ਸਮਾਜ ਸੇਵੀ ਸੰਸਥਾਵਾਂ ਵਲੋਂ ਸਿਵਲ ਹਸਪਤਾਲ ਗੜ੍ਹਸ਼ੰਕਰ ਨੂੰ ਏਅਰ ਕੰਡੀਸ਼ਨਰ ਭੇਟ
ਹੁਸ਼ਿਆਰਪੁਰ, 4 ਅਗਸਤ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਜ਼ਿਲ੍ਹੇ ਦੇ ਸਰਕਾਰੀ ਸਿਹਤ ਸੰਸਥਾਵਾਂ ‘ਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਸਿਵਲ ਸਰਜਨ ਡਾ. ਮਨਦੀਪ ਕਮਲ ਵਲੋਂ ਨਵੇਂ ਨਿਯੁਕਤ 17 ਹਾਊਸ ਸਰਜਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ।
ਹ
ਹਾਊਸ ਸਰਜਨਾਂ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਸਿਵਲ ਸਰਜਨ ਡਾ. ਮਨਦੀਪ ਕਮਲ ਤੇ ਹੋਰ। ਤਸਵੀਰ : ਹਮਸ਼ਾਇਨ ਸਟੂਡੀਓ
05-08-2026
ਹੁਸ਼ਿਆਰਪੁਰ, 4 ਅਗਸਤ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਜ਼ਿਲ੍ਹੇ ਦੇ ਸਰਕਾਰੀ ਸਿਹਤ ਸੰਸਥਾਵਾਂ ‘ਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਸਿਵਲ ਸਰਜਨ ਡਾ. ਮਨਦੀਪ ਕਮਲ ਵਲੋਂ ਨਵੇਂ ਨਿਯੁਕਤ 17 ਹਾਊਸ ਸਰਜਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਨ੍ਹਾਂ ਵਿਚੋਂ 8 ਹਾਊਸ ਸਰਜਨਾਂ ਦੀ ਤਾਇਨਾਤੀ ਡਿਸਟ੍ਰਿਕਟ ਸਿਵਲ ਹਸਪਤਾਲ, ਹੁਸ਼ਿਆਰਪੁਰ, 5 ਦੀ ਸਬ-ਡਿਵੀਜ਼ਨਲ ਹਸਪਤਾਲ ਦਸੂਹਾ ਅਤੇ 4 ਦੀ ਸਬ-ਡਿਵੀਜ਼ਨਲ ਹਸਪਤਾਲ ਮੁਕੇਰੀਆਂ ਵਿਖੇ ਕੀਤੀ ਗਈ ਹੈ। ਨਿਯੁਕਤੀ ਪੱਤਰ ਸੌਂਪਦਿਆਂ ਸਿਵਲ ਸਰਜਨ ਡਾ. ਮਨਦੀਪ ਕਮਲ ਨੇ ਕਿਹਾ ਕਿ ਹਾਊਸ ਸਰਜਨ ਦਾ ਸਮਾਂ ਇੱਕ ਡਾਕਟਰ ਦੇ ਪੇਸ਼ੇਵਰ ਜੀਵਨ ਦੀ ਮਜ਼ਬੂਤ ਨੀਂਹ ਹੁੰਦਾ ਹੈ। ਇਸ ਦੌਰਾਨ ਉਨ੍ਹਾਂ ਨੂੰ ਸੀਨੀਅਰ ਮਾਹਿਰ ਡਾਕਟਰਾਂ ਦੀ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਵਿਚ ਕੰਮ ਕਰਦੇ ਹੋਏ ਵਿਹਾਰਕ ਤਜਰਬਾ ਹਾਸਲ ਕਰਨ ਦਾ ਮੌਕਾ ਮਿਲਦਾ ਹੈ, ਜਿਸ ਨਾਲ ਉਹ ਭਵਿੱਖ ਵਿਚ ਹੋਰ ਕੁਸ਼ਲ ਅਤੇ ਜ਼ਿੰਮੇਵਾਰ ਡਾਕਟਰ ਬਣਦੇ ਹਨ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਟੀ.ਪੀ. ਸਿੰਘ ਵੀ ਸਿਵਲ ਸਰਜਨ ਦੇ ਨਾਲ ਹਾਜ਼ਰ ਸਨ। ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਰਮਨਦੀਪ ਕੌਰ, ਸੁਪਰਡੈਂਟ ਸੰਜੀਵ ਕੁਮਾਰ, ਸੀਨੀਅਰ ਸਹਾਇਕ ਧਰਮਿੰਦਰ ਕੁਮਾਰ ਅਤੇ ਕਲਰਕ ਸੁਖਵਿੰਦਰ ਕੌਰ ਵੀ ਹਾਜ਼ਰ ਸਨ। ਨਵੇਂ ਨਿਯੁਕਤ ਹਾਊਸ ਸਰਜਨਾਂ ਨੇ ਸਿਵਲ ਸਰਜਨ ਦਾ ਧੰਨਵਾਦ ਕੀਤਾ।