07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਗੜ੍ਹਸ਼ੰਕਰ ’ਚ ਭਾਜਪਾ ਦੇ ਦਫ਼ਤਰ ਦਾ ਉਦਘਾਟਨ

ਗੜ੍ਹਸ਼ੰਕਰ, 6 ਅਗਸਤ (ਧਾਲੀਵਾਲ)- ਗੜ੍ਹਸ਼ੰਕਰ ਵਿਖੇ ਨੰਗਲ ਰੋਡ ‘ਤੇ ਭਾਰਤੀ ਜਨਤਾ ਪਾਰਟੀ ਵਲੋਂ ਦਫ਼ਤਰ ਖੋਲ੍ਹਿਆ ਗਿਆ। ਇਸ ਮੌਕੇ ਕਰਵਾਏ ਉਦਘਾਟਨੀ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਅਵਿਨਾਸ਼ ਰਾਏ ਖੰਨਾ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਬੀਬੀ ਵਰਿੰਦਰ ਕੌਰ ਥਾਂਦੀ ਸਾਬਕਾ ਉਪ ਪ੍ਰਧਾਨ ਆਲ ਇੰਡੀਆ ਮਹਿਲਾ ਵਿੰਗ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ।

Ad Position 21
No active advertisement
ਅਜੀਤ ਡੈਸਕ 07-08-2026
ਗੜ੍ਹਸ਼ੰਕਰ, 6 ਅਗਸਤ (ਧਾਲੀਵਾਲ)- ਗੜ੍ਹਸ਼ੰਕਰ ਵਿਖੇ ਨੰਗਲ ਰੋਡ ‘ਤੇ ਭਾਰਤੀ ਜਨਤਾ ਪਾਰਟੀ ਵਲੋਂ ਦਫ਼ਤਰ ਖੋਲ੍ਹਿਆ ਗਿਆ। ਇਸ ਮੌਕੇ ਕਰਵਾਏ ਉਦਘਾਟਨੀ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਅਵਿਨਾਸ਼ ਰਾਏ ਖੰਨਾ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਬੀਬੀ ਵਰਿੰਦਰ ਕੌਰ ਥਾਂਦੀ ਸਾਬਕਾ ਉਪ ਪ੍ਰਧਾਨ ਆਲ ਇੰਡੀਆ ਮਹਿਲਾ ਵਿੰਗ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ। ਦਫ਼ਤਰ ਦਾ ਉਦਘਾਟਨ ਵਰਿੰਦਰ ਕੌਰ ਥਾਂਦੀ ਵਲੋਂ ਰੀਬਨ ਕੱਟ ਕੇ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਅਵਿਨਾਸ਼ ਰਾਏ ਖੰਨਾ ਨੇ ਕਿਹਾ ਕਿ ਇਸ ਦਫ਼ਤਰ ਰਾਹੀਂ ਭਾਰਤ ਸਰਕਾਰ ਦੀਆਂ ਚੱਲ ਰਹੀਆਂ ਲੋਕ ਭਲਾਈ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਇਆ ਜਾਵੇਗਾ। ਦਫ਼ਤਰ ਵਿਚ ਪਾਰਟੀ ਵਰਕਰਾਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ। ਇਸ ਮੌਕੇ ਹਰਅਮਰਿੰਦਰ ਸਿੰਘ ਰਿੰਕੂ ਚਾਂਦਪੁਰੀ ਨੇ ਪਹੁੰਚੇ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਠੇਕੇਦਾਰ ਭਜਨ ਸਿੰਘ, ਹਰਅਮਰਿੰਦਰ ਸਿੰਘ ਰਿੰਕੂ ਚਾਂਦਪੁਰੀ, ਰਮਨ ਕੁਮਾਰ ਸਮੁੰਦੜਾ, ਰਾਘਵ ਸ਼ਰਮਾ, ਅਮਰਜੀਤ ਭਿੰਦਾ ਮਾਹਿਲਪੁਰ, ਸੰਜੀਵ ਪੰਚਨੰਗਲਾਂ, ਅਸ਼ੋਕ ਬਾਲੀ, ਬੌਬੀ ਸੈਲਾ, ਸੰਜੀਵ ਕਟਾਰੀਆ, ਡਾ. ਸੋਨੀ ਬੋੜਾ, ਪਰਮਜੀਤ ਪੰਮਾ, ਸੰਦੀਪ ਸ਼ਰਮਾ, ਸੋਹਣ ਲਾਲ, ਰਿੰਕੂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਬਾਬਾ ਬੇਅੰਤ ਸਿੰਘ ਦੀ ਯਾਦ ‘ਚ ਬਰਸੀ ਸਮਾਗਮ 22 ਨੂੰ ਅਗਲੀ ਖ਼ਬਰ ਸ਼ੂਟਿੰਗ ਮੁਕਾਬਲੇ ’ਚ ਜਿੱਤਿਆ ਸੋਨ ਤਗਮਾ
Ad Position 24
No active advertisement