ਸ਼ਹੀਦ ਬਾਬਾ ਬੇਅੰਤ ਸਿੰਘ ਦੀ ਯਾਦ ‘ਚ ਬਰਸੀ ਸਮਾਗਮ 22 ਨੂੰ
ਗੜ੍ਹਸ਼ੰਕਰ, 6 ਅਗਸਤ (ਧਾਲੀਵਾਲ)- ਗੁਰਦੁਆਰਾ ਸ਼ਹੀਦਾਂ ਸਿੰਘਾਂ, ਬੰਗਾ ਰੋਡ ਪਿੰਡ ਚੌਹੜਾ-ਡਘਾਮ ਵਿਖੇ ਸ਼ਹੀਦ ਬਾਬਾ ਬੇਅੰਤ ਸਿੰਘ ਦੀ ਯਾਦ ਵਿਚ ਬਰਸੀ ਸਮਾਗਮ 22 ਅਗਸਤ ਨੂੰ ਕਰਵਾਇਆ ਜਾ ਰਿਹਾ ਹੈ। ਗੁਰੂ ਘਰ ਦੇ ਮੁੱਖ ਸੇਵਾਦਾਰ ਜਥੇਦਾਰ ਸਵਰਨਜੀਤ ਸਿੰਘ ਮੁਖੀ ਮਿਸਲ ਸ਼ਹੀਦਾਂ ਤਰਨਾ ਦਲ ਦੋਆਬਾ ਨੇ ਦੱਸਿਆ ਕਿ ਬਰਸੀ ਸਮਾਗਮ ਸਬੰਧੀ 20 ਅਗਸਤ ਨੂੰ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਤੇ 22 ਅਗਸਤ ਨੂੰ ਭੋਗ ਉਪਰੰਤ ਦੀਵਾਨ ਸਜਾਏ ਜਾਣਗੇ।
ਗੜ੍ਹਸ਼ੰਕਰ, 6 ਅਗਸਤ (ਧਾਲੀਵਾਲ)- ਗੁਰਦੁਆਰਾ ਸ਼ਹੀਦਾਂ ਸਿੰਘਾਂ, ਬੰਗਾ ਰੋਡ ਪਿੰਡ ਚੌਹੜਾ-ਡਘਾਮ ਵਿਖੇ ਸ਼ਹੀਦ ਬਾਬਾ ਬੇਅੰਤ ਸਿੰਘ ਦੀ ਯਾਦ ਵਿਚ ਬਰਸੀ ਸਮਾਗਮ 22 ਅਗਸਤ ਨੂੰ ਕਰਵਾਇਆ ਜਾ ਰਿਹਾ ਹੈ। ਗੁਰੂ ਘਰ ਦੇ ਮੁੱਖ ਸੇਵਾਦਾਰ ਜਥੇਦਾਰ ਸਵਰਨਜੀਤ ਸਿੰਘ ਮੁਖੀ ਮਿਸਲ ਸ਼ਹੀਦਾਂ ਤਰਨਾ ਦਲ ਦੋਆਬਾ ਨੇ ਦੱਸਿਆ ਕਿ ਬਰਸੀ ਸਮਾਗਮ ਸਬੰਧੀ 20 ਅਗਸਤ ਨੂੰ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਤੇ 22 ਅਗਸਤ ਨੂੰ ਭੋਗ ਉਪਰੰਤ ਦੀਵਾਨ ਸਜਾਏ ਜਾਣਗੇ। ਉਨ੍ਹਾਂ ਦੱਸਿਆ ਕਿ ਸਿੰਘ ਸਾਹਿਬ ਗਿਆਨੀ ਜਸਵੀਰ ਸਿੰਘ ਰੋਡੇ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਮਾਗਮ ਵਿਚ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰਨਗੇ। ਉਨ੍ਹਾਂ ਦੱਸਿਆ ਕਿ ਸਮਾਗਮ ਵਿਚ ਭਾਈ ਬਲਵੰਤ ਸਿੰਘ ਬਕਾਪੁਰ ਵਾਲੇ, ਭਾਈ ਬਿਕਰਮਜੀਤ ਸਿੰਘ ਮਹਿੰਦਪੁਰ ਵਾਲੇ, ਉਸਤਾਦ ਗਿਆਨੀ ਬਲਕਾਰ ਸਿੰਘ ਗੁਰੂ ਨਾਨਕ ਦਲ ਮੜ੍ਹੀਆਂ ਵਾਲੇ, ਗਿਆਨੀ ਕੇਵਲ ਸਿੰਘ ਮਹਿਤਾ, ਕੋਮਲ ਅਤੇ ਸੋਹੀ ਭਰਾ ਦੇ ਰਾਗੀ, ਢਾਡੀ ਤੇ ਕਵੀਸ਼ਰੀ ਜਥੇ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਵਾਉਣਗੇ।