06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਸਾਈਂ ਕਾਲਜ ਆਫ਼ ਐਜੂਕੇਸ਼ਨ ਦੇ ਵਿਦਿਆਰਥੀਆਂ ਵਲੋਂ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

ਸੈਲਾ ਖ਼ੁਰਦ, 6 ਅਗਸਤ (ਹਰਵਿੰਦਰ ਸਿੰਘ ਬੰਗਾ)- ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖੇ ਕਰਵਾਏ ਨਸ਼ਾ ਮੁਕਤ ਯੁਵਾ ਫ਼ਾਰ ਵਿਕਸਿਤ ਭਾਰਤ-2026 ਪ੍ਰੋਗਰਾਮ ‘ਚ ਸਾਈਂ ਕਾਲਜ ਆਫ਼ ਐਜੂਕੇਸ਼ਨ ਸਰਦੁੱਲਾਪੁਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਦੀਕਸ਼ਾ ਨੇ ਸਲੋਗਨ ਲਿਖਣ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕਰਕੇ ਪਹਿਲਾ ਸਥਾਨ ਜਦਕਿ ਦਮਨਪ੍ਰੀਤ ਸਿੰਘ ਨੇ ਸਲੈਮ ਪੋਇਟਰੀ ਮੁਕਾਬਲੇ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ।

Ad Position 21
No active advertisement
ਅਜੀਤ ਡੈਸਕ 07-08-2026
ਸੈਲਾ ਖ਼ੁਰਦ, 6 ਅਗਸਤ (ਹਰਵਿੰਦਰ ਸਿੰਘ ਬੰਗਾ)- ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖੇ ਕਰਵਾਏ ਨਸ਼ਾ ਮੁਕਤ ਯੁਵਾ ਫ਼ਾਰ ਵਿਕਸਿਤ ਭਾਰਤ-2026 ਪ੍ਰੋਗਰਾਮ ‘ਚ ਸਾਈਂ ਕਾਲਜ ਆਫ਼ ਐਜੂਕੇਸ਼ਨ ਸਰਦੁੱਲਾਪੁਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਦੀਕਸ਼ਾ ਨੇ ਸਲੋਗਨ ਲਿਖਣ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕਰਕੇ ਪਹਿਲਾ ਸਥਾਨ ਜਦਕਿ ਦਮਨਪ੍ਰੀਤ ਸਿੰਘ ਨੇ ਸਲੈਮ ਪੋਇਟਰੀ ਮੁਕਾਬਲੇ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ। ਈਮਨਜੀਤ ਸਿੰਘ ਨੇ ਵੀ ਸਲੈਮ ਪੋਇਟਰੀ ਵਿਚ ਪ੍ਰਭਾਵਸ਼ਾਲੀ ਭਾਗੀਦਾਰੀ ਕਰਕੇ ਆਪਣੀ ਕਾਬਲੀਅਤ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਚੇਅਰਮੈਨ ਪੀ.ਕੇ. ਜੌਹਰ ਨੇ ਕਿਹਾ ਕਿ ਵਿਦਿਆਰਥੀਆਂ ਦੀ ਇਹ ਪ੍ਰਾਪਤੀ ਨਾ ਸਿਰਫ਼ ਉਨ੍ਹਾਂ ਦੇ ਪਰਿਵਾਰਾਂ ਲਈ, ਸਗੋਂ ਸਮੁੱਚੇ ਕਾਲਜ ਲਈ ਵੀ ਮਾਣ ਵਾਲੀ ਗੱਲ ਹੈ। ਵਾਇਸ ਚੇਅਰਮੈਨ ਇੰ. ਗੌਰਵ ਜੌਹਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅੱਜ ਦਾ ਨੌਜਵਾਨ ਹੀ ਕੱਲ੍ਹ ਦੇ ਵਿਕਸਿਤ ਭਾਰਤ ਦੀ ਨੀਂਹ ਹੈ। ਕਾਲਜ ਪ੍ਰਿੰਸੀਪਲ ਡਾ. ਕਾਮਿਨੀ ਨੇ ਵੀ ਇਨਾਮ ਜੇਤੂ ਵਿਦਿਆਰਥੀਆਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਕਾਲਜ ਹਮੇਸ਼ਾ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ।
Ad Position 22
No active advertisement
ਪਿਛਲੀ ਖ਼ਬਰ ਸੇਵਾ ਕੇਂਦਰਾਂ ਤੋਂ ਸੇਵਾਵਾਂ ਲੈਣ ਲਈ ਸਵੇਰੇ 7 ਵਜੇ ਹੀ ਪਹੁੰਚ ਜਾਂਦੇ ਨੇ ਲੋਕ, ਸਰਵਰ ਡਾਊਨ ਰਹਿਣ ਕਾਰਨ ਹੋਣਾ ਪੈਂਦੈ ਖ਼... ਅਗਲੀ ਖ਼ਬਰ ਏ.ਡੀ.ਜੀ.ਪੀ. ਤੇ ਐੱਸ.ਐੱਸ.ਪੀ. ਦੀ ਅਗਵਾਈ ਹੇਠ ਬੱਸ ਸਟੈਂਡ ਵਿਖੇ ਪੁਲਿਸ ਨੇ ਚਲਾਈ ਜਾਂਚ ਮੁਹਿੰਮ
Ad Position 24
No active advertisement