05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਸਮਾਜ ਸੇਵਾ ਦੇ ਕਾਰਜਾਂ ਨੂੰ ਹੋਰ ਗਤੀ ਦੇਵੇਗੀ ਮਾਤਾ ਗੰਗਾ ਜੀ ਵੈੱਲਫੇਅਰ ਸੁਸਾਇਟੀ ਦੀ ਨਵੀਂ ਟੀਮ

ਟਾਂਡਾ ਉੜਮੁੜ, 4 ਅਗਸਤ (ਭਗਵਾਨ ਸਿੰਘ ਸੈਣੀ)- ਇਲਾਕੇ ਦੀ ਨਾਮਵਰ ਸਮਾਜ ਸੇਵੀ ਸੰਸਥਾ ਮਾਤਾ ਗੰਗਾ ਜੀ ਵੈੱਲਫੇਅਰ ਸੁਸਾਇਟੀ ਦੀ ਇਕ ਵਿਸ਼ੇਸ਼ ਮੀਟਿੰਗ ਗੁਰਦੁਆਰਾ ਟਾਹਲੀ ਸਾਹਿਬ ਪਿੰਡ ਮੂਨਕਾਂ ਵਿਖੇ ਸੇਵਾਦਾਰ ਬਾਬਾ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਸੁਸਾਇਟੀ ਦੇ ਸਮੂਹ ਮੈਂਬਰਾਂ ਨੇ ਸ਼ਮੂਲੀਅਤ ਕਰਦਿਆਂ ਸੰਸਥਾ ਦੀਆਂ ਗਤੀਵਿਧੀਆਂ ਅਤੇ ਭਵਿੱਖ ਦੀ ਕਾਰਜ-ਯੋਜਨਾ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ।

Ad Position 21
No active advertisement
ਮਾਤਾ ਗੰਗਾ ਜੀ ਵੈੱਲਫੇਅਰ ਸੁਸਾਇਟੀ ਦੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਸਨਮਾਨਿਤ ਕਰਦੇ ਹੋਏ ਸੇਵਾਦਾਰ ਬਾਬਾ ਹਰਪ੍ਰੀਤ ਸਿੰਘ, ਬਾਬਾ ਕੁਲਦੀਪ ਸਿੰਘ ਅਤੇ ਹੋਰ ਪਤਵੰਤੇ। ਤਸਵੀਰ : ਭਗਵਾਨ ਸਿੰਘ ਸੈਣੀ 05-08-2026
ਟਾਂਡਾ ਉੜਮੁੜ, 4 ਅਗਸਤ (ਭਗਵਾਨ ਸਿੰਘ ਸੈਣੀ)- ਇਲਾਕੇ ਦੀ ਨਾਮਵਰ ਸਮਾਜ ਸੇਵੀ ਸੰਸਥਾ ਮਾਤਾ ਗੰਗਾ ਜੀ ਵੈੱਲਫੇਅਰ ਸੁਸਾਇਟੀ ਦੀ ਇਕ ਵਿਸ਼ੇਸ਼ ਮੀਟਿੰਗ ਗੁਰਦੁਆਰਾ ਟਾਹਲੀ ਸਾਹਿਬ ਪਿੰਡ ਮੂਨਕਾਂ ਵਿਖੇ ਸੇਵਾਦਾਰ ਬਾਬਾ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਸੁਸਾਇਟੀ ਦੇ ਸਮੂਹ ਮੈਂਬਰਾਂ ਨੇ ਸ਼ਮੂਲੀਅਤ ਕਰਦਿਆਂ ਸੰਸਥਾ ਦੀਆਂ ਗਤੀਵਿਧੀਆਂ ਅਤੇ ਭਵਿੱਖ ਦੀ ਕਾਰਜ-ਯੋਜਨਾ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਬਾਬਾ ਹਰਪ੍ਰੀਤ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਮਾਤਾ ਗੰਗਾ ਜੀ ਵੈੱਲਫੇਅਰ ਸੁਸਾਇਟੀ ਵਲੋਂ ਸਮਾਜਿਕ ਅਤੇ ਧਾਰਮਿਕ ਖੇਤਰ ਵਿਚ ਕੀਤੇ ਜਾ ਰਹੇ ਸੇਵਾ ਕਾਰਜ ਬਹੁਤ ਹੀ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਸਮਾਜ ਦੀ ਭਲਾਈ ਲਈ ਅਜਿਹੀਆਂ ਸੰਸਥਾਵਾਂ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ ਅਤੇ ਹਰ ਵਿਅਕਤੀ ਨੂੰ ਸੇਵਾ ਦੇ ਕਾਰਜਾਂ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਮੀਟਿੰਗ ਦੌਰਾਨ ਸੋਸਾਇਟੀ ਵਲੋਂ ਹੁਣ ਤੱਕ ਕੀਤੇ ਗਏ ਕਾਰਜਾਂ ਦਾ ਲੇਖਾ-ਜੋਖਾ ਪੇਸ਼ ਕੀਤਾ ਗਿਆ ਅਤੇ ਆਉਣ ਵਾਲੇ ਸਮੇਂ ਲਈ ਨਵੀਆਂ ਯੋਜਨਾਵਾਂ ਦੀ ਰੂਪ-ਰੇਖਾ ਤਿਆਰ ਕੀਤੀ ਗਈ। ਇਸ ਉਪਰੰਤ ਸਰਬਸੰਮਤੀ ਨਾਲ ਸੁਸਾਇਟੀ ਦੀ ਨਵੀਂ ਕਾਰਜਕਾਰਨੀ ਦੀ ਚੋਣ ਕੀਤੀ ਗਈ। ਇਸ ਵਿਚ ਸ਼ਰਨਦੀਪ ਸਿੰਘ ਟਿਵਾਣਾ ਨੂੰ ਪ੍ਰਧਾਨ, ਮਾਸਟਰ ਰਾਜਾ ਸਿੰਘ ਮੂਨਕਾਂ ਅਤੇ ਜਸਪ੍ਰੀਤ ਸਿੰਘ ਸੈਣੀ (ਹਰਸੀ ਪਿੰਡ) ਨੂੰ ਸੀਨੀਅਰ ਮੀਤ ਪ੍ਰਧਾਨ, ਇੰਦਰਜੀਤ ਸਿੰਘ ਨੂੰ ਜਨਰਲ ਸਕੱਤਰ, ਸਰਪੰਚ ਸੁਖਨਿੰਦਰ ਸਿੰਘ ਨੂੰ ਸਕੱਤਰ, ਰਵਿੰਦਰ ਸਿੰਘ ਰਵੀ ਨੂੰ ਪ੍ਰਚਾਰ ਸਕੱਤਰ, ਗਗਨਦੀਪ ਸਿੰਘ ਨੂੰ ਕੈਸ਼ੀਅਰ ਅਤੇ ਪ੍ਰਭ ਕਰਨ ਸਿੰਘ ਨੂੰ ਜੁਆਇੰਟ ਸਕੱਤਰ ਨਿਯੁਕਤ ਕੀਤਾ ਗਿਆ। ਇਸ ਤੋਂ ਇਲਾਵਾ ਸਾਜਨ ਸਿੰਘ, ਸੰਦੀਪ ਸਿੰਘ, ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਅਤੇ ਨਵਕਰਨ ਸਿੰਘ ਨੂੰ ਕਾਰਜਕਾਰਨੀ ਮੈਂਬਰ ਬਣਾਇਆ ਗਿਆ। ਇਸ ਮੌਕੇ ਸੇਵਾਦਾਰ ਬਾਬਾ ਕੁਲਦੀਪ ਸਿੰਘ ਅਤੇ ਬਾਬਾ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਗਈ। ਉਨ੍ਹਾਂ ਸਮੂਹ ਅਹੁਦੇਦਾਰਾਂ ਨੂੰ ਇਲਾਕੇ ਵਿਚ ਸਮਾਜਿਕ, ਧਾਰਮਿਕ ਅਤੇ ਲੋਕ ਭਲਾਈ ਦੇ ਕਾਰਜਾਂ ਨੂੰ ਹੋਰ ਵਿਆਪਕ ਪੱਧਰ ’ਤੇ ਅੱਗੇ ਵਧਾਉਣ ਲਈ ਪ੍ਰੇਰਿਤ ਕੀਤਾ। ਨਵ-ਨਿਯੁਕਤ ਟੀਮ ਨੇ ਸਾਂਝੇ ਬਿਆਨ ਰਾਹੀਂ ਭਰੋਸਾ ਦਿਵਾਇਆ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਨਿਭਾਉਂਦੇ ਹੋਏ ਸੰਸਥਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਯਤਨਸ਼ੀਲ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਬਿਲਾਸਪੁਰ ਏਮਜ਼ ਹਸਪਤਾਲ ਜਾਣ ਲਈ ਬੀਤ ਦੇ ਪਿੰਡਾਂ ਰਾਹੀਂ ਸ਼ੁਰੂ ਹੋਈ ਨਵੀਂ ਬੱਸ ਸੇਵਾ ਅਗਲੀ ਖ਼ਬਰ ਵਿਸ਼ਵ ਸਤਨਪਾਨ ਹਫ਼ਤੇ ਮੌਕੇ ਸਿਵਲ ਸਰਜਨ ਵਲੋਂ ਜਾਗਰੂਕਤਾ ਪੈਂਫਲੈਟ ਜਾਰੀ
Ad Position 24
No active advertisement