ਵਿਸ਼ਵ ਸਤਨਪਾਨ ਹਫ਼ਤੇ ਮੌਕੇ ਸਿਵਲ ਸਰਜਨ ਵਲੋਂ ਜਾਗਰੂਕਤਾ ਪੈਂਫਲੈਟ ਜਾਰੀ
ਹੁਸ਼ਿਆਰਪੁਰ, 4 ਅਗਸਤ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 1 ਤੋਂ 7 ਅਗਸਤ ਤੱਕ ਮਨਾਏ ਜਾ ਰਹੇ ਵਿਸ਼ਵ ਸਤਨਪਾਨ ਹਫ਼ਤੇ ਦੇ ਸਬੰਧ ’ਚ ਦਫ਼ਤਰ ਸਿਵਲ ਸਰਜਨ, ਹੁਸ਼ਿਆਰਪੁਰ ਵਿਖੇ ਸਤਨਪਾਨ ਸਬੰਧੀ ਜਾਗਰੂਕਤਾ ਪੈਂਫਲੈਟ ਜਾਰੀ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਡਾ.
ਹੁਸ਼ਿਆਰਪੁਰ, 4 ਅਗਸਤ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 1 ਤੋਂ 7 ਅਗਸਤ ਤੱਕ ਮਨਾਏ ਜਾ ਰਹੇ ਵਿਸ਼ਵ ਸਤਨਪਾਨ ਹਫ਼ਤੇ ਦੇ ਸਬੰਧ ’ਚ ਦਫ਼ਤਰ ਸਿਵਲ ਸਰਜਨ, ਹੁਸ਼ਿਆਰਪੁਰ ਵਿਖੇ ਸਤਨਪਾਨ ਸਬੰਧੀ ਜਾਗਰੂਕਤਾ ਪੈਂਫਲੈਟ ਜਾਰੀ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਡਾ. ਮਨਦੀਪ ਕਮਲ ਨੇ ਜ਼ਿਲ੍ਹਾ ਵਾਸੀਆਂ ਨੂੰ ਵਿਸ਼ਵ ਸਤਨਪਾਨ ਹਫ਼ਤੇ ਦਾ ਸੰਦੇਸ਼ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਦੀ ਅਪੀਲ ਕੀਤੀ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਣਜੀਤ ਸਿੰਘ, ਡਿਪਟੀ ਮਾਸ ਮੀਡੀਆ ਐਂਡ ਇਨਫਰਮੇਸ਼ਨ ਅਫ਼ਸਰ ਰਮਨਦੀਪ ਕੌਰ, ਜ਼ਿਲ੍ਹਾ ਐਪੀਡੀਮੋਲੋਜਿਸਟ (ਆਈ. ਡੀ. ਐੱਸ. ਪੀ.) ਡਾ. ਸ਼ੈਲੇਸ਼ ਕੁਮਾਰ ਅਤੇ ਬਲਾਕ ਐਕਸਟੈਂਸ਼ਨ ਐਜੂਕੇਟਰ ਰੋਹਿਤ ਸ਼ਰਮਾ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਜਨਮ ਤੋਂ ਤੁਰੰਤ ਬਾਅਦ ਬੱਚੇ ਨੂੰ ਮਾਂ ਦਾ ਪਹਿਲਾ ਪੀਲਾ ਗਾੜ੍ਹਾ ਦੁੱਧ ਜ਼ਰੂਰ ਪਿਲਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਤਨਪਾਨ ਬੱਚੇ ਦੇ ਨਾਲ-ਨਾਲ ਮਾਂ ਦੀ ਸਿਹਤ ਲਈ ਵੀ ਬਹੁਤ ਲਾਭਦਾਇਕ ਹੈ।