ਪੰਜਾਬ ਜਲ ਸਰੋਤ ਮੁਲਾਜ਼ਮ ਯੂਨੀਅਨ ਵਲੋਂ ਮੀਟਿੰਗ
ਪੰਜਾਬ ਰੋਡਵੇਜ਼ (ਪਨਬੱਸ) ਸਟੇਟ ਟਰਾਂਸਪੋਰਟ ਵਰਕਰ ਯੂਨੀਅਨ ਦੀ ਮੀਟਿੰਗ ਹੋਈ
ਹੁਸ਼ਿਆਰਪੁਰ, 5 ਅਗਸਤ (ਨਰਿੰਦਰ ਸਿੰਘ ਬੱਡਲਾ/ਹਰਪ੍ਰੀਤ ਕੌਰ)- ਪੰਜਾਬ ਰੋਡਵੇਜ਼ (ਪਨਬੱਸ) ਸਟੇਟ ਟਰਾਂਸਪੋਰਟ ਵਰਕਰ ਯੂਨੀਅਨ (1/19) ਦੀ ਮੀਟਿੰਗ ਸਥਾਨਕ ਬੱਸ ਸਟੈਂਡ ਹੁਸ਼ਿਆਰਪੁਰ ਵਿਖੇ ਪ੍ਰਧਾਨ ਸੁਨੀਲ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਯੂਨੀਅਨ ਦੇ ਆਗੂਆਂ ਦੀ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਦੀ ਜਾਣਕਾਰੀ ਦਿੱਤੀ ਅਤੇ ਵੱਖ-ਵੱਖ ਮੁੱਦਿਆਂ ‘ਤੇ ਵਿਚਾਰਾਂ ਸਾਂਝੀਆਂ ਕੀਤੀਆਂ।
ਹੁਸ਼ਿਆਰਪੁਰ, 5 ਅਗਸਤ (ਨਰਿੰਦਰ ਸਿੰਘ ਬੱਡਲਾ/ਹਰਪ੍ਰੀਤ ਕੌਰ)- ਪੰਜਾਬ ਰੋਡਵੇਜ਼ (ਪਨਬੱਸ) ਸਟੇਟ ਟਰਾਂਸਪੋਰਟ ਵਰਕਰ ਯੂਨੀਅਨ (1/19) ਦੀ ਮੀਟਿੰਗ ਸਥਾਨਕ ਬੱਸ ਸਟੈਂਡ ਹੁਸ਼ਿਆਰਪੁਰ ਵਿਖੇ ਪ੍ਰਧਾਨ ਸੁਨੀਲ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਯੂਨੀਅਨ ਦੇ ਆਗੂਆਂ ਦੀ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਦੀ ਜਾਣਕਾਰੀ ਦਿੱਤੀ ਅਤੇ ਵੱਖ-ਵੱਖ ਮੁੱਦਿਆਂ ‘ਤੇ ਵਿਚਾਰਾਂ ਸਾਂਝੀਆਂ ਕੀਤੀਆਂ। ਇਸ ਮੌਕੇ ਸਮੂਹ ਆਗੂਆਂ ਵਲੋਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਪੰਜਾਬ ਰੋਡਵੇਜ਼/ਪਨਬੱਸ ‘ਚ ਪਿਛਲੇ ਲੰਮੇ ਸਮੇਂ ਤੋਂ ਆਊਟ ਸੋਰਸ ਅਤੇ ਠੇਕੇਦਾਰੀ ਸਿਸਟਮ ਅਧੀਨ ਕੰਮ ਕਰ ਰਹੇ ਡਰਾਈਵਰ, ਕੰਡਕਟਰਾਂ ਅਤੇ ਵਰਕਸ਼ਾਪ ਦੇ ਕਾਮਿਆਂ ਨੂੰ ਤੁਰੰਤ ਪੱਕਾ ਕਰਕੇ ਆਪਣਾ ਕੀਤਾ ਹੋਇਆ ਵਾਅਦਾ ਨਿਭਾਇਆ ਜਾਵੇ ਅਤੇ ਹੋਰਨਾਂ ਮੰਗਾਂ ਨੂੰ ਪੂਰਾ ਕੀਤਾ ਜਾਵੇ। ਇਸ ਮੌਕੇ ਰੋਹਿਤ ਕੁਮਾਰ ਮੀਤ ਪ੍ਰਧਾਨ, ਪਰਮਿੰਦਰ ਸਿੰਘ ਸਰਪ੍ਰਸਤ, ਨਰਿੰਦਰ ਚੌਧਰੀ ਜਨਰਲ ਸਕੱਤਰ, ਪੁਸ਼ਪਿੰਦਰ ਸਿੰਘ ਕੈਸ਼ੀਅਰ, ਹਰਜਿੰਦਰ ਸਿੰਘ, ਵਿਪਨ ਕੁਮਾਰ, ਗੁਰਦੀਪ ਸਿੰਘ, ਅਮਰੀਕ ਸਿੰਘ, ਪ੍ਰੀਕਸ਼ਤ ਮਿਨਹਾਸ, ਹਰਵਿੰਦਰ ਸਿੰਘ ਗੋਲਡੀ, ਕੁਲਵੰਤ ਸਿੰਘ, ਜਸਪਾਲ ਸਿੰਘ ਭਾਨਾ, ਕਰਨੈਲ ਸਿੰਘ, ਸੁਤੰਤਰ ਕੁਮਾਰ, ਯੁੱਧਵੀਰ ਠਾਕੁਰ, ਬਲਜੀਤ ਸਿੰਘ, ਦੀਪਕ ਕੁਮਾਰ, ਰਾਕੇਸ਼ ਕੁਮਾਰ ਆਦਿ ਸਮੇਤ ਹੋਰ ਵਰਕਰ ਹਾਜ਼ਰ ਸਨ। 05 ਐਚ ਐਸ ਪੀ 03 ਮੀਟਿੰਗ ਉਪਰੰਤ ਪੰਜਾਬ ਰੋਡਵੇਜ਼ (ਪਨਬੱਸ) ਸਟੇਟ ਟਰਾਂਸਪੋਰਟ ਵਰਕਰ ਯੂਨੀਅਨ ਦੇ ਅਹੁਦੇਦਾਰ ਤੇ ਮੈਂਬਰ। ਤਸਵੀਰ : ਹਮਸ਼ਾਇਨ ਸਟੂਡੀਓ