05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਦੂਜਾ ਪੜਾਅ : ਜ਼ਿਲ੍ਹੇ ਦੀਆਂ 2,34,836 ਔਰਤਾਂ ਦੇ ਖਾਤਿਆਂ ’ਚ 82,30,76,000 ਰੁਪਏ ਦੀ ਰਾਸ਼ੀ ਭੇਜੀ - ਗਗਨਦੀਪ ਸਿੰਘ

ਹੁਸ਼ਿਆਰਪੁਰ, 4 ਅਗਸਤ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੇ ਸਮਾਜਿਕ, ਆਰਥਿਕ ਅਤੇ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿਚ ਡਾਇਰੈਕਟ ਬੈਨੀਫਿਟ ਟਰਾਂਸਫਰ (ਡੀ. ਬੀ.

Ad Position 21
No active advertisement
ਅਜੀਤ ਡੈਸਕ 05-08-2026
ਹੁਸ਼ਿਆਰਪੁਰ, 4 ਅਗਸਤ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੇ ਸਮਾਜਿਕ, ਆਰਥਿਕ ਅਤੇ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿਚ ਡਾਇਰੈਕਟ ਬੈਨੀਫਿਟ ਟਰਾਂਸਫਰ (ਡੀ.ਬੀ.ਟੀ.) ਰਾਹੀਂ ਰਾਸ਼ੀ ਜਮ੍ਹਾਂ ਕਰਵਾਉਣ ਦਾ ਕੰਮ ਲਗਾਤਾਰ ਜਾਰੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੇ ਤਹਿਤ 1 ਅਗਸਤ 2026 ਨੂੰ ਦੂਜੇ ਪੜਾਅ ਵਿਚ ਜ਼ਿਲ੍ਹਾ ਹੁਸ਼ਿਆਰਪੁਰ ਦੀਆਂ 155791 ਜਨਰਲ ਵਰਗ ਦੀਆਂ ਔਰਤਾਂ ਦੇ ਬੈਂਕ ਖਾਤਿਆਂ ਵਿਚ 46,73,73,500 ਰੁਪਏ ਅਤੇ 79045 ਅਨੁਸੂਚਿਤ ਜਾਤੀ (ਐੱਸ.ਸੀ.) ਵਰਗ ਦੀਆਂ ਔਰਤਾਂ ਦੇ ਬੈਂਕ ਖਾਤਿਆਂ ਵਿਚ 35,57,02,500 ਰੁਪਏ ਦੀ ਰਾਸ਼ੀ ਸਿੱਧੇ ਤੌਰ ‘ਤੇ ਟਰਾਂਸਫ਼ਰ ਕੀਤੀ ਗਈ ਸੀ। ਗਗਨਦੀਪ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ਕੇਵਲ ਉਨ੍ਹਾਂ ਮਹਿਲਾਵਾਂ ਨੂੰ ਦਿੱਤਾ ਜਾਂਦਾ ਹੈ ਜੋ ਸਰਕਾਰ ਵੱਲੋਂ ਨਿਰਧਾਰਿਤ ਯੋਗਤਾ ਸ਼ਰਤਾਂ ਨੂੰ ਪੂਰਾ ਕਰਦੀਆਂ ਹਨ। ਉਨ੍ਹਾਂ ਦੱਸਿਆ ਕਿ ਲਾਭਪਾਤਰੀ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੋਣੀ ਲਾਜ਼ਮੀ ਹੈ। ਇਸ ਤੋਂ ਇਲਾਵਾ ਲਾਭਪਾਤਰੀ ਕਿਸੇ ਵੀ ਸਰਕਾਰੀ ਵਿਭਾਗ, ਬ ੋਰਡ, ਨਿਗਮ ਜਾਂ ਹੋਰ ਸਰਕਾਰੀ ਅਦਾਰੇ ਵਿਚ ਸੇਵਾ ਨਿਭਾਅ ਰਹੀ ਕਰਮਚਾਰੀ ਜਾਂ ਸੇਵਾ-ਮੁਕਤ ਸਰਕਾਰੀ ਪੈਨਸ਼ਨਰ ਨਹੀਂ ਹੋਣੀ ਚਾਹੀਦੀ। ਲਾਭਪਾਤਰੀ ਨੇ ਪਿਛਲੇ ਵਿੱਤੀ ਸਾਲ ਦੌਰਾਨ ਆਮਦਨ ਕਰ ਦਾ ਭੁਗਤਾਨ ਨਾ ਕੀਤਾ ਹੋਵੇ। ਇਸ ਤੋਂ ਇਲਾਵਾ ਲਾਭਪਾਤਰੀ ਖ਼ੁਦ ਜਾਂ ਉਸ ਦਾ ਪਤੀ ਸੰਸਦ ਮੈਂਬਰ (ਐਮ.ਪੀ.), ਵਿਧਾਇਕ (ਐਮ.ਐਲ.ਏ.) ਜਾਂ ਕਿਸੇ ਹੋਰ ਸੰਵਿਧਾਨਕ/ਚੁਣੇ ਹੋਏ ਜਨ ਪ੍ਰਤੀਨਿਧੀ ਦੇ ਅਹੁਦੇ ‘ਤੇ ਨਾ ਹੋਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ ਦੇ ਨਾਲ-ਨਾਲ ਉਨ੍ਹਾਂ ਦੇ ਸਨਮਾਨ ਅਤੇ ਸਮਾਜਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਇਤਿਹਾਸਕ ਪਹਿਲ ਹੈ। ਪੰਜਾਬ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਯੋਜਨਾ ਦਾ ਲਾਭ ਹਰ ਯੋਗ ਮਹਿਲਾ ਤੱਕ ਪਾ ਰਦਰਸ਼ੀ ਅਤੇ ਸਮੇਂ ਸਿਰ ਪਹੁੰਚੇ।
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ਗੜ੍ਹਸ਼ੰਕਰ ਦੇ ਬੀ.ਏ. ਤੀਜੇ ਸਮੈਸਟਰ ਦੇ ਨਤੀਜੇ ਵਿਚੋਂ ਮੋਹਰੀ ਰਹੀਆਂ ਵਿਦਿਆਰਥਣਾਂ। ਖ਼ਾਲਸਾ ਕਾਲਜ ਦਾ ਬੀ.ਏ.... ਅਗਲੀ ਖ਼ਬਰ ਪੰਜਾਬ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਤਹਿਸੀਲ ਦਸੂਹਾ ਦੀ ਮੀਟਿੰਗ
Ad Position 24
No active advertisement