05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਵਿਧਾਇਕ ਰਾਜਾ ਗਿੱਲ ਨੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ

ਗੜ੍ਹਦੀਵਾਲਾ, 4 ਅਗਸਤ (ਚੱਗਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨਹੋਤਾ ਵਿਖੇ ਪ੍ਰਿੰ. ਸਰਜੀਵਨ ਕੁਮਾਰ ਦੀ ਅਗਵਾਈ ਹੇਠ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਪੰਜਾਬ ਸਰਕਾਰ ਵਲੋਂ ਆਰੰਭ ਕੀਤੇ ਮਿਸ਼ਨ ਸਿੱਖਿਆ ਕ੍ਰਾਂਤੀ ਤਹਿਤ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਵੱਲੋਂ ਭੇਜੇ ਗਏ ਬੈਗ ਵੰਡੇ।

Ad Position 21
No active advertisement
ਅਜੀਤ ਡੈਸਕ 05-08-2026
ਗੜ੍ਹਦੀਵਾਲਾ, 4 ਅਗਸਤ (ਚੱਗਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨਹੋਤਾ ਵਿਖੇ ਪ੍ਰਿੰ. ਸਰਜੀਵਨ ਕੁਮਾਰ ਦੀ ਅਗਵਾਈ ਹੇਠ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਪੰਜਾਬ ਸਰਕਾਰ ਵਲੋਂ ਆਰੰਭ ਕੀਤੇ ਮਿਸ਼ਨ ਸਿੱਖਿਆ ਕ੍ਰਾਂਤੀ ਤਹਿਤ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਵੱਲੋਂ ਭੇਜੇ ਗਏ ਬੈਗ ਵੰਡੇ। ਉਪਰੰਤ ਉਨ੍ਹਾਂ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਵਲੋਂ ਮਿਸ਼ਨ ਸਿੱਖਿਆ ਕਾਂਤੀ ਸੰਬੰਧੀ ਕੀਤੇ ਜਾ ਰਹੇ ਕੰਮਾਂ ਸੰਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਸਿੱਖਿਆ ਦੇ ਖੇਤਰ ਵਿਚ ਪੰਜਾਬ ਸਭ ਤੋਂ ਮੋਹਰੀ ਸੂਬਾ ਬਣ ਗਿਆ ਹੈ ਅਤੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ। ਇਸ ਮੌਕੇ ਪ੍ਰਿੰ. ਸਰਜੀਵਨ ਕੁਮਾਰ ਦੀ ਅਗਵਾਈ ਹੇਠ ਸਕੂਲ ਦੇ ਸਮੂਹ ਸਟਾਫ਼ ਵਲੋਂ ਵਿਧਾਇਕ ਰਾਜਾ ਗਿੱਲ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਬਲਾਕ ਪ੍ਰਧਾਨ ਅੰਕੁਸ਼ ਮਸਤੀਵਾਲ, ਨਗਰ ਕੌਂਸਲ ਗੜ੍ਹਦੀਵਾਲਾ ਦੇ ਮੈਂਬਰ ਦਿਸ਼ਾਂਤ ਬਹਿਲ ਤੇ ਸ਼ੈਂਕੀ ਕਲਿਆਣ ਗੜ੍ਹਦੀਵਾਲਾ, ਸੰਜੇ ਕੋਈ ਸੰਮਤੀ ਮੈਂਬਰ, ਕੁਲਬੀਰ ਰਾਣਾ ਕੋਈ, ਮਾਸਟਰ ਪਰਮਾਨੰਦ, ਰਜਿੰਦਰ ਸਰਪੰਚ ਨਰੂੜ, ਕਰਨੈਲ ਸਿੰਘ ਸਰਪੰਚ ਰਘੁਵਾਲ, ਰਮੇਸ਼ ਸਰਪੰਚ ਥਾਣਾ ਸਮੇਤ ਸਕੂਲ ਦੇ ਸਟਾਫ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਸੜਕ ਕਿਨਾਰੇ ਖੜ੍ਹੀਆਂ ਇਕ ਨਿੱਜੀ ਸਕੂਲ ਦੀਆਂ ਬੱਸਾਂ ਦਾ ਦ੍ਰਿਸ਼। ਜਨਤਕ ਥਾਵਾਂ ’ਤੇ ਖੜ੍ਹੀਆਂ ਸਕੂਲੀ ਬੱਸਾਂ ਬਣ ਰਹੀਆਂ ਹ... ਅਗਲੀ ਖ਼ਬਰ ਪੰਜਾਬ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਤਹਿਸੀਲ ਦਸੂਹਾ ਦੀ ਮੀਟਿੰਗ
Ad Position 24
No active advertisement