06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਵਿਧਾਇਕ ਕਰਮਵੀਰ ਸਿੰਘ ਘੁੰਮਣ ਨੇ ਪਿੰਡ ਬੋਦਲ ਛਾਉਣੀ ਦੇ ਵਿਕਾਸ ਲਈ ਦਿੱਤਾ ਦੋ ਲੱਖ ਰੁਪਏ ਦਾ ਚੈੱਕ

ਦਸੂਹਾ, 6 ਅਗਸਤ (ਕੌਸ਼ਲ)- ਹਲਕਾ ਦਸੂਹਾ ਦੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵੱਲੋਂ ਪਿੰਡ ਬੋਦਲ ਛਾਉਣੀ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦੇਣ ਲਈ ਪਿੰਡ ਨੂੰ ਦੋ ਲੱਖ ਰੁਪਏ ਦਾ ਚੈੱਕ ਭੇਟ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਨੇ ਵਿਧਾਇਕ ਘੁੰਮਣ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੰਬੇ ਸਮੇਂ ਬਾਅਦ ਪਿੰਡ ਵਿਚ ਵਿਕਾਸ ਕਾਰਜ ਮੁੜ ਸ਼ੁਰੂ ਹੋਏ ਹਨ, ਜਿਸ ਨਾਲ ਲੋਕਾਂ ਵਿਚ ਖ਼ੁਸ਼ੀ ਦਾ ਮਾਹੌਲ ਹੈ।

Ad Position 21
No active advertisement
ਅਜੀਤ ਡੈਸਕ 07-08-2026
ਦਸੂਹਾ, 6 ਅਗਸਤ (ਕੌਸ਼ਲ)- ਹਲਕਾ ਦਸੂਹਾ ਦੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵੱਲੋਂ ਪਿੰਡ ਬੋਦਲ ਛਾਉਣੀ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦੇਣ ਲਈ ਪਿੰਡ ਨੂੰ ਦੋ ਲੱਖ ਰੁਪਏ ਦਾ ਚੈੱਕ ਭੇਟ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਨੇ ਵਿਧਾਇਕ ਘੁੰਮਣ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੰਬੇ ਸਮੇਂ ਬਾਅਦ ਪਿੰਡ ਵਿਚ ਵਿਕਾਸ ਕਾਰਜ ਮੁੜ ਸ਼ੁਰੂ ਹੋਏ ਹਨ, ਜਿਸ ਨਾਲ ਲੋਕਾਂ ਵਿਚ ਖ਼ੁਸ਼ੀ ਦਾ ਮਾਹੌਲ ਹੈ। ਸਮਾਗਮ ਦੌਰਾਨ ਵਿਧਾਇਕ ਘੁੰਮਣ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਹਰ ਪਿੰਡ ਵਿਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਕਾਸ ਦੇ ਕੰਮ ਬਿਨਾਂ ਕਿਸੇ ਭੇਦਭਾਵ ਦੇ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ। ਇਸ ਮੌਕੇ ਸਰਪੰਚ ਹਰਬੰਸ ਕੌਰ, ਬਲਦੇਵ ਸਿੰਘ ਪੰਚ, ਮਨਜੀਤ ਸਿੰਘ ਪੰਚ, ਹਰਜੀਤ ਕੌਰ ਪੰਚ, ਮਲਕੀਤ ਕੌਰ ਪੰਚ, ਸੰਤੋਸ਼ ਕੌਰ ਪੰਚ, ਲੈਕਚਰਾਰ ਕੁਲਵਿੰਦਰ ਸਿੰਘ ਬੋਦਲ, ਪ੍ਰੋ. ਜਸਵੀਰ, ਇੰਸਪੈਕਟਰ ਗੁਰਕਿਰਪਾਲ ਬੋਦਲ, ਜਸਵੀਰ ਲਾਇਬ੍ਰੇਰੀ, ਸੁਰਜੀਤ ਸਿੰਘ, ਸਾਬੀ ਫੌਜੀ, ਦਰਸ਼ਣ ਸਿੰਘ, ਕੁਲਦੀਪ ਸਿੰਘ, ਗੁਰਮੀਤ ਸਿੰਘ, ਸੁਰਿੰਦਰ ਸਿੰਘ, ਠੇਕੇਦਾਰ ਜਸਵੀਰ ਸਿੰਘ ਤੇ ਸੁਖਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਨਗਰ ਨਿਵਾਸੀਆਂ ਨੇ ਸ਼ਮੂਲੀਅਤ ਕੀਤੀ ਅਤੇ ਪਾਰਟੀ ਨਾਲ ਇੱਕਜੁੱਟ ਹੋ ਕੇ ਸਾਥ ਦੇਣ ਦਾ ਵਿਸ਼ਵਾਸ ਦਿਵਾਇਆ। ਇਸ ਤੋਂ ਇਲਾਵਾ ਸਰਪੰਚ ਹਰਜਿੰਦਰ ਸਿੰਘ, ਤਜਿੰਦਰ ਸਿੰਘ ਸਾਬੀ, ਐਡਵੋਕੇਟ ਹਰਮਨਜੀਤ ਸਿੰਘ, ਸਤਨਾਮ ਸਿੰਘ ਮਸ਼ੀਆਣਾ, ਗੁਰਦੀਪ ਕੌਰ ਬੋਦਲ, ਯੂਥ ਆਗੂ ਜੱਸਾ ਬੋਦਲ, ਲਵੀ ਬੋਦਲ ਅਤੇ ਸੌਦਾਗਰ ਸਿੰਘ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।
Ad Position 22
No active advertisement
ਪਿਛਲੀ ਖ਼ਬਰ ਮਨਿਸਟੀਰੀਅਲ ਮੁਲਾਜ਼ਮਾਂ ਵਲੋਂ ਕੀਤੀ ਕਲਮਛੋੜ ਹੜਤਾਲ ਦੌਰਾਨ ਖਾਲੀ ਪਏ ਦਫ਼ਤਰ ਦਾ ਦ੍ਰਿਸ਼। ਮਨਿਸਟੀਰੀਅਲ ਮੁਲਾਜ਼ਮਾਂ ਵਲੋਂ ਦੂ... ਅਗਲੀ ਖ਼ਬਰ ਥਾਰ ਗੱਡੀ ’ਤੇ ਪਹਾੜੀ ਤੋਂ ਪੱਥਰ ਡਿਗਣ ਨਾਲ ਨੌਜਵਾਨ ਦੀ ਮੌਤ
Ad Position 24
No active advertisement