07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਪਿਰਾਮਿਡ ਕਾਲਜ ਵਿਖੇ ਸ਼ੇਅਰ ਬਾਜ਼ਾਰ ਅਤੇ ਨਿਵੇਸ਼ ਬਾਰੇ ਜਾਗਰੂਕਤਾ ਸੈਮੀਨਾਰ

ਹੁਸ਼ਿਆਰਪੁਰ, 7 ਅਗਸਤ (ਨਰਿੰਦਰ ਸਿੰਘ ਬੱਡਲਾ)- ਪਿਰਾਮਿਡ ਕਾਲਜ ਆਫ਼ ਬਿਜ਼ਨਸ ਐਂਡ ਟੈਕਨਾਲੋਜੀ ਦੇ ਵਣਜ ਅਤੇ ਪ੍ਰਬੰਧਨ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਵਿੱਤੀ ਸਾਖਰਤਾ ਅਤੇ ਨਿਵੇਸ਼ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਸ਼ੇਅਰ ਬਾਜ਼ਾਰ ਅਤੇ ਨਿਵੇਸ਼ ਵਿਸ਼ੇ ’ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਸਚਦੇਵਾ ਸਟਾਕਸ ਦੇ ਮੈਨੇਜਿੰਗ ਡਾਇਰੈਕਟਰ ਪਰਮਜੀਤ ਸਿੰਘ ਸਚਦੇਵਾ ਵੱਲੋਂ ਵਿਦਿਆਰਥੀਆਂ ਨੂੰ ਸ਼ੇਅਰ ਬਾਜ਼ਾਰ ਦੀ ਕਾਰਜ ਪ੍ਰਣਾਲੀ, ਮਿਊਚਲ ਫ਼ੰਡ, ਲੰਬੀ ਮਿਆਦ ਦੇ ਨਿਵੇਸ਼ ਅਤੇ ਸਿਸਟਮੈਟਿਕ ਇਨਵੈਸਟਮੈਂਟ ਪਲਾਨ (ਐੱਸ.

Ad Position 21
No active advertisement
ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦੇ ਹੋਏ ਪਰਮਜੀਤ ਸਚਦੇਵਾ। 08-08-2026
ਹੁਸ਼ਿਆਰਪੁਰ, 7 ਅਗਸਤ (ਨਰਿੰਦਰ ਸਿੰਘ ਬੱਡਲਾ)- ਪਿਰਾਮਿਡ ਕਾਲਜ ਆਫ਼ ਬਿਜ਼ਨਸ ਐਂਡ ਟੈਕਨਾਲੋਜੀ ਦੇ ਵਣਜ ਅਤੇ ਪ੍ਰਬੰਧਨ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਵਿੱਤੀ ਸਾਖਰਤਾ ਅਤੇ ਨਿਵੇਸ਼ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਸ਼ੇਅਰ ਬਾਜ਼ਾਰ ਅਤੇ ਨਿਵੇਸ਼ ਵਿਸ਼ੇ ’ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਸਚਦੇਵਾ ਸਟਾਕਸ ਦੇ ਮੈਨੇਜਿੰਗ ਡਾਇਰੈਕਟਰ ਪਰਮਜੀਤ ਸਿੰਘ ਸਚਦੇਵਾ ਵੱਲੋਂ ਵਿਦਿਆਰਥੀਆਂ ਨੂੰ ਸ਼ੇਅਰ ਬਾਜ਼ਾਰ ਦੀ ਕਾਰਜ ਪ੍ਰਣਾਲੀ, ਮਿਊਚਲ ਫ਼ੰਡ, ਲੰਬੀ ਮਿਆਦ ਦੇ ਨਿਵੇਸ਼ ਅਤੇ ਸਿਸਟਮੈਟਿਕ ਇਨਵੈਸਟਮੈਂਟ ਪਲਾਨ (ਐੱਸ.ਆਈ.ਪੀ.) ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਨਿਵੇਸ਼ ਸਿਰਫ਼ ਵਾਧੂ ਆਮਦਨ ਦਾ ਸਾਧਨ ਨਹੀਂ, ਸਗੋਂ ਆਰਥਿਕ ਤੌਰ ’ਤੇ ਸੁਰੱਖਿਅਤ ਭਵਿੱਖ ਦੀ ਮਜ਼ਬੂਤ ਨੀਂਹ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਬਿਨਾਂ ਪੂਰੀ ਜਾਣਕਾਰੀ ਦੇ ਨਿਵੇਸ਼ ਨਾ ਕਰਨ ਤੇ ਹਰ ਫ਼ੈਸਲਾ ਸੋਚ-ਵਿਚਾਰ ਕੇ ਲੈਣ ਦੀ ਸਲਾਹ ਦਿੱਤੀ। ਇਸ ਮੌਕੇ ਕੰਪਨੀ ਦੀਆਂ ਪ੍ਰਤੀਨਿਧ ਈਸ਼ਾ ਬੇਦੀ ਤੇ ਸਾਕਸ਼ੀ ਵੀ ਮੌਜੂਦ ਸਨ। ਸੈਮੀਨਾਰ ਦੌਰਾਨ ਵਿਦਿਆਰਥੀਆਂ ਨੇ ਸ਼ੇਅਰ ਬਾਜ਼ਾਰ ਨਾਲ ਸਬੰਧਿਤ ਕਈ ਸਵਾਲ ਪੁੱਛੇ, ਜਿਨ੍ਹਾਂ ਦੇ ਮਾਹਿਰਾਂ ਨੇ ਵਿਹਾਰਕ ਉਦਾਹਰਨਾਂ ਰਾਹੀਂ ਤਸੱਲੀਬਖ਼ਸ਼ ਜਵਾਬ ਦਿੱਤੇ। ਵਣਜ ਤੇ ਪ੍ਰਬੰਧਨ ਵਿਭਾਗ ਦੇ ਮੁਖੀ ਡਾ. ਰਾਕੇਸ਼ ਮਹਾਜਨ ਨੇ ਕਿਹਾ ਕਿ ਅਜੋਕੇ ਸਮੇਂ ਵਿਚ ਵਿੱਤੀ ਸਿੱਖਿਆ ਹਰ ਵਿਦਿਆਰਥੀ ਲਈ ਲਾਜ਼ਮੀ ਬਣ ਚੁੱਕੀ ਹੈ ਅਤੇ ਅਜਿਹੇ ਸੈਮੀਨਾਰ ਵਿਦਿਆਰਥੀਆਂ ਦੇ ਗਿਆਨ ਤੇ ਹੁਨਰ ਵਿਚ ਵਾਧਾ ਕਰਦੇ ਹਨ। ਕਾਲਜ ਦੇ ਡਾਇਰੈਕਟਰ ਡਾ. ਇੰਦਰਪਾਲ ਸਿੰਘ ਨੇ ਸਚਦੇਵਾ ਸਟਾਕਸ ਦੀ ਟੀਮ ਦਾ ਧੰਨਵਾਦ ਕੀਤਾ। ਇਸ ਮੌਕੇ ਇਵੈਂਟ ਕੋਆਰਡੀਨੇਟਰ ਸਿੰਮੀ ਬੱਤਰਾ, ਕਾਮਨੀ, ਵਣਜ ਤੇ ਪ੍ਰਬੰਧਨ ਵਿਭਾਗ ਦੇ ਅਧਿਆਪਕ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੰਗ੍ਰਾਮ ਸਿੰਘ ਅਤੇ ਸੰਜੀਵ ਮਿਨਹਾਸ ਵਲੋਂ ਬਾਬਾ ਨੰਦ ਲਾਲ ਸਕੂਲ ਦਾ ਦੌਰਾ ਅਗਲੀ ਖ਼ਬਰ ਸ੍ਰੀ ਗੁਰੂ ਹਰਿ ਰਾਇ ਸਾਹਿਬ ਸਕੂਲ ’ਚ ਸਹਿਜ ਪਾਠ ਸਾਹਿਬ ਦੀ ਆਰੰਭਤਾ ਕਰਵਾਈ
Ad Position 24