07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਜਲੰਧਰ-ਪਠਾਨਕੋਟ ਕੌਮੀ ਮਾਰਗ ’ਤੇ ਦਰਦਨਾਕ ਸੜਕ ਹਾਦਸਾ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ

ਐਮਾ ਮਾਂਗਟ, 7 ਅਗਸਤ (ਗੁਰਾਇਆ)- ਜਲੰਧਰ-ਪਠਾਨਕੋਟ ਕੌਮੀ ਮਾਰਗ ’ਤੇ ਪੇਪਰ ਮਿਲ ਚੌਕ ਨੇੜੇ ਸ਼ੁੱਕਰਵਾਰ ਦੁਪਹਿਰ ਕਰੀਬ 2:30 ਵਜੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਮਹਿਲਾ ਦੀ ਮੌਤ ਹੋ ਗਈ, ਜਦਕਿ ਉਸ ਦਾ ਪੁੱਤਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸਤਵਿੰਦਰ ਸਿੰਘ (22) ਪੁੱਤਰ ਨਿਰਮਲ ਸਿੰਘ ਅਤੇ ਉਸ ਦੀ ਮਾਤਾ ਸੁਮਨ ਲਤਾ (50) ਪਤਨੀ ਨਿਰਮਲ ਸਿੰਘ ਵਾਸੀ ਪਿੰਡ ਰਾਓਵਾਲ ਥਾਣਾ ਦੀਨਾਨਗਰ ਜ਼ਿਲ੍ਹਾ ਗੁਰਦਾਸਪੁਰ, ਮੋਟਰਸਾਈਕਲ ਨੰਬਰ ਪੀ.

Ad Position 21
No active advertisement
ਅਜੀਤ ਡੈਸਕ 08-08-2026
ਐਮਾ ਮਾਂਗਟ, 7 ਅਗਸਤ (ਗੁਰਾਇਆ)- ਜਲੰਧਰ-ਪਠਾਨਕੋਟ ਕੌਮੀ ਮਾਰਗ ’ਤੇ ਪੇਪਰ ਮਿਲ ਚੌਕ ਨੇੜੇ ਸ਼ੁੱਕਰਵਾਰ ਦੁਪਹਿਰ ਕਰੀਬ 2:30 ਵਜੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਮਹਿਲਾ ਦੀ ਮੌਤ ਹੋ ਗਈ, ਜਦਕਿ ਉਸ ਦਾ ਪੁੱਤਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸਤਵਿੰਦਰ ਸਿੰਘ (22) ਪੁੱਤਰ ਨਿਰਮਲ ਸਿੰਘ ਅਤੇ ਉਸ ਦੀ ਮਾਤਾ ਸੁਮਨ ਲਤਾ (50) ਪਤਨੀ ਨਿਰਮਲ ਸਿੰਘ ਵਾਸੀ ਪਿੰਡ ਰਾਓਵਾਲ ਥਾਣਾ ਦੀਨਾਨਗਰ ਜ਼ਿਲ੍ਹਾ ਗੁਰਦਾਸਪੁਰ, ਮੋਟਰਸਾਈਕਲ ਨੰਬਰ ਪੀ.ਬੀ. 35 ਏ.ਐਚ. 6036 ’ਤੇ ਆਪਣੇ ਪਿੰਡ ਤੋਂ ਕਿਸੇ ਨਿੱਜੀ ਕੰਮ ਲਈ ਜਲੰਧਰ ਜਾ ਰਹੇ ਸਨ। ਜਦੋਂ ਉਹ ਪੇਪਰ ਮਿਲ ਚੌਕ ਨੇੜੇ ਪਹੁੰਚੇ ਤਾਂ ਇਕ ਕੈਂਟਰ ਨੰਬਰ ਜੇ.ਕੇ. 02 ਡੀ.ਆਰ 0159 ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸੇ ਵਿਚ ਮਾਂ-ਪੁੱਤਰ ਦੋਵੇਂ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਮੌਕੇ ’ਤੇ ਮੌਜੂਦ ਲੋਕਾਂ ਅਤੇ ਐੱਸ.ਐੱਸ.ਐੱਫ. ਦੇ ਜਵਾਨਾਂ ਨੇ ਤੁਰੰਤ ਦੋਵਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਮੁਕੇਰੀਆਂ ਪਹੁੰਚਾਇਆ ਜਿੱਥੇ ਡਾਕਟਰਾਂ ਨੇ ਸੁਮਨ ਲਤਾ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਸਤਵਿੰਦਰ ਸਿੰਘ ਦਾ ਇਲਾਜ ਜਾਰੀ ਹੈ। ਘਟਨਾ ਤੋਂ ਬਾਅਦ ਮੁਕੇਰੀਆਂ ਪੁਲਿਸ ਨੇ ਦੋਵੇਂ ਵਾਹਨਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਮੁਨੀ ਦੇਵੀ ਦੇ ਕਤਲ ਬਾਰੇ ਜਾਣਕਾਰੀ ਦਿੰਦੇ ਹੋਏ ਐਸ.ਪੀ ਦਲਜੀਤ ਸਿੰਘ ਖੱਖ। ਮਹਿੰਦਵਾਣੀ ਨਜ਼ਦੀਕ ਪ੍ਰਵਾਸੀ ਵਿਅਕਤੀ ਵਲੋਂ ਪ... ਅਗਲੀ ਖ਼ਬਰ ਮਾਨ ਸਰਕਾਰ ਵਲੋਂ ਪ੍ਰਵਾਸੀਆਂ ਦੇ ਬਣਾਏ ਜਾਣ ਵਾਲੇ ਰਾਸ਼ਨ ਕਾਰਡ ਰੋਕੇ ਜਾਣ- ਸਮੂਹ ਜਥੇਬੰਦੀਆਂ
Ad Position 24