08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਰੇਲਵੇ ਸਟੇਸ਼ਨ ਦੇ ਦੌਰੇ ਦੌਰਾਨ ਸਕੂਲ ਸਟਾਫ਼ ਨਾਲ ਸੇਂਟ ਸੋਲਜਰ ਦੇ ਨੰਨ੍ਹੇ ਵਿਦਿਆਰਥੀ। ਸੇਂਟ ਸੋਲਜਰ ਸਕੂਲ ਦੇ ਨੰਨ੍ਹੇ ਵਿਦਿਆਰਥੀਆਂ ਨੂੰ ਕਰਵਾਈ ਰੇਲਵੇ ਸਟੇਸ਼ਨ ਦੀ ਸੈਰ

ਹੁਸ਼ਿਆਰਪੁਰ, 7 ਅਗਸਤ (ਨਰਿੰਦਰ ਸਿੰਘ ਬੱਡਲਾ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਹੁਸ਼ਿਆਰਪੁਰ ਦੇ ਕਿੰਡਰਗਾਰਟਨ ਦੇ ਨੰਨ੍ਹੇ ਵਿਦਿਆਰਥੀਆਂ ਨੂੰ ਸਥਾਨਕ ਰੇਲਵੇ ਸਟੇਸ਼ਨ ਦਾ ਵਿੱਦਿਅਕ ਦੌਰਾ ਕਰਵਾਇਆ ਗਿਆ। ਇਸ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਜਨਤਕ ਆਵਾਜਾਈ ਦੇ ਸਾਧਨਾਂ, ਯਾਤਰਾ ਦੌਰਾਨ ਸੁਰੱਖਿਆ ਸਬੰਧੀ ਸਾਵਧਾਨੀਆਂ ਤੇ ਸਮਾਜ ਵਿਚ ਵੱਖ-ਵੱਖ ਕਮਿਊਨਿਟੀ ਹੈਲਪਰਾਂ ਦੀ ਭੂਮਿਕਾ ਬਾਰੇ ਵਿਵਹਾਰਿਕ ਜਾਣਕਾਰੀ ਦੇਣਾ ਸੀ।

Ad Position 21
No active advertisement
ਅਜੀਤ ਡੈਸਕ 08-08-2026
ਹੁਸ਼ਿਆਰਪੁਰ, 7 ਅਗਸਤ (ਨਰਿੰਦਰ ਸਿੰਘ ਬੱਡਲਾ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਹੁਸ਼ਿਆਰਪੁਰ ਦੇ ਕਿੰਡਰਗਾਰਟਨ ਦੇ ਨੰਨ੍ਹੇ ਵਿਦਿਆਰਥੀਆਂ ਨੂੰ ਸਥਾਨਕ ਰੇਲਵੇ ਸਟੇਸ਼ਨ ਦਾ ਵਿੱਦਿਅਕ ਦੌਰਾ ਕਰਵਾਇਆ ਗਿਆ। ਇਸ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਜਨਤਕ ਆਵਾਜਾਈ ਦੇ ਸਾਧਨਾਂ, ਯਾਤਰਾ ਦੌਰਾਨ ਸੁਰੱਖਿਆ ਸਬੰਧੀ ਸਾਵਧਾਨੀਆਂ ਤੇ ਸਮਾਜ ਵਿਚ ਵੱਖ-ਵੱਖ ਕਮਿਊਨਿਟੀ ਹੈਲਪਰਾਂ ਦੀ ਭੂਮਿਕਾ ਬਾਰੇ ਵਿਵਹਾਰਿਕ ਜਾਣਕਾਰੀ ਦੇਣਾ ਸੀ। ਇਸ ਦੌਰਾਨ ਨੰਨ੍ਹੇ ਵਿਦਿਆਰਥੀਆਂ ਨੇ ਰੇਲਵੇ ਸਟੇਸ਼ਨ ਦੀਆਂ ਵੱਖ-ਵੱਖ ਗਤੀਵਿਧੀਆਂ ਨੂੰ ਬੜੀ ਉਤਸੁਕਤਾ ਨਾਲ ਦੇਖਿਆ ਤੇ ਰੇਲ ਯਾਤਰਾ ਨਾਲ ਜੁੜੀਆਂ ਮਹੱਤਵਪੂਰਨ ਗੱਲਾਂ ਬਾਰੇ ਜਾਣਕਾਰੀ ਹਾਸਲ ਕੀਤੀ। ਸਕੂਲ ਪ੍ਰਿੰਸੀਪਲ ਗਗਨਦੀਪ ਸਿੰਘ ਨੇ ਕਿਹਾ ਕਿ ਸਕੂਲ ਵਿਚ ਕਲਾਸ-ਰੂਮ ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਵਿਵਹਾਰਿਕ ਤੇ ਤਜਰਬੇ ਆਧਾਰਿਤ ਸਿੱਖਿਆ ਦੇਣ ‘ਤੇ ਵੀ ਵਿਸ਼ੇਸ਼ ਜ਼ੋਰ ਦਿੱਤਾ ਜਾਂਦਾ ਹੈ। ਸਕੂਲ ਵਾਪਸ ਆ ਕੇ ਬੱਚੇ ਆਪਣੇ ਰੋਮਾਂਚਕ ਤਜਰਬੇ ਨੂੰ ਮਾਪਿਆਂ ਤੇ ਦੋਸਤਾਂ ਨਾਲ ਸਾਂਝਾ ਕਰਨ ਲਈ ਬੇਹੱਦ ਉਤਸੁਕ ਨਜ਼ਰ ਆਏ।
Ad Position 22
No active advertisement
ਪਿਛਲੀ ਖ਼ਬਰ ਘਰ ਨਜ਼ਦੀਕ ਖੜ੍ਹਾ ਟੈਂਪੂ ਚੋਰੀ ਅਗਲੀ ਖ਼ਬਰ ਸਿਹਤਮੰਦ ਜੀਵਨ ਸ਼ੈਲੀ ਨੂੰ ਅਪਣਾ ਕੇ ਕੈਂਸਰ ਦੇ ਖ਼ਤਰੇ ਨੂੰ ਘਟਾਇਆ ਜਾ ਸਕਦੈ-ਡਾ. ਸ਼ੁਭ ਮਹਿੰਦਰੂ
Ad Position 24