ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਰਵਾਨਾ
ਮਨਜੀਤ ਸਿੰਘ ਸਰਪੰਚ ਵਲੋਂ ਸੰਗਤ ਨੂੰ ਸ਼ੁੱਭਕਾਮਨਾਵਾਂ
ਭੰਗਾਲਾ, 3 ਅਗਸਤ (ਬਲਵਿੰਦਰਜੀਤ ਸਿੰਘ ਸੈਣੀ)- ਪੰਜਾਬ ਸਰਕਾਰ ਦੀ ਲੋਕ-ਭਲਾਈ ਯੋਜਨਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਉਪ ਮੰਡਲ ਮੁਕੇਰੀਆਂ ਅਧੀਨ ਪੈਂਦੇ ਪਿੰਡ ਪਲਾਕੀ ਤੋਂ ਸੰਗਤ ਨੂੰ ਪਵਿੱਤਰ ਧਰਤੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਦਰਸ਼ਨ ਕਰਵਾਉਣ ਲਈ ਬੱਸ ਰਵਾਨਾ ਕੀਤੀ ਗਈ। ਇਸ ਮੌਕੇ ਸਰਬਜੋਤ ਸਿੰਘ ਸਾਬੀ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਮੁਕੇਰੀਆਂ ਦੀ ਅਗਵਾਈ ਹੇਠ ਸ.
ਭੰਗਾਲਾ, 3 ਅਗਸਤ (ਬਲਵਿੰਦਰਜੀਤ ਸਿੰਘ ਸੈਣੀ)- ਪੰਜਾਬ ਸਰਕਾਰ ਦੀ ਲੋਕ-ਭਲਾਈ ਯੋਜਨਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਉਪ ਮੰਡਲ ਮੁਕੇਰੀਆਂ ਅਧੀਨ ਪੈਂਦੇ ਪਿੰਡ ਪਲਾਕੀ ਤੋਂ ਸੰਗਤ ਨੂੰ ਪਵਿੱਤਰ ਧਰਤੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਦਰਸ਼ਨ ਕਰਵਾਉਣ ਲਈ ਬੱਸ ਰਵਾਨਾ ਕੀਤੀ ਗਈ। ਇਸ ਮੌਕੇ ਸਰਬਜੋਤ ਸਿੰਘ ਸਾਬੀ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਮੁਕੇਰੀਆਂ ਦੀ ਅਗਵਾਈ ਹੇਠ ਸ. ਮਨਜੀਤ ਸਿੰਘ ਸਰਪੰਚ ਪਲਾਕੀ ਨੇ ਬੱਸ ਨੂੰ ਹਰੀ ਝੰਡੀ ਦਿਖਾਈ। ਇਸ ਮੌਕੇ ਮਨਜੀਤ ਸਿੰਘ ਨੇ ਯਾਤਰਾ ’ਤੇ ਜਾ ਰਹੀ ਸੰਗਤ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਪ੍ਰਦਾਨ ਕਰ ਰਹੀ ਹੈ ਤੇ ਇਸ ਦਾ ਵੱਡੀ ਗਿਣਤੀ ਵਿਚ ਲੋਕ ਲਾਭ ਉਠਾ ਰਹੇ ਹਨ। ਇਸ ਮੌਕੇ ਇਲਾਕੇ ਦੀ ਸੰਗਤ ਅਤੇ ਹੋਰ ਪ੍ਰਮੁੱਖ ਹਸਤੀਆਂ ਵੀ ਮੌਜੂਦ ਸਨ। ਇਸ ਮੌਕੇ ਜਸਵੀਰ ਸਿੰਘ ਸੈਣੀ ਚੇਅਰਮੈਨ ਸੈਣੀ ਬੋਰਡ ਭਲਾਈ ਵਿੰਗ ਮੁਕੇਰੀਆਂ, ਸਾਬਕਾ ਸਰਪੰਚ ਸੁਖਵਿੰਦਰ ਸਿੰਘ ਢਿੱਲੋਂ, ਗੁਰਾਂਦਾਸ ਲੰਬੜਦਾਰ, ਪਰਮਜੀਤ ਸਿੰਘ ਮੈਂਬਰ ਪੰਚਾਇਤ ਅਤੇ ਸਮੂਹ ਮੈਂਬਰ ਪੰਚਾਇਤ ਤੇ ਮੋਹਤਵਾਰ ਵਿਅਕਤੀ ਹਾਜ਼ਰ ਸਨ।