ ਸਾਲਾਂ ਤੋਂ ਬੰਦ ਕਰ ਦਿੱਤਾ ਗਿਆ ਹੈ। ਇਸ ਡਾਕਘਰ ਨੂੰ ਮੁੜ ਚਾਲੂ ਕਰਨ ਲਈ ਕੇਂਦਰ ਦੀ ਮੋਦੀ ਸਰਕਾਰ ਨੂੰ ਵੀ ਕਈ ਵਾਰ ਅਪੀਲਾਂ ਕੀਤੀਆਂ ਜਾ ਚੁੱਕੀਆਂ ਹਨ।

Ad Position 21
No active advertisement
ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਅਜੀਤ ਸਿੰਘ ਅਤੇ ਹੋਰ। ਤਸਵੀਰ : ਦੀਪਕ ਬਹਿਲ 04-08-2026
ਟਾਂਡਾ ਉੜਮੁੜ, 3 ਅਗਸਤ (ਦੀਪਕ ਬਹਿਲ)- ਭਾਰਤ ਦੇ ਸੀਨੀਅਰ ਸਿਟੀਜ਼ਨ ਨੂੰ ਹਰ ਪ੍ਰਕਾਰ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੇ ਵਾਅਦੇ ਕਰਨ ਵਾਲੀ ਭਾਜਪਾ ਦੀ ਕੇਂਦਰ ਸਰਕਾਰ ਨੇ ਸਹੂਲਤਾਂ ਤਾਂ ਕੀ ਦੇਣੀਆਂ ਸਨ ਉਲਟਾ ਸੀਨੀਅਰ ਸਿਟੀਜ਼ਨਾਂ ਨੂੰ ਭਾਰੀ ਪਰੇਸ਼ਾਨੀਆਂ ਵਿਚ ਪਾ ਦਿੱਤਾ ਹੈ ਜਿਸ ਦੀ ਇੱਕ ਤਾਜ਼ਾ ਮਿਸਾਲ ਹੈ ਟਾਂਡਾ ਡਾਕਘਰ ਨੂੰ ਬੀਤੇ ਕਈ ਸਾਲਾਂ ਤੋਂ ਬੰਦ ਕਰ ਦਿੱਤਾ ਗਿਆ ਹੈ। ਇਸ ਡਾਕਘਰ ਨੂੰ ਮੁੜ ਚਾਲੂ ਕਰਨ ਲਈ ਕੇਂਦਰ ਦੀ ਮੋਦੀ ਸਰਕਾਰ ਨੂੰ ਵੀ ਕਈ ਵਾਰ ਅਪੀਲਾਂ ਕੀਤੀਆਂ ਜਾ ਚੁੱਕੀਆਂ ਹਨ। ਟਾਂਡਾ ਡਾਕਘਰ ਚਾਲੂ ਨਾ ਕਰਨ ਕਾਰਨ ਉੱਘੇ ਸਮਾਜ ਸੇਵੀ ਅਜੀਤ ਸਿੰਘ ਦੀ ਅਗਵਾਈ ਵਿਚ ਟਾਂਡਾ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਹੁਸ਼ਿਆਰਪੁਰ ਡਾਕਘਰ ਅਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਵਾ ਕਰਨ ਲਈ ਟਾਂਡਾ ਵਿਖੇ ਇੱਕ ਮੀਟਿੰਗ ਕੀਤੀ ਜਿਸ ’ਚ ਸ਼ਾਮਿਲ ਅਜੀਤ ਸਿੰਘ, ਸੰਗਤ ਸਿੰਘ, ਭੁਪਿੰਦਰ ਸਿੰਘ, ਤਾਰਾ ਸਿੰਘ, ਨਿਰਮਲ ਸਿੰਘ, ਭੁਪਿੰਦਰ ਸਿੰਘ ਟਾਂਡਾ, ਸੰਤਾਂ ਸਿੰਘ, ਬਲਬੀਰ ਸਿੰਘ, ਗੁਰਪਾਲ ਸਿੰਘ, ਵਿਜੇ ਕੁਮਾਰ, ਸੁਰਿੰਦਰ ਕੌਰ, ਦਵਿੰਦਰ ਕੌਰ, ਸਰਵਣ ਹੋਰ, ਗੁਰਬਚਨ ਸਿੰਘ, ਹਰਭਜਨ ਕੌਰ, ਗੁਰਮਿੰਦਰ ਕੌਰ, ਮਹਿੰਦਰ ਕੌਰ, ਸਤਵੰਤ ਕੌਰ ਅਤੇ ਵੱਖ ਵੱਖ ਸੰਸਥਾਵਾਂ ਦੇ ਆਗੂਆਂ ਤੋਂ ਇਲਾਵਾ ਇਲਾਕੇ ਦੇ ਲੋਕਾਂ ਨੇ ਕੇਂਦਰ ਦੀ ਮੋਦੀ ਸਰਕਾਰ ਅਤੇ ਹੁਸ਼ਿਆਰਪੁਰ ਡਾਕਘਰ ਦੇ ਸੀਨੀਅਰ ਸੁਪਰਡੈਂਟ ਖ਼ਿਲਾਫ਼ ਰੋਸ ਦਾ ਪ੍ਰਗਟਾਵਾ ਕਰਦੇ ਹੋਏ ਜੰਮ ਕਰ ਨਾਅਰੇਬਾਜ਼ੀ ਕੀਤੀ। ਹਾਜ਼ਰ ਇਕੱਠ ਨੂੰ ਸੰਬੋਧਨ ਕਰਦੇ ਹੋਏ ਅਜੀਤ ਸਿੰਘ ਨੇ ਕਿਹਾ ਕਿ ਟਾਂਡਾ ਡਾਕਘਰ ਬੀਤੇ ਕਰੀਬ 100 ਸਾਲ ਤੋਂ ਅੰਗਰੇਜ਼ ਸਰਕਾਰ ਦੇ ਸਮੇਂ ਤੋਂ ਚੱਲਦਾ ਆ ਰਿਹਾ ਸੀ, ਪਰ ਬੀਤੇ ਕਈ ਸਾਲਾਂ ਤੋਂ ਇਸ ਡਾਕਘਰ ਨੂੰ ਬੰਦ ਕਰ ਦਿੱਤਾ ਗਿਆ ਹੈ ਜਿਸ ਕਾਰਨ ਟਾਂਡਾ ਇਲਾਕੇ ਦੇ ਹਜ਼ਾਰਾਂ ਸੀਨੀਅਰ ਸਿਟੀਜ਼ਨਾਂ ਨੂੰ ਕਈ ਪ੍ਰਕਾਰ ਦੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਵਾਰ ਵਾਰ ਲਿਖਤੀ ਅਪੀਲਾਂ ਕਰਨ ਤੇ 6 ਅਕਤੂਬਰ 2022 ਨੂੰ ਮੋਦੀ ਸਰਕਾਰ ਦੇ ਹੈੱਡ ਦਫ਼ਤਰ ਤੋਂ ਸਾਨੂੰ ਇੱਕ ਪੱਤਰ ਮਿਲਿਆ ਕਿ ਟਾਂਡਾ ਡਾਕਘਰ ਨੂੰ ਮੁੜ ਚਾਲੂ ਕਰਨ ਦੇ ਹੁਕਮ ਦੇ ਦਿੱਤੇ ਗਏ ਹਨ ਅਤੇ ਜਲਦ ਹੀ ਇਹ ਡਾਕਘਰ ਮੁੜ ਚਾਲੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਟਾਂਡਾ ਤੋਂ ਇੱਕ ਵਫ਼ਦ ਇਹ ਪੱਤਰ ਲੈ ਕੇ ਹੁਸ਼ਿਆਰਪੁਰ ਡਾਕਘਰ ਦੇ ਸੀਨੀਅਰ ਸੁਪਰਡੈਂਟ ਨੂੰ ਮਿਲਿਆ ਸੀ ਅਤੇ ਉਨ੍ਹਾਂ ਨੇ ਭਰੋਸਾ ਦਿੱਤਾ ਸੀ ਕਿ ਜਲਦ ਹੀ ਟਾਂਡਾ ਡਾਕਘਰ ਚਾਲੂ ਹੋ ਜਾਵੇਗਾ, ਪਰ 4 ਸਾਲ ਦਾ ਸਮਾਂ ਬੀਤ ਜਾਣ ਤੇ ਵੀ ਅੱਜ ਤੱਕ ਟੱਸ ਤੋਂ ਮੱਸ ਨਾ ਹੁੰਦਿਆਂ ਹੋਇਆਂ ਟਾਂਡਾ ਡਾਕਘਰ ਚਾਲੂ ਨਹੀਂ ਕੀਤਾ ਗਿਆ। ਅਜੀਤ ਸਿੰਘ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਭਾਜਪਾ ਦੀ ਕੇਂਦਰ ਸਰਕਾਰ ਹਮੇਸ਼ਾ ਇਹ ਕਹਿੰਦੀ ਹੈ ਕਿ ਸਾਡੀ ਸਰਕਾਰ ਬਣਨ ਤੇ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਦਿੱਤਾ ਜਾਵੇਗਾ ਅਤੇ ਹਰ ਵਰਗ ਦੇ ਲੋਕਾਂ ਦੀਆਂ ਪਰੇਸ਼ਾਨੀਆਂ ਨੂੰ ਪਹਿਲ ਦੇ ਆਧਾਰ ਤੇ ਖ਼ਤਮ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸੀਨੀਅਰ ਸਿਟੀਜ਼ਨ ਦੀ ਜੇਕਰ ਆਵਾਜ਼ ਨਹੀਂ ਸੁਣਦੀ ਅਤੇ ਉਨ੍ਹਾਂ ਨੂੰ ਦਰਪੇਸ਼ ਆ ਰਹੀਆਂ ਔਕੜਾਂ ਦਾ ਹੱਲ ਨਹੀਂ ਕਰਦੀ ਤਾਂ ਭਾਜਪਾ ਸਰਕਾਰ ਲਈ ਇਸ ਦੇ ਸਿੱਟੇ ਬਹੁਤ ਮਾੜੇ ਨਿਕਲਣਗੇ। ਉਨ੍ਹਾਂ ਕਿਹਾ ਕਿ ਇੱਕ ਪਾਸੇ ਤਾਂ ਭਾਜਪਾ ਆਏ ਦਿਨ ਇਹ ਬਿਆਨ ਦੇ ਰਹੀ ਹੈ ਕਿ ਸਾਡੀ ਸਰਕਾਰ ਹਰ ਵਰਗ ਦੇ ਸੀਨੀਅਰ ਸਿਟੀਜ਼ਨ ਨੂੰ ਘਰ ਬੈਠੇ ਹਰ ਤਰ੍ਹਾਂ ਦੀ ਸਹੂਲਤ ਉਪਲਬਧ ਕਰਵਾਏਗੀ ਅਤੇ ਆਮ ਜਨਤਾ ਨੂੰ ਇੱਕ ਕਿੱਲੋਮੀਟਰ ਦੇ ਅੰਦਰ ਸਾਰੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ ਤਾਂ ਫਿਰ ਟਾਂਡਾ ਦੇ ਲੋਕਾਂ ਅਤੇ ਸੀਨੀਅਰ ਸਿਟੀਜ਼ਨਾਂ ਨੂੰ ਆਪਣਾ ਕੰਮ ਕਰਵਾਉਣ ਲਈ ਤਿੰਨ ਕਿੱਲੋਮੀਟਰ ਦੂਰ ਕਿਉਂ ਜਾਣਾ ਪੈ ਰਿਹਾ ਹੈ। ਅਜੀਤ ਸਿੰਘ ਨੇ ਕੇਂਦਰ ਸਰਕਾਰ ਅਤੇ ਹੁਸ਼ਿਆਰਪੁਰ ਡਾਕਘਰ ਦੇ ਸੀਨੀਅਰ ਸੁਪਰਡੈਂਟ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸਬੰਧਿਤ ਵਿਭਾਗ ਨੇ 10 ਦਿਨਾਂ ਵਿਚ ਟਾਂਡਾ ਡਾਕਘਰ ਚਾਲੂ ਨਾ ਕੀਤਾ ਤਾਂ ਟਾਂਡਾ ਨਿਵਾਸੀ ਇਲਾਕੇ ਦੀਆਂ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ ਉੜਮੁੜ ਡਾਕਘਰ ਦਾ ਘਿਰਾਓ ਕਰਦੇ ਹੋਏ ਸੰਘਰਸ਼ ਦਾ ਬਿਗੁਲ ਵਜਾ ਦੇਣਗੇ ਜਿਸ ਵਿਚ ਸੜਕ ਜਾਮ ਤੋਂ ਇਲਾਵਾ ਕੇਂਦਰ ਸਰਕਾਰ ਦੇ ਪੁਤਲੇ ਫ਼ੂਕ ਪ੍ਰਦਰਸ਼ਨ ਵੀ ਕੀਤੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ 04-08-2026 ਅਗਲੀ ਖ਼ਬਰ ਕੋਟ ਫਤੂਹੀ-ਮੇਹਟੀਆਣਾ ਮਾਰਗ ’ਤੇ ਓਵਰਲੋਡ ਟਿੱਪਰਾਂ ਦੀ ਆਵਾਜਾਈ ਤੋਂ ਸਥਾਨਕ ਲੋਕ ਪ੍ਰੇਸ਼ਾਨ
Ad Position 24
No active advertisement