ਅੰਬੇਡਕਰ ਵੈੱਲਫੇਅਰ ਸੁਸਾਇਟੀ ਗੜ੍ਹਦੀਵਾਲਾ ਦਾ ਜਥਾ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਕੇ ਵਾਪਸ ਪਰਤਿਆ
ਪੱਸੀ ਕੰਢੀ, 4 ਅਗਸਤ (ਜਗਤਾਰ ਸਿੰਘ ਰਜਪਾਲਮਾ)- ਡਾ. ਬੀ.
ਪੱਸੀ ਕੰਢੀ, 4 ਅਗਸਤ (ਜਗਤਾਰ ਸਿੰਘ ਰਜਪਾਲਮਾ)- ਡਾ. ਬੀ.ਆਰ. ਅੰਬੇਡਕਰ ਵੈੱਲਫੇਅਰ ਸੁਸਾਇਟੀ ਗੜ੍ਹਦੀਵਾਲਾ ਦਾ ਜਥਾ ਸੁਸਾਇਟੀ ਦੇ ਪ੍ਰਧਾਨ ਹਰਪਾਲ ਸਿੰਘ ਭੱਟੀ ਦੀ ਅਗਵਾਈ ਹੇਠ ਸ੍ਰੀ ਖੁਰਾਲਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਦੇ ਪਵਿੱਤਰ ਦਰਸ਼ਨ ਕਰਕੇ ਗੜ੍ਹਦੀਵਾਲਾ ਪਰਤ ਆਇਆ। ਯਾਤਰਾ ਦੌਰਾਨ ਜਥੇ ਨੇ ਵੱਖ-ਵੱਖ ਪਵਿੱਤਰ ਅਸਥਾਨਾਂ ’ਤੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ, ਸਮਾਜ ਵਿਚ ਭਾਈਚਾਰਕ ਸਾਂਝ, ਦੇਸ਼ ਦੀ ਤਰੱਕੀ ਅਤੇ ਮਨੁੱਖਤਾ ਦੀ ਭਲਾਈ ਲਈ ਅਰਦਾਸ ਕੀਤੀ। ਸੁਸਾਇਟੀ ਦੇ ਪ੍ਰਧਾਨ ਹਰਪਾਲ ਸਿੰਘ ਭੱਟੀ ਅਤੇ ਸੀਨੀਅਰ ਪ੍ਰਧਾਨ ਦਲਜੀਤ ਸਿੰਘ ਨੇ ਕਿਹਾ ਕਿ ਅਜਿਹੀਆਂ ਧਾਰਮਿਕ ਯਾਤਰਾਵਾਂ ਮਨੁੱਖ ਨੂੰ ਆਪਣੇ ਮਹਾਨ ਗੁਰੂਆਂ ਅਤੇ ਮਹਾਂਪੁਰਖਾਂ ਦੀਆਂ ਸਿੱਖਿਆਵਾਂ ਨਾਲ ਜੋੜਦੀਆਂ ਹਨ। ਇਸ ਮੌਕੇ ਪ੍ਰਧਾਨ ਹਰਪਾਲ ਸਿੰਘ ਭੱਟੀ, ਸੀਨੀਅਰ ਮੀਤ ਪ੍ਰਧਾਨ ਦਲਜੀਤ ਸਿੰਘ, ਸਕੱਤਰ ਡਾ. ਬਲਜੀਤ ਸਿੰਘ, ਮੀਤ ਪ੍ਰਧਾਨ ਹਰਦਿੰਦਰ ਦੀਪਕ, ਪ੍ਰੈੱਸ ਸਕੱਤਰ ਮਹਿੰਦਰ ਕੁਮਾਰ ਮਲਹੋਤਰਾ, ਪ੍ਰੈੱਸ ਸਕੱਤਰ ਕਰਮ ਸਿੰਘ ਭੱਟੀ, ਸਲਾਹਕਾਰ ਸ਼ਿੰਗਾਰਾ ਸਿੰਘ, ਮੈਂਬਰ ਡਾ. ਗੁਰਨਾਮ ਸਿੰਘ, ਮੈਂਬਰ ਪ੍ਰਭਜੋਤ ਜੋਤ ਗੜ੍ਹਦੀਵਾਲਾ, ਕਮਲ ਕੁਮਾਰ, ਦਵਿੰਦਰ ਸਿੰਘ, ਰਾਜਿੰਦਰ ਸਿੰਘ, ਕੁਲਦੀਪ ਸਿੰਘ,ਅਵਤਾਰ ਸਿੰਘ ਸਰਹਾਲਾ ਹਾਜ਼ਰ ਸਨ।