05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਸਿਵਲ ਸਰਜਨ ਡਾ. ਮਨਦੀਪ ਕਮਲ ਨੇ 17 ਹਾਊਸ ਸਰਜਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਹੁਸ਼ਿਆਰਪੁਰ, 4 ਅਗਸਤ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਜ਼ਿਲ੍ਹੇ ਦੇ ਸਰਕਾਰੀ ਸਿਹਤ ਸੰਸਥਾਵਾਂ ‘ਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਸਿਵਲ ਸਰਜਨ ਡਾ. ਮਨਦੀਪ ਕਮਲ ਵਲੋਂ ਨਵੇਂ ਨਿਯੁਕਤ 17 ਹਾਊਸ ਸਰਜਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ।

Ad Position 21
No active advertisement
ਅਜੀਤ ਡੈਸਕ 05-08-2026
ਹੁਸ਼ਿਆਰਪੁਰ, 4 ਅਗਸਤ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਜ਼ਿਲ੍ਹੇ ਦੇ ਸਰਕਾਰੀ ਸਿਹਤ ਸੰਸਥਾਵਾਂ ‘ਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਸਿਵਲ ਸਰਜਨ ਡਾ. ਮਨਦੀਪ ਕਮਲ ਵਲੋਂ ਨਵੇਂ ਨਿਯੁਕਤ 17 ਹਾਊਸ ਸਰਜਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਨ੍ਹਾਂ ਵਿਚੋਂ 8 ਹਾਊਸ ਸਰਜਨਾਂ ਦੀ ਤਾਇਨਾਤੀ ਡਿਸਟ੍ਰਿਕਟ ਸਿਵਲ ਹਸਪਤਾਲ, ਹੁਸ਼ਿਆਰਪੁਰ, 5 ਦੀ ਸਬ-ਡਿਵੀਜ਼ਨਲ ਹਸਪਤਾਲ ਦਸੂਹਾ ਅਤੇ 4 ਦੀ ਸਬ-ਡਿਵੀਜ਼ਨਲ ਹਸਪਤਾਲ ਮੁਕੇਰੀਆਂ ਵਿਖੇ ਕੀਤੀ ਗਈ ਹੈ। ਨਿਯੁਕਤੀ ਪੱਤਰ ਸੌਂਪਦਿਆਂ ਸਿਵਲ ਸਰਜਨ ਡਾ. ਮਨਦੀਪ ਕਮਲ ਨੇ ਕਿਹਾ ਕਿ ਹਾਊਸ ਸਰਜਨ ਦਾ ਸਮਾਂ ਇੱਕ ਡਾਕਟਰ ਦੇ ਪੇਸ਼ੇਵਰ ਜੀਵਨ ਦੀ ਮਜ਼ਬੂਤ ਨੀਂਹ ਹੁੰਦਾ ਹੈ। ਇਸ ਦੌਰਾਨ ਉਨ੍ਹਾਂ ਨੂੰ ਸੀਨੀਅਰ ਮਾਹਿਰ ਡਾਕਟਰਾਂ ਦੀ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਵਿਚ ਕੰਮ ਕਰਦੇ ਹੋਏ ਵਿਹਾਰਕ ਤਜਰਬਾ ਹਾਸਲ ਕਰਨ ਦਾ ਮੌਕਾ ਮਿਲਦਾ ਹੈ, ਜਿਸ ਨਾਲ ਉਹ ਭਵਿੱਖ ਵਿਚ ਹੋਰ ਕੁਸ਼ਲ ਅਤੇ ਜ਼ਿੰਮੇਵਾਰ ਡਾਕਟਰ ਬਣਦੇ ਹਨ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਟੀ.ਪੀ. ਸਿੰਘ ਵੀ ਸਿਵਲ ਸਰਜਨ ਦੇ ਨਾਲ ਹਾਜ਼ਰ ਸਨ। ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਰਮਨਦੀਪ ਕੌਰ, ਸੁਪਰਡੈਂਟ ਸੰਜੀਵ ਕੁਮਾਰ, ਸੀਨੀਅਰ ਸਹਾਇਕ ਧਰਮਿੰਦਰ ਕੁਮਾਰ ਅਤੇ ਕਲਰਕ ਸੁਖਵਿੰਦਰ ਕੌਰ ਵੀ ਹਾਜ਼ਰ ਸਨ। ਨਵੇਂ ਨਿਯੁਕਤ ਹਾਊਸ ਸਰਜਨਾਂ ਨੇ ਸਿਵਲ ਸਰਜਨ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਹੁਸ਼ਿਆਰਪੁਰ ਤੇ ਆਸ-ਪਾਸ ਦੇ ਇਲਾਕੇ ’ਚ ਪਿਆ ਭਾਰੀ ਮੀਂਹ : ਕਿਸੇ ਲਈ ਰਾਹਤ, ਕਿਸੇ ਲਈ ਆਫ਼ਤ ਅਗਲੀ ਖ਼ਬਰ ਬਿਲਾਸਪੁਰ ਏਮਜ਼ ਹਸਪਤਾਲ ਜਾਣ ਲਈ ਬੀਤ ਦੇ ਪਿੰਡਾਂ ਰਾਹੀਂ ਸ਼ੁਰੂ ਹੋਈ ਨਵੀਂ ਬੱਸ ਸੇਵਾ
Ad Position 24
No active advertisement