06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਬੀ.ਐੱਸ.ਸੀ. (ਫੈਸ਼ਨ ਡਿਜ਼ਾਈਨਿੰਗ) ਦੀ ਵਿਦਿਆਰਥਣ ਕਰਨਪ੍ਰੀਤ ਕੌਰ ਨੇ ਪੰਜਾਬ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਹਾਸਿਲ ਕੀਤਾ ਪੰਜਵਾਂ ਸਥਾਨ

ਮੁਕੇਰੀਆਂ, 6 ਅਗਸਤ (ਰਾਮਗੜ੍ਹੀਆ)- ਮੁਕੇਰੀਆਂ ਖੇਤਰ ਲਈ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਦੇ ਬੀ. ਐੱਸ.

Ad Position 21
No active advertisement
ਵਿਦਿਆਰਥਣ ਕਰਨਪ੍ਰੀਤ ਕੌਰ। 07-08-2026
ਮੁਕੇਰੀਆਂ, 6 ਅਗਸਤ (ਰਾਮਗੜ੍ਹੀਆ)- ਮੁਕੇਰੀਆਂ ਖੇਤਰ ਲਈ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਦੇ ਬੀ.ਐੱਸ.ਸੀ. (ਫੈਸ਼ਨ ਡਿਜ਼ਾਈਨਿੰਗ) (ਸਮੈਸਟਰ–ਚੌਥਾ) ਦੀ ਵਿਦਿਆਰਥਣ ਨੇ ਪੰਜਾਬ ਯੂਨੀਵਰਸਿਟੀ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਆਪਣਾ ਵਿਸ਼ੇਸ਼ ਸਥਾਨ ਬਣਾਇਆ ਹੈ। ਕਾਲਜ ਪ੍ਰਿੰਸੀਪਲ ਡਾ. ਕਰਮਜੀਤ ਕੌਰ ਬਰਾੜ ਨੇ ਜਾਣਕਾਰੀ ਸਾਂਝਾ ਕਰਦਿਆਂ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਵਲੋਂ ਐਲਾਨੇ ਨਤੀਜਿਆਂ ਵਿਚ ਵਿਦਿਆਰਥਣ ਕਰਨਪ੍ਰੀਤ ਕੌਰ ਨੇ 83.30 ਫੀਸਦੀ ਅੰਕਾਂ ਨਾਲ ਪੰਜਾਬ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਪੰਜਵਾਂ ਸਥਾਨ ਹਾਸਲ ਕਰਕੇ ਕਾਲਜ, ਆਪਣੇ ਮਾਤਾ-ਪਿਤਾ ਤੇ ਸਮੁੱਚੇ ਮੁਕੇਰੀਆਂ ਖੇਤਰ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਸ. ਰਵਿੰਦਰ ਸਿੰਘ ਚੱਕ ਤੇ ਸਮੂਹ ਟਰੱਸਟ ਮੈਂਬਰ ਸਾਹਿਬਾਨ ਨੇ ਕਾਲਜ ਪ੍ਰਿੰਸੀਪਲ, ਫੈਸ਼ਨ ਡਿਜ਼ਾਈਨਿੰਗ ਵਿਭਾਗ ਦੇ ਮੁਖੀ ਮੈਡਮ ਪੂਨਮ ਸ਼ਰਮਾ, ਮੈਡਮ ਅਕਵਿੰਦਰ ਕੌਰ, ਮੈਡਮ ਦਿਲਜੀਤ ਕੌਰ, ਸਫਲ ਵਿਦਿਆਰਥਣ ਤੇ ਉਸ ਦੇ ਮਾਤਾ- ਪਿਤਾ ਨੂੰ ਦਿਲੋਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਉਪਲੱਬਧੀ ਵਿਦਿਆਰਥਣ ਦੀ ਕਠਿਨ ਮਿਹਨਤ, ਅਨੁਸ਼ਾਸਨ ਤੇ ਅਧਿਆਪਕਾਂ ਦੇ ਸਫ਼ਲ ਮਾਰਗਦਰਸ਼ਨ ਦਾ ਨਤੀਜਾ ਹੈ। ਉਨ੍ਹਾਂ ਵਿਦਿਆਰਥਣ ਦੇ ਉਜਲੇ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਕੇ.ਐਮ.ਐਸ ਕਾਲਜ ਦਸੂਹਾ ਵਿਖੇ ਨਵੇਂ ਅਕਾਦਮਿਕ ਸੈਸ਼ਨ 2026-27 ਦੀ ਸ਼ੁਰੂਆਤ 10 ਨੂੰ ਅਗਲੀ ਖ਼ਬਰ ਪ੍ਰਾਈਵੇਟ ਕੰਪਨੀ ਦੀ ਠੱਗੀ ਦਾ ਸ਼ਿਕਾਰ ਹੋਏ ਲੋਕਾਂ ਵਲੋਂ ਇਨਸਾਫ਼ ਦੀ ਮੰਗ
Ad Position 24
No active advertisement