05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਹੁਸ਼ਿਆਰਪੁਰ ਤੇ ਆਸ-ਪਾਸ ਦੇ ਇਲਾਕੇ ’ਚ ਪਿਆ ਭਾਰੀ ਮੀਂਹ : ਕਿਸੇ ਲਈ ਰਾਹਤ, ਕਿਸੇ ਲਈ ਆਫ਼ਤ

ਹੁਸ਼ਿਆਰਪੁਰ, 4 ਅਗਸਤ (ਨਰਿੰਦਰ ਸਿੰਘ ਬੱਡਲਾ)-ਲੰਮੇ ਇੰਤਜ਼ਾਰ ਤੋਂ ਬਾਅਦ ਹੁਸ਼ਿਆਰਪੁਰ ਅਤੇ ਆਸ-ਪਾਸ ਦੇ ਇਲਾਕਿਆਂ ‘ਚ ਪਿਆ ਭਾਰੀ ਮੀਂਹ ਕਿਸੇ ਲਈ ਰਾਹਤ ਤੇ ਕਿਸੇ ਲਈ ਆਫ਼ਤ ਸਿੱਧ ਹੋਇਆ। ਅੱਜ ਸਵੇਰ ਸਾਰ ਤੋਂ ਹੁਸ਼ਿਆਰਪੁਰ ਅਤੇ ਆਸ-ਪਾਸ ਦੇ ਇਲਾਕੇ ‘ਚ ਪਏ ਭਾਰੀ ਮੀਂਹ ਨੇ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿਵਾਈ, ਉੱਥੇ ਸ਼ਹਿਰ ਦੇ ਨੀਵੇਂ ਇਲਾਕਿਆਂ ‘ਚ ਲੋਕਾਂ ਦੇ ਘਰਾਂ ਅਤੇ ਦੁਕਾਨਾਂ ‘ਚ ਪਾਣੀ ਵੜ ਗਿਆ, ਜਿਸ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ।

Ad Position 21
No active advertisement
ਮੀਂਹ ਪੈਣ ਉਪਰੰਤ ਹੁਸ਼ਿਆਰਪੁਰ ਨਜ਼ਦੀਕ ਖੇਤਾਂ ‘ਚ ਲਹਿਰਾਉਂਦੀ ਹੋਈ ਮੱਕੀ ਦੀ ਫ਼ਸਲ। 05-08-2026
ਹੁਸ਼ਿਆਰਪੁਰ, 4 ਅਗਸਤ (ਨਰਿੰਦਰ ਸਿੰਘ ਬੱਡਲਾ)-ਲੰਮੇ ਇੰਤਜ਼ਾਰ ਤੋਂ ਬਾਅਦ ਹੁਸ਼ਿਆਰਪੁਰ ਅਤੇ ਆਸ-ਪਾਸ ਦੇ ਇਲਾਕਿਆਂ ‘ਚ ਪਿਆ ਭਾਰੀ ਮੀਂਹ ਕਿਸੇ ਲਈ ਰਾਹਤ ਤੇ ਕਿਸੇ ਲਈ ਆਫ਼ਤ ਸਿੱਧ ਹੋਇਆ। ਅੱਜ ਸਵੇਰ ਸਾਰ ਤੋਂ ਹੁਸ਼ਿਆਰਪੁਰ ਅਤੇ ਆਸ-ਪਾਸ ਦੇ ਇਲਾਕੇ ‘ਚ ਪਏ ਭਾਰੀ ਮੀਂਹ ਨੇ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿਵਾਈ, ਉੱਥੇ ਸ਼ਹਿਰ ਦੇ ਨੀਵੇਂ ਇਲਾਕਿਆਂ ‘ਚ ਲੋਕਾਂ ਦੇ ਘਰਾਂ ਅਤੇ ਦੁਕਾਨਾਂ ‘ਚ ਪਾਣੀ ਵੜ ਗਿਆ, ਜਿਸ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਇਸ ਦੇ ਨਾਲ ਹੀ ਸ਼ਹਿਰ ਦੀਆਂ ਕਰੀਬ ਸਾਰੀਆਂ ਸੜਕਾਂ ਭਾਰੀ ਪਾਣੀ ਨਾਲ ਭਰ ਗਈਆਂ। ਦਫ਼ਤਰੀ ਸਮਾਂ ਹੋਣ ਦੇ ਚੱਲਦਿਆਂ ਆਪਣੀ ਮੰਜ਼ਿਲ ‘ਤੇ ਪਹੁੰਚਣ ਵਾਲੇ ਰਾਹਗੀਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਇੱਥੋਂ ਤੱਕ ਕਿ ਕੁੱਝ ਸੜਕਾਂ ‘ਚ ਜ਼ਿਆਦਾ ਪਾਣੀ ਭਰ ਜਾਣ ਕਾਰਨ ਦੋ ਪਹੀਆ ਵਾਹਨ ਬੰਦ ਵੀ ਹੋ ਗਏ ਅਤੇ ਲੋਕਾਂ ਨੂੰ ਮੁਸ਼ਕਿਲ ਪੇਸ਼ ਆਈ। ਇਸ ਪਏ ਮੀਂਹ ਨੇ ਨਗਰ ਨਿਗਮ ਵਲੋਂ ਕੀਤੇ ਜਾ ਰਹੇ ਵੱਡੇ-ਵੱਡੇ ਦਾਅਵਿਆਂ ਦੀ ਵੀ ਪੋਲ ਖੋਲ੍ਹ ਦਿੱਤੀ। ਸ਼ਹਿਰ ‘ਚ ਬਰਸਾਤੀ ਪਾਣੀ ਦੀ ਨਿਕਾਸੀ ਦਾ ਕੋਈ ਯੋਗ ਪ੍ਰਬੰਧ ਨਾ ਹੋਣ ਕਾਰਨ ਪਾਣੀ ਸੜਕਾਂ ‘ਚ ਭਰ ਗਿਆ ਅਤੇ ਫਿਰ ਲੋਕਾਂ ਦੇ ਘਰਾਂ ‘ਚ ਦਾਖਲ ਹੋ ਗਿਆ, ਜਿਸ ਕਾਰਨ ਲੋਕਾਂ ਨੂੰ ਆਪਣੇ ਘਰੋਂ ‘ਚੋਂ ਪਾਣੀ ਕੱਢਣ ਲਈ ਭਾਰੀ ਮੁਸ਼ੱਕਤ ਦਾ ਸਾਹਮਣਾ ਕਰਨਾ ਪਿਆ। ਦੂਸਰੇ ਪਾਸੇ ਇਸ ਪਏ ਭਾਰੀ ਮੀਂਹ ਕਾਰਨ ਕਿਸਾਨਾਂ ਨੂੰ ਭਾਰੀ ਰਾਹਤ ਮਿਲੀ। ਲੰਮੇ ਸਮੇਂ ਤੋ ਮੀਂਹ ਨਾ ਪੈਣ ਕਾਰਨ ਫ਼ਸਲਾਂ ਤੇ ਖ਼ਾਸ ਕਰਕੇ ਝੋਨੇ ਦੀ ਫ਼ਸਲ ਬੇਹੱਦ ਪ੍ਰਭਾਵਿਤ ਹੋ ਰਹੀ ਸੀ, ਇੱਥੋਂ ਤੱਕ ਕਿ ਕੁੱਝ ਇਕ ਕਿਸਾਨਾਂ ਕੋਲ ਪਾਣੀ ਦੀ ਕਮੀ ਦੇ ਚੱਲਦਿਆਂ ਕਿਸਾਨ ਝੋਨੇ ਦੀ ਵਹਾਈ ਕਰਨ ਲਈ ਮਜਬੂਰ ਹੋ ਚੁੱਕੇ ਸਨ, ਪਰ ਹੁਣ ਪਏ ਮੀਂਹ ਨੇ ਕਿਸਾਨਾਂ ਨੂੰ ਭਾਰੀ ਰਾਹਤ ਦਿਵਾਈ ਹੈ। ਹੁਸ਼ਿਆਰਪੁਰ ਦੇ ਨਾਲ-ਨਾਲ ਨੀਮ ਪਹਾੜੀ ਖੇਤਰ ‘ਚ ਵੀ ਪਏ ਮੀਂਹ ਦੇ ਚੱਲਦਿਆਂ ਕੁੱਝ ਚੋਆਂ ‘ਚ ਪਾਣੀ ਵੀ ਵਗਦਾ ਦੇਖਣ ਨੂੰ ਮਿਲਿਆ। ਇਸ ਦੇ ਨਾਲ ਹੀ ਸ਼ਹਿਰ ਦੇ ਬਾਜ਼ਾਰਾਂ ‘ਚ ਬੇਰੌਣਕੀ ਪਸਰੀ ਰਹੀ ਅਤੇ ਦੁਕਾਨਦਾਰ ਵਿਹਲੇ ਬੈਠੇ ਦਿਖਾਈ ਦੇਖੇ। ਇਸ ਦੇ ਨਾਲ ਹੀ ਮੁੱਖ ਦਾਣਾ ਮੰਡੀ ਵੀ ਇਸ ਪਏ ਮੀਂਹ ਤੋਂ ਅਛੂਤੀ ਨਹੀਂ ਰਹੀ ਅਤੇ ਮੰਡੀ ‘ਚ ਮੱਕੀ ਦੀ ਫ਼ਸਲ ਨਾ-ਮਾਤਰ ਹੀ ਦਰਾਮਦ ਤੇ ਬਰਾਮਦ ਕੀਤੀ ਗਈ ਸਕੀ। ਕੁੱਲ ਮਿਲਾ ਕੇ ਦੇਖਿਆ ਜਾਵੇ ਤਾਂ ਇਸ ਮੀਂਹ ਨੇ ਹਰੇਕ ਵਰਗ ਨੂੰ ਭਾਰੀ ਰਾਹਤ ਦਿੱਤੀ ਹੈ। ਮੌਸਮ ਵਿਭਾਗ ਅਨੁਸਾਰ ਅਜੇ ਕੁੱਝ ਦਿਨ ਮੀਂਹ ਦੇ ਹੋਰ ਆਸਾਰ ਹਨ, ਪ੍ਰੰਤੂ ਇਸ ਵਾਰ ਪਿਛਲੇ ਸਾਲ ਨਾਲੋਂ ਬਰਸਾਤ ਘੱਟ ਹੋਈ ਹੈ।
Ad Position 22
No active advertisement
ਪਿਛਲੀ ਖ਼ਬਰ ਅੰਬੇਡਕਰ ਵੈੱਲਫੇਅਰ ਸੁਸਾਇਟੀ ਗੜ੍ਹਦੀਵਾਲਾ ਦਾ ਜਥਾ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਕੇ ਵਾਪਸ ਪਰਤਿਆ ਅਗਲੀ ਖ਼ਬਰ ਸਿਵਲ ਸਰਜਨ ਡਾ. ਮਨਦੀਪ ਕਮਲ ਨੇ 17 ਹਾਊਸ ਸਰਜਨਾਂ ਨੂੰ ਨਿਯੁਕਤੀ ਪੱਤਰ ਸੌਂਪੇ
Ad Position 24
No active advertisement