ਲੋੜਵੰਦ ਮਰੀਜ਼ਾਂ ਨੂੰ ਨਜ਼ਰ ਦੀਆਂ ਐਨਕਾਂ ਵੰਡੀਆਂ
ਹੁਸ਼ਿਆਰਪੁਰ, 7 ਅਗਸਤ (ਨਰਿੰਦਰ ਸਿੰਘ ਬੱਡਲਾ)-ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਐੱਸ.
ਹੁਸ਼ਿਆਰਪੁਰ, 7 ਅਗਸਤ (ਨਰਿੰਦਰ ਸਿੰਘ ਬੱਡਲਾ)-ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਐੱਸ.ਐੱਮ.ਓ. ਡਾ. ਮਨਪ੍ਰੀਤ ਕੌਰ ਦੀ ਅਗਵਾਈ ਹੇਠ ਪੀ.ਐਚ.ਸੀ. ਚੱਕੋਵਾਲ ਵਿਖੇ ਲੋੜਵੰਦ ਵਿਅਕਤੀਆਂ ਨੂੰ ਨਜ਼ਰ ਦੀਆਂ ਐਨਕਾਂ ਵੰਡੀਆਂ ਗਈਆਂ। ਐੱਸ.ਐੱਮ.ਓ. ਡਾ. ਮਨਪ੍ਰੀਤ ਕੌਰ ਨੇ ਦੱਸਿਆ ਕਿ ਅੰਨ੍ਹੇਪਣ ਨੂੰ ਰੋਕਣ ਲਈ ਰਾਸ਼ਟਰੀ ਪ੍ਰੋਗਰਾਮ (ਐਨ.ਪੀ.ਸੀ.ਬੀ.) ਅਧੀਨ ਬਹੁਤ ਸਾਰੀਆਂ ਸਕੀਮਾਂ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਹਨ। ਇਸੇ ਤਹਿਤ ਪੀ.ਐਚ.ਸੀ. ਚੱਕੋਵਾਲ ਵਿਖੇ ਅਪਥਲਮਿਕ ਅਫ਼ਸਰ ਦੀਪਕ ਚੋਪੜਾ ਨੇ ਮਰੀਜ਼ਾਂ ਦੀ ਨਜ਼ਰ ਦੀ ਜਾਂਚ ਕੀਤੀ ਤੇ 65 ਲੋੜਵੰਦ ਮਰੀਜ਼ਾਂ ਨੂੰ ਨਜ਼ਰ ਦੀਆਂ ਐਨਕਾਂ ਮੁਫ਼ਤ ਵੰਡੀਆਂ। ਡਾ. ਮਨਪ੍ਰੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਨੇ ਕਰੀਬ 100 ਮਰੀਜ਼ਾਂ ਦੀ ਜਾਂਚ ਕੀਤੀ ਜਿਸ ਵਿਚੋਂ ਕਰੀਬ 15 ਲੋਕਾਂ ਦੇ ਚਿੱਟਾ ਮੋਤੀਆ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਅੰਗ ਦਾਨ ਮੁਹਿੰਮ ਚਲਾਈ ਜਾਂਦੀ ਹੈ। ਇਸ ਮੌਕੇ ਹਰਦੀਪ ਸਿੰਘ ਬੀ.ਈ.ਈ., ਨਵੀਤ ਕੁਮਾਰ, ਹਰਮੇਸ਼ ਕੁਮਾਰ, ਦਿਲਬਾਗ ਸਿੰਘ ਆਦਿ ਹਾਜ਼ਰ ਸਨ।