ਪਤਨੀ ਤੋਂ ਦਾਜ ਦੀ ਮੰਗ ਕਰਨ ਵਾਲੇ ਪਤੀ ਖ਼ਿਲਾਫ਼ ਮਾਮਲਾ ਦਰਜ
ਹਾਜੀਪੁਰ, 3 ਅਗਸਤ (ਜੋਗਿੰਦਰ ਸਿੰਘ)- ਥਾਣਾ ਹਾਜੀਪੁਰ ’ਚ ਪਤਨੀ ਤੋਂ ਦਾਜ ਦਹੇਜ ਦੀ ਮੰਗ ਕਰਨ ’ਤੇ ਪਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਪੁਲਿਸ ਵਲੋਂ ਮਿਲੀ ਜਾਣਕਾਰੀ ਅਨੁਸਾਰ ਮਧੂ ਬਾਲਾ ਪਤਨੀ ਪਰਮਜੀਤ ਸਿੰਘ ਵਾਸੀ ਪਨਖ਼ੂਹ ਥਾਣਾ ਹਾਜੀਪੁਰ ਹਾਲ ਵਾਸੀ ਪਿੰਡ ਪੁਨਾਲ ਫ਼ਤਿਹਪੁਰ ਜ਼ਿਲ੍ਹਾ ਕਾਂਗੜਾ ਹਿ.
ਹਾਜੀਪੁਰ, 3 ਅਗਸਤ (ਜੋਗਿੰਦਰ ਸਿੰਘ)- ਥਾਣਾ ਹਾਜੀਪੁਰ ’ਚ ਪਤਨੀ ਤੋਂ ਦਾਜ ਦਹੇਜ ਦੀ ਮੰਗ ਕਰਨ ’ਤੇ ਪਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਪੁਲਿਸ ਵਲੋਂ ਮਿਲੀ ਜਾਣਕਾਰੀ ਅਨੁਸਾਰ ਮਧੂ ਬਾਲਾ ਪਤਨੀ ਪਰਮਜੀਤ ਸਿੰਘ ਵਾਸੀ ਪਨਖ਼ੂਹ ਥਾਣਾ ਹਾਜੀਪੁਰ ਹਾਲ ਵਾਸੀ ਪਿੰਡ ਪੁਨਾਲ ਫ਼ਤਿਹਪੁਰ ਜ਼ਿਲ੍ਹਾ ਕਾਂਗੜਾ ਹਿ.ਪ੍ਰ. ਨੇ 28 ਅਪ੍ਰੈਲ 2026 ਨੂੰ ਐੱਸ.ਐੱਸ.ਪੀ. ਹੁਸ਼ਿਆਰਪੁਰ ਨੂੰ ਸ਼ਿਕਾਇਤ ਦਿੱਤੀ ਕਿ ਉਸ ਦਾ ਪਤੀ ਪਰਮਜੀਤ ਸਿੰਘ ਦਾਜ ਦੀ ਮੰਗ ਕਰਦਾ ਹੈ, ਜਿਸ ਦੀ ਜਾਂਚ ਕਰਨ ਉਪਰੰਤ ਥਾਣਾ ਹਾਜੀਪੁਰ ਵਿਖੇ ਉੱਚ ਅਧਿਕਾਰੀਆਂ ਦੇ ਹੁਕਮਾਂ ’ਤੇ ਪਰਮਜੀਤ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਫ਼ਤਿਹਪੁਰ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਅਰੰਭ ਕਰ ਦਿੱਤੀ ਹੈ।