05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਹਾਈ ਕੋਰਟ ਵਲੋਂ ਮਲਾਜ਼ਮਾਂ ਦੇ ਹੱਕ ’ਚ ਫੈਸਲਾ ਸ਼ਲਾਘਾਯੋਗ - ਮਾ. ਕੁਲਦੀਪ ਸਿੰਘ ਮਸੀਤੀ

ਟਾਂਡਾ ਉੜਮੁੜ, 4 ਅਗਸਤ (ਕੁਲਬੀਰ ਸਿੰਘ ਗੁਰਾਇਆ)- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਕਾਰਜਕਾਰੀ ਪ੍ਰਧਾਨ ਮਾਸਟਰ ਕੁਲਦੀਪ ਸਿੰਘ ਮਸੀਤੀ ਨੇ ਪੰਜਾਬ-ਹਰਿਆਣਾ ਹਾਈਕੋਰਟ ਵਲੋਂ ਮਲਾਜ਼ਮਾਂ ਦੇ ਹੱਕ ਵਿਚ ਦਿੱਤੇ ਗਏ ਫੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਇਨਸਾਫ਼ ਅਤੇ ਸੰਵਿਧਾਨਕ ਹੱਕਾਂ ਦੀ ਜਿੱਤ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਾਈ ਕੋਰਟ ਵਲੋਂ ਮੁਲਾਜ਼ਮਾਂ ਨੂੰ ਬਣਦਾ ਸਾਰਾ ਬਕਾਇਆ 15 ਦਿਨਾਂ ਅੰਦਰ ਅਦਾ ਕਰਨ ਦਾ ਫੈਸਲਾ ਸ਼ਲਾਘਾਾਯੋਗ ਹੈ।

Ad Position 21
No active advertisement
ਗੌਰਮਿੰਟ ਟੀਚਰਜ਼ ਯੂਨੀਅਨ, ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਆਗੂ ਮੀਟਿੰਗ ਦੌਰਾਨ ਨਰਿੰਦਰ ਅਜਨੋਹਾ, ਸੰਜੀਵ ਕੁਮਾਰ, ਪਰਮਜੀਤ ਕਾਤਿਬ, ਉਂਕਾਰ ਸਿੰਘ ਅਤੇ ਹੋਰ। ਤਸਵੀਰ: ਅਵਤਾਰ ਸਿੰਘ ਅਟਵਾਲ ਮਾ. ਕੁਲਦੀਪ ਸਿੰਘ ਮਸੀਤੀ 05-08-2026
ਟਾਂਡਾ ਉੜਮੁੜ, 4 ਅਗਸਤ (ਕੁਲਬੀਰ ਸਿੰਘ ਗੁਰਾਇਆ)- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਕਾਰਜਕਾਰੀ ਪ੍ਰਧਾਨ ਮਾਸਟਰ ਕੁਲਦੀਪ ਸਿੰਘ ਮਸੀਤੀ ਨੇ ਪੰਜਾਬ-ਹਰਿਆਣਾ ਹਾਈਕੋਰਟ ਵਲੋਂ ਮਲਾਜ਼ਮਾਂ ਦੇ ਹੱਕ ਵਿਚ ਦਿੱਤੇ ਗਏ ਫੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਇਨਸਾਫ਼ ਅਤੇ ਸੰਵਿਧਾਨਕ ਹੱਕਾਂ ਦੀ ਜਿੱਤ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਾਈ ਕੋਰਟ ਵਲੋਂ ਮੁਲਾਜ਼ਮਾਂ ਨੂੰ ਬਣਦਾ ਸਾਰਾ ਬਕਾਇਆ 15 ਦਿਨਾਂ ਅੰਦਰ ਅਦਾ ਕਰਨ ਦਾ ਫੈਸਲਾ ਸ਼ਲਾਘਾਾਯੋਗ ਹੈ। ਮਾ. ਮਸੀਤੀ ਨੇ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਕਾਰਨ ਲੰਬੇ ਸਮੇਂ ਤੋਂ ਮਲਾਜ਼ਮਾਂ ਅਤੇ ਆਮ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਨ੍ਹਾਂ ਕਿਹਾ ਕਿ ਲੋਕਾਂ ਨੇ ਸਰਕਾਰ ਨੂੰ ਵੱਡੀਆਂ ਉਮੀਦਾਂ ਨਾਲ ਚੁਣਿਆ ਸੀ, ਪਰ ਸਰਕਾਰ ਆਪਣੇ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਵਿਚ ਨਾਕਾਮ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਡਿੱਠਾ ਕੀਤਾ ਗਿਆ, ਜਿਸ ਕਾਰਨ ਮਾਮਲਾ ਅਦਾਲਤ ਤੱਕ ਪਹੁੰਚਿਆ। ਉਨ੍ਹਾਂ ਕਿਹਾ ਕਿ ਹਾਈਕੋਰਟ ਦਾ ਫੈਸਲਾ ਮਲਾਜ਼ਮਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਇਕ ਮਹੱਤਵਪੂਰਨ ਕਦਮ ਹੈ ਅਤੇ ਸਰਕਾਰ ਨੂੰ ਇਸ ਫੈਸਲੇ ਦਾ ਪੂਰਾ ਸਨਮਾਨ ਕਰਦਿਆਂ ਇਸ ਨੂੰ ਤੁਰੰਤ ਲਾਗੂ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਸਰਕਾਰ ਦੀ ਜ਼ਿੰਮੇਵਾਰੀ ਲੋਕਾਂ ਨਾਲ ਕੀਤੇ ਵਾਅਦੇ ਨਿਭਾਉਣ ਅਤੇ ਹਰ ਵਰਗ ਦੇ ਹੱਕਾਂ ਦੀ ਰੱਖਿਆ ਕਰਨੀ ਹੁੰਦੀ ਹੈ।
Ad Position 22
No active advertisement
ਪਿਛਲੀ ਖ਼ਬਰ ਅੰਬਾਲਾ ਜੱਟਾਂ ਸਕੂਲ ਦੇ ਖਿਡਾਰੀਆਂ ਨੇ ਖੇਡਾਂ ’ਚ ਮਾਰੀਆਂ ਮੱਲਾਂ ਅਗਲੀ ਖ਼ਬਰ ਦਸਮੇਸ਼ ਗਰਲਜ਼ ਕਾਲਜ ਵਿਚ ‘ਇੰਟਰਪ੍ਰਨਿਊਰਸ਼ਿਪ’ ’ਤੇ ਰਾਸ਼ਟਰੀ ਸੈਮੀਨਾਰ ਕਰਵਾਇਆ
Ad Position 24
No active advertisement