05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਤੀਆਂ ਦਾ ਤਿਉਹਾਰ ਮਨਾਇਆ

ਘੋਗਰਾ, 4 ਅਗਸਤ (ਆਰ. ਐੱਸ.

Ad Position 21
No active advertisement
ਅਜੀਤ ਡੈਸਕ 05-08-2026
ਘੋਗਰਾ, 4 ਅਗਸਤ (ਆਰ. ਐੱਸ. ਸਲਾਰੀਆ)- ਪੰਜਾਬ ਦੇ ਵਿਰਸੇ ਅਤੇ ਸਭਿਆਚਾਰ ਨੂੰ ਸੁਰਜੀਤ ਰੱਖਣ ਲਈ ਸਾਉਣ ਮਹੀਨੇ ਦਾ ਪ੍ਰਮੁੱਖ ਤੀਆਂ ਦਾ ਤਿਉਹਾਰ ਸਰਕਾਰੀ ਹਾਈ ਸਕੂਲ ਘੋਗਰਾ ਵਿਖੇ ਮਨਾਇਆ ਗਿਆ। ਇਸ ਮੌਕੇ ਪਿੰਡ ਦੀਆਂ ਸੱਜ ਵਿਆਹੀਆਂ ਕੁੜੀਆਂ ਅਤੇ ਵਹੁਟੀਆਂ ਵਲੋਂ ਆਪਣੇ ਸਭਿਆਚਾਰ ਨੂੰ ਜਾਗਰੂਕ ਰੱਖਣ ਲਈ ਪੰਜਾਬੀ ਪਹਿਰਾਵੇ ਵਿਚ ਪਹੁੰਚ ਕੇ ਤੀਆਂ ਦਾ ਤਿਉਹਾਰ ਮਨਾਇਆ ਗਿਆ। ਹਲਕਾ ਵਿਧਾਇਕ ਕਰਮਵੀਰ ਸਿੰਘ ਦੀ ਪਤਨੀ ਬੀਬੀ ਪ੍ਰਭਜੋਤ ਕੌਰ ਵਲੋਂ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ ਗਈ। ਉਨ੍ਹਾਂ ਨੇ ਬੋਲਦਿਆਂ ਆਖਿਆ ਕਿ ਆਪਣੇ ਵਿਰਸੇ ਅਤੇ ਸਭਿਆਚਾਰ ਨਾਲ ਜੁੜੇ ਰਹਿਣ ਲਈ ਤੀਆਂ ਦਾ ਤਿਉਹਾਰ ਮਨਾਇਆ ਜਾਣਾ ਚਾਹੀਦਾ ਹੈ ਜਿਸ ਨਾਲ ਸਭਿਆਚਾਰ ਅਤੇ ਵਿਰਸੇ ਦੀ ਸਾਂਝ ਬਣੀ ਰਹਿੰਦੀ ਹੈ ਤੇ ਆਉਣ ਵਾਲੀ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਜੋੜੀ ਰੱਖਣ ਲਈ ਤੀਆਂ ਦਾ ਤਿਉਹਾਰ ਮਨਾਇਆ ਜਾਣਾ ਚਾਹੀਦਾ ਹੈ। ਸਭਿਆਚਾਰਕ ਪ੍ਰੋਗਰਾਮ ਦੌਰਾਨ ਸਾਉਣ ਮਹੀਨੇ ਵਿਚ ਬਣਾਏ ਜਾਣ ਵਾਲੇ ਪਕਵਾਨ ਵੀ ਤਿਆਰ ਕੀਤੇ ਗਏ। ਗਗਨਦੀਪ ਕੌਰ ਵਲੋਂ ਸਟੇਜ ਦਾ ਸੰਚਾਲਨ ਵਧੀਆ ਢੰਗ ਕੀਤਾ ਗਿਆ। ਇਸ ਮੌਕੇ ਪ੍ਰਵੀਨ ਕੌਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕੁਲਵਿੰਦਰ ਕੌਰ ਪਲਵੀ, ਸੀਆ, ਅਮਨਦੀਪ ਕੌਰ, ਮਨਜਿੰਦਰ ਕੌਰ, ਪਰਮਜੀਤ ਕੌਰ, ਜਸਵੀਰ ਕੌਰ, ਮਨਪ੍ਰੀਤ ਕੌਰ, ਸੁਸ਼ਮਾ, ਆਸ਼ੂ, ਸਰਬਜੀਤ ਕੌਰ ਇੱਥੇ ਹੋਰ ਪਿੰਡ ਦੀਆਂ ਸੁਆਣੀਆਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਿਰਜ਼ਾਪੁਰ ਧਾਰੀਵਾਲ ’ਚ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਦੇਸ਼ ਭਗਤ ਟੈਕਨੀਕਲ ਕਾਲਜ ਨੇ 25 ਸਾਲ ਦਾ ਸਮਾਂ ਕੀਤਾ ਪੂਰਾ - ਬਲਵਿੰਦਰ ਸਿੰਘ
Ad Position 24
No active advertisement