05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਵਿਧਾਨ ਸਭਾ ’ਚ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ 520 ਨੀਤੀ ਦੇ ਮੁੱਦੇ ਨੂੰ ਉਠਾਇਆ

ਹੁਸ਼ਿਆਰਪੁਰ, 4 ਅਗਸਤ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਚੱਬੇਵਾਲ ਦੇ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਕੇਂਦਰ ਸਰਕਾਰ ਦੀ 520 ਨੀਤੀ ਨੂੰ ਲੈ ਕੇ ਗੰਭੀਰ ਚਿੰਤਾਵਾਂ ਜ਼ਾਹਿਰ ਕੀਤੀਆਂ।

Ad Position 21
No active advertisement
ਡਾ: ਇਸ਼ਾਂਕ ਕੁਮਾਰ 05-08-2026
ਹੁਸ਼ਿਆਰਪੁਰ, 4 ਅਗਸਤ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਚੱਬੇਵਾਲ ਦੇ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਕੇਂਦਰ ਸਰਕਾਰ ਦੀ 520 ਨੀਤੀ ਨੂੰ ਲੈ ਕੇ ਗੰਭੀਰ ਚਿੰਤਾਵਾਂ ਜ਼ਾਹਿਰ ਕੀਤੀਆਂ। ਸਦਨ ਵਿਚ ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ ਇਸ ਨੀਤੀ ਦਾ ਸਿੱਧਾ ਪ੍ਰਭਾਵ ਆਮ ਖਪਤਕਾਰਾਂ, ਕਿਸਾਨਾਂ, ਜਲ ਸਰੋਤਾਂ ਅਤੇ ਆਟੋਮੋਬਾਈਲ ਉਦਯੋਗ ‘ਤੇ ਪੈ ਸਕਦਾ ਹੈ, ਇਸ ਲਈ ਸਰਕਾਰ ਨੂੰ ਇਸ ਨਾਲ ਜੁੜੇ ਹਰ ਪੱਖ ‘ਤੇ ਗੰਭੀਰਤਾ ਨਾਲ ਵਿਚਾਰ ਕਰਨਾ ਚਾਹੀਦਾ ਹੈ। ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਜਦੋਂ ਲੋਕਾਂ ਨੇ 520 ਨੂੰ ਲੈ ਕੇ ਆਪਣੀਆਂ ਚਿੰਤਾਵਾਂ ਪ੍ਰਗਟ ਕੀਤੀਆਂ ਤਾਂ ਸਰਕਾਰ ਨੇ ਇਸ ਮੁੱਦੇ ਨੂੰ ਗੰਭੀਰਤਾ ਨਾਲ ਲੈਣ ਦੀ ਬਜਾਏ ਲੋਕਾਂ ਦਾ ਧਿਆਨ ਹੋਰ ਪਾਸੇ ਮੋੜਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਲੋਕਾਂ ਦੀ ਆਵਾਜ਼ ਨਹੀਂ ਸੁਣੀ ਗਈ ਤਾਂ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਖ਼ੁਦ ਇਸ ਮੁੱਦੇ ਨੂੰ ਆਪਣੇ ਹੱਥ ਵਿਚ ਲਿਆ ਅਤੇ ਇਸ ਨੂੰ ਦੇਸ਼ ਪੱਧਰ ‘ਤੇ ਲੋਕਾਂ ਤੱਕ ਪਹੁੰਚਾਇਆ। ਉਨ੍ਹਾਂ ਸਦਨ ਨੂੰ ਜਾਣਕਾਰੀ ਦਿੱਤੀ ਕਿ 520 ਦੇ ਵਿਰੋਧ ਵਿਚ ਦੇਸ਼ ਭਰ ਵਿਚ ਰਾਸ਼ਟਰੀ ਟਾਊਨ-ਹਾਲ ਮੁਹਿੰਮ ਚਲਾਈ ਗਈ, ਜਿਸ ਦੌਰਾਨ 2 ਲੱਖ ਤੋਂ ਵੱਧ ਲੋਕਾਂ ਨੇ ਪਟੀਸ਼ਨਾਂ ‘ਤੇ ਦਸਤਖ਼ਤ ਕੀਤੇ, ਜਦਕਿ 7 ਲੱਖ ਤੋਂ ਵੱਧ ਲੋਕਾਂ ਨੇ ਟਾਊਨ-ਹਾਲ ਦੀ ਲਾਈਵ ਸਟਰੀਮ ਰਾਹੀਂ ਸ਼ਮੂਲੀਅਤ ਕੀਤੀ। ਉਨ੍ਹਾਂ ਕਿਹਾ ਕਿ ਐਥੇਨੌਲ ਬਲੈਂਡਿੰਗ ਵਧਣ ਨਾਲ ਖੇਤੀਬਾੜੀ ‘ਤੇ ਵਾਧੂ ਦਬਾਅ ਪਵੇਗਾ ਅਤੇ ਪਾਣੀ ਦੀ ਖਪਤ ਵੀ ਕਾਫ਼ੀ ਵਧੇਗੀ। ਇਸ ਨਾਲ ਭਵਿੱਖ ਵਿੱਚ ਜਲ ਸੰਕਟ ਅਤੇ ਅਨਾਜ ਉਤਪਾਦਨ ‘ਤੇ ਨਕਾਰਾਤਮਕ ਅਸਰ ਪੈ ਸਕਦਾ ਹੈ, ਜੋ ਦੇਸ਼ ਦੀ ਖਾਦ ਸੁਰੱਖਿਆ ਲਈ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਪੇਪਰ ਲੀਕ ਵਰਗੀਆਂ ਘਟਨਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਅੱਜ ਦੇਸ਼ ਦਾ ਹਰ ਨਾਗਰਿਕ ਸਰਕਾਰ ਤੋਂ ਜਵਾਬਦੇਹੀ ਅਤੇ ਪਾਰਦਰਸ਼ਤਾ ਦੀ ਉਮੀਦ ਕਰਦਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਕਰੋੜਾਂ ਲੋਕਾਂ ਨੂੰ ਪ੍ਰਭਾਵਿਤ ਕਰਨ ਵਾਲੀਆਂ ਨੀਤੀਆਂ ਨੂੰ ਲਾਗੂ ਕਰਨ ਤੋਂ ਪਹਿਲਾਂ ਵਿਆਪਕ ਵਿਚਾਰ-ਵਟਾਂਦਰਾ ਕੀਤਾ ਜਾਵੇ ਅਤੇ ਲੋਕਾਂ ਵੱਲੋਂ ਉਠਾਏ ਜਾ ਰਹੇ ਸਾਰੇ ਸਵਾਲਾਂ ਦੇ ਸਪੱਸ਼ਟ ਜਵਾਬ ਦਿੱਤੇ ਜਾਣ।
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਸਤਨਪਾਨ ਹਫ਼ਤੇ ਮੌਕੇ ਸਿਵਲ ਸਰਜਨ ਵਲੋਂ ਜਾਗਰੂਕਤਾ ਪੈਂਫਲੈਟ ਜਾਰੀ ਅਗਲੀ ਖ਼ਬਰ ਐੱਚ.ਪੀ. ਗੈਸ ਸਿਲੰਡਰ ਉਪਭੋਗਤਾ 16 ਤੱਕ ਈ- ਕੇ.ਵਾਈ.ਸੀ. ਕਰਵਾਉਣ-ਇੰਜ. ਭੇਲਾ
Ad Position 24
No active advertisement