07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਮਾਨ ਸਰਕਾਰ ਵਲੋਂ ਪ੍ਰਵਾਸੀਆਂ ਦੇ ਬਣਾਏ ਜਾਣ ਵਾਲੇ ਰਾਸ਼ਨ ਕਾਰਡ ਰੋਕੇ ਜਾਣ- ਸਮੂਹ ਜਥੇਬੰਦੀਆਂ

ਹੁਸ਼ਿਆਰਪੁਰ, 7 ਅਗਸਤ (ਨਰਿੰਦਰ ਸਿੰਘ ਬੱਡਲਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 3 ਲੱਖ ਪ੍ਰਵਾਸੀਆਂ ਦੇ ਰਾਸ਼ਨ ਕਾਰਡ ਬਣਾਉਣ ਦੇ ਐਲਾਨ ਦਾ ਭਾਰੀ ਵਿਰੋਧ ਕਰਦਿਆਂ ਹੋਇਆਂ ਸਮੂਹ ਸਿੱਖ, ਕਿਸਾਨ ਤੇ ਸਮਾਜਿਕ ਜਥੇਬੰਦੀਆਂ ਵੱਲੋਂ ਗੁਰਦੁਆਰਾ ਸਿੰਘ ਸਭਾ ਰੇਲਵੇ ਰੋਡ ਹੁਸ਼ਿਆਰਪੁਰ ਤੋਂ ਬੱਸ ਸਟੈਂਡ ਹੁਸ਼ਿਆਰਪੁਰ ਤੱਕ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਜਥੇਬੰਦੀਆਂ ਦੇ ਆਗੂਆਂ ਨੇ ਸਾਂਝੇ ਤੌਰ ’ਤੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਦੀ ਧਰਤੀ ’ਤੇ ਬਸਤੀਵਾਦ ਅਧੀਨ ਨਾਪਾਕ ਸਾਜ਼ਿਸ਼ਾਂ ਰਚ ਰਹੀ ਹੈ ਅਤੇ ਪੰਜਾਬ ਸਰਕਾਰ ਕੇਂਦਰ ਸਰਕਾਰ ਦੇ ਹੁਕਮਾਂ ਅਧੀਨ ਪੰਜਾਬ ਦੀ ਧਰਤੀ ’ਤੇ ਪ੍ਰਵਾਸੀਆਂ ਨੂੰ ਵਸਾਉਣ ਅਤੇ ਪੰਜਾਬ ਦੇ ਲੋਕਾਂ ਨੂੰ ਪੰਜਾਬ ਦੀ ਧਰਤੀ ’ਤੇ ਘੱਟ-ਗਿਣਤੀ ਕਰਨ ਵਿਚ ਲੱਗੀ ਹੋਈ ਹੈ, ਜਿਸ ਤਹਿਤ ਵੱਖੋ-ਵੱਖਰੀਆਂ ਪੰਜਾਬ ਮਾਰੂ ਨੀਤੀਆਂ ਲਿਆਂਦੀਆਂ ਜਾ ਰਹੀਆਂ ਹਨ ਜਿਸ ਨਾਲ ਪੰਜਾਬ ਨੂੰ ਆਰਥਿਕ, ਰਾਜਨੀਤਿਕ, ਧਾਰਮਿਕ, ਸਮਾਜਿਕ ਤੇ ਸਭਿਆਚਾਰਕ ਤੌਰ ’ਤੇ ਗੰਧਲਾ ਅਤੇ ਕਮਜ਼ੋਰ ਕੀਤਾ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 08-08-2026
ਹੁਸ਼ਿਆਰਪੁਰ, 7 ਅਗਸਤ (ਨਰਿੰਦਰ ਸਿੰਘ ਬੱਡਲਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 3 ਲੱਖ ਪ੍ਰਵਾਸੀਆਂ ਦੇ ਰਾਸ਼ਨ ਕਾਰਡ ਬਣਾਉਣ ਦੇ ਐਲਾਨ ਦਾ ਭਾਰੀ ਵਿਰੋਧ ਕਰਦਿਆਂ ਹੋਇਆਂ ਸਮੂਹ ਸਿੱਖ, ਕਿਸਾਨ ਤੇ ਸਮਾਜਿਕ ਜਥੇਬੰਦੀਆਂ ਵੱਲੋਂ ਗੁਰਦੁਆਰਾ ਸਿੰਘ ਸਭਾ ਰੇਲਵੇ ਰੋਡ ਹੁਸ਼ਿਆਰਪੁਰ ਤੋਂ ਬੱਸ ਸਟੈਂਡ ਹੁਸ਼ਿਆਰਪੁਰ ਤੱਕ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਜਥੇਬੰਦੀਆਂ ਦੇ ਆਗੂਆਂ ਨੇ ਸਾਂਝੇ ਤੌਰ ’ਤੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਦੀ ਧਰਤੀ ’ਤੇ ਬਸਤੀਵਾਦ ਅਧੀਨ ਨਾਪਾਕ ਸਾਜ਼ਿਸ਼ਾਂ ਰਚ ਰਹੀ ਹੈ ਅਤੇ ਪੰਜਾਬ ਸਰਕਾਰ ਕੇਂਦਰ ਸਰਕਾਰ ਦੇ ਹੁਕਮਾਂ ਅਧੀਨ ਪੰਜਾਬ ਦੀ ਧਰਤੀ ’ਤੇ ਪ੍ਰਵਾਸੀਆਂ ਨੂੰ ਵਸਾਉਣ ਅਤੇ ਪੰਜਾਬ ਦੇ ਲੋਕਾਂ ਨੂੰ ਪੰਜਾਬ ਦੀ ਧਰਤੀ ’ਤੇ ਘੱਟ-ਗਿਣਤੀ ਕਰਨ ਵਿਚ ਲੱਗੀ ਹੋਈ ਹੈ, ਜਿਸ ਤਹਿਤ ਵੱਖੋ-ਵੱਖਰੀਆਂ ਪੰਜਾਬ ਮਾਰੂ ਨੀਤੀਆਂ ਲਿਆਂਦੀਆਂ ਜਾ ਰਹੀਆਂ ਹਨ ਜਿਸ ਨਾਲ ਪੰਜਾਬ ਨੂੰ ਆਰਥਿਕ, ਰਾਜਨੀਤਿਕ, ਧਾਰਮਿਕ, ਸਮਾਜਿਕ ਤੇ ਸਭਿਆਚਾਰਕ ਤੌਰ ’ਤੇ ਗੰਧਲਾ ਅਤੇ ਕਮਜ਼ੋਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੱਲ ਸਿਰਫ਼ ਪ੍ਰਵਾਸੀਆਂ ਦੇ ਰਾਸ਼ਨ ਕਾਰਡ ਬਣਨ ਦੀ ਨਹੀਂ ਹੈ, ਗੱਲ ਪੰਜਾਬ ਦੇ ਸਾਧਨਾਂ ’ਤੇ, ਸੋਮਿਆਂ ’ਤੇ ਪੈ ਰਹੀ ਲੁੱਟ-ਖਸੁੱਟ ਦੀ ਹੈ। ਪ੍ਰਵਾਸੀਆਂ ਦੇ 3 ਲੱਖ ਰਾਸ਼ਨ ਕਾਰਡ ਬਣਾਉਣ ਪਿੱਛੇ ਪੰਜਾਬ ਸਰਕਾਰ ਦੀ ਮਨਸ਼ਾ ਹੈ ਕਿ 20-25 ਲੱਖ ਦੇ ਕਰੀਬ ਪ੍ਰਵਾਸੀਆਂ ਨੂੰ ਪੰਜਾਬ ਦੀ ਧਰਤੀ ’ਤੇ ਪੱਕੇ ਤੌਰ ’ਤੇ ਵਸਾਇਆ ਜਾਵੇ। ਪੰਜਾਬ ਦੀ ਧਰਤੀ ’ਤੇ ਪ੍ਰਵਾਸੀ ਲੋਕਾਂ ਦੀ ਵੱਧ ਰਹੀ ਗਿਣਤੀ ਚਿੰਤਾ ਦਾ ਵਿਸ਼ਾ ਹੈ ਅਤੇ ਪੰਜਾਬ ਦਾ ਭਵਿੱਖ ਖ਼ਤਰੇ ਵਿਚ ਦਿਖਾਈ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਇੱਕ ਸਾਂਝੀ ਇਕੱਤਰਤਾ ਕਰਕੇ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਵੱਡੇ ਪੱਧਰ ’ਤੇ ਸਰਕਾਰ ਦੀ ਇਸ ਨਾਪਾਕ ਨੀਤੀ ਦਾ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਮਿਸਲ ਪੰਜ-ਆਬ ਤੋਂ ਗੁਰਪ੍ਰੀਤ ਸਿੰਘ ਖੁੱਡਾ, ਜਸਵੀਰ ਸਿੰਘ ਸੀਕਰੀ, ਆਵਾਜ਼-ਏ-ਕੌਮ ਤੋਂ ਨੋਬਲਜੀਤ ਸਿੰਘ ਬੁੱਲ੍ਹੋਵਾਲ, ਲਾਰੈਂਂਸ ਚੌਧਰੀ ਕ੍ਰਿਸਚਨ ਫ਼ਰੰਟ ਪੰਜਾਬ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਤੋਂ ਗੁਰਦੀਪ ਸਿੰਘ ਖੁਣਖੁਣ, ਗੁਰਨਾਮ ਸਿੰਘ ਸਿੰਗੜੀਵਾਲਾ, ਹਰਵਿੰਦਰ ਸਿੰਘ ਹੀਰਾ, ਸ਼ਹੀਦ ਭਗਤ ਸਿੰਘ ਵੈੱਲਫੇਅਰ ਸੁਸਾਇਟੀ ਤੋਂ ਰਵਿੰਦਰ ਸਿੰਘ ਕਾਹਲੋਂ, ਡਾ. ਹਰਲੀਨ ਸਿੰਘ, ਅਮਰਜੀਤ ਸਿੰਘ ਨਿੱਝਰ, ਬਾਬਾ ਬੂਟਾ ਸਿੰਘ ਮਸਾਣੀਆਂ, ਬਾਬਾ ਉਂਕਾਰ ਸਿੰਘ, ਕਮਲਜੀਤ ਸਿੰਘ ਦਿਉਵਾਲ, ਪਰਮਜੀਤ ਸਿੰਘ ਪਿੰਕੂ, ਅਮਰਜੀਤ ਸਿੰਘ ਹੁਸ਼ਿਆਰਪੁਰ, ਪਰਮਜੀਤ ਸਿੰਘ ਹੁਸ਼ਿਆਰਪੁਰ, ਗੁਰਬਾਜ਼ ਸਿੰਘ ਦਸੂਹਾ, ਜਸਪਾਲ ਸਿੰਘ ਬਾਕਰਪੁਰ, ਹਰਜਿੰਦਰ ਸਿੰਘ ਗਿੱਲਾਂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਲੰਧਰ-ਪਠਾਨਕੋਟ ਕੌਮੀ ਮਾਰਗ ’ਤੇ ਦਰਦਨਾਕ ਸੜਕ ਹਾਦਸਾ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਫ਼ਰਜ਼ੀ ਸੋਸ਼ਲ ਮੀਡੀਆ ਆਈ. ਡੀ. ਨਾਲ ਠੱਗੀ ਦੇ ਦੋਸ਼
Ad Position 24