ਸਥਾਨ ਹਾਸਿਲ ਕਰਨ ਵਾਲੀਆਂ ਹੋਣਹਾਰ ਵਿਦਿਆਰਥਣਾਂ।
ਐੱਸ.ਪੀ.ਐਨ. ਕਾਲਜ ਮੁਕੇਰੀਆਂ ਦੇ ਐਮ.ਏ. ਇਤਿਹਾਸ ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ਮੁਕੇਰੀਆਂ, 5 ਅਗਸਤ (ਰਾਮਗੜ੍ਹੀਆ)- ਪੰਜਾਬ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਐਮ. ਏ.
ਮੁਕੇਰੀਆਂ, 5 ਅਗਸਤ (ਰਾਮਗੜ੍ਹੀਆ)- ਪੰਜਾਬ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਐਮ.ਏ. ਇਤਿਹਾਸ ਦੂਜੇ ਸਮੈਸਟਰ ਦੇ ਪ੍ਰੀਖਿਆ ਨਤੀਜਿਆਂ ਵਿਚ ਐੱਸ.ਪੀ.ਐਨ. ਕਾਲਜ ਮੁਕੇਰੀਆਂ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ। ਕਾਲਜ ਦੀ ਵਿਦਿਆਰਥਣ ਰਿਤਿਕਾ ਸ਼ਰਮਾ ਨੇ 83.5 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕਾਲਜ ਵਿਚ ਪਹਿਲ ਸਥਾਨ, ਰਮਨਪ੍ਰੀਤ ਢਿੱਲੋਂ ਨੇ 83 ਪ੍ਰਤੀਸ਼ਤ ਅੰਕਾਂ ਨਾਲ ਕਾਲਜ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ ਜਦਕਿ ਅਨਾਮਿਕਾ ਦੇਵੀ ਅਤੇ ਪਾਇਲ ਨੇ 81.5 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸਾਂਝੇ ਤੌਰ ’ਤੇ ਕਾਲਜ ਵਿਚ ਤੀਜਾ ਸਥਾਨ ਹਾਸਲ ਕੀਤਾ। ਇਸ ਸ਼ਾਨਦਾਰ ਸਫਲਤਾ ’ਤੇ ਕਾਲਜ ਦੇ ਪ੍ਰਿੰਸੀਪਲ ਡਾ. ਸਮੀਰ ਸ਼ਰਮਾ ਨੇ ਸਾਰੀਆਂ ਸਫਲ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਤੀਜਾ ਵਿਦਿਆਰਥੀਆਂ ਦੀ ਮਿਹਨਤ, ਅਧਿਆਪਕਾਂ ਦੇ ਸੁਚੱਜੇ ਮਾਰਗ ਦਰਸ਼ਨ ਅਤੇ ਕਾਲਜ ਦੇ ਅਨੁਕੂਲ ਵਿੱਦਿਅਕ ਮਾਹੌਲ ਦਾ ਪ੍ਰਤੀਕ ਹੈ। ਇਤਿਹਾਸ ਵਿਭਾਗ ਦੇ ਮੁਖੀ ਪ੍ਰੋ. ਅਨੁਰਾਧਾ ਨੇ ਨਤੀਜਿਆਂ ’ਤੇ ਸੰਤੁਸ਼ਟੀ ਪ੍ਰਗਟ ਕੀਤੀ। ਉਨ੍ਹਾਂ ਨੇ ਵਿਭਾਗ ਦੀ ਅਧਿਆਪਕਾ ਪ੍ਰੋ. ਰਿਤੂ ਦੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ, ਕਾਲਜ ਦੇ ਪ੍ਰਿੰਸੀਪਲ ਡਾ. ਸਮੀਰ ਸ਼ਰਮਾ ਤੇ ਕਾਲਜ ਪ੍ਰਬੰਧਕ ਕਮੇਟੀ ਦਾ ਨਿਰੰਤਰ ਸਹਿਯੋਗ ਤੇ ਮਾਰਗ ਦਰਸ਼ਨ ਲਈ ਵਿਸ਼ੇਸ਼ ਧੰਨਵਾਦ ਕੀਤਾ।