08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਖ਼ਾਲਸਾ ਕਾਲਜ ’ਚ ਪੜ੍ਹਦੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਵਜ਼ੀਫ਼ੇ ਵੰਡੇ

ਗੜ੍ਹਦੀਵਾਲਾ, 8 ਅਗਸਤ (ਚੱਗਰ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ ਵਿਦਿਆ ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਕਾਲਜ ਦੇ 17 ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ 1,35000 ਰੁਪਏ ਦੇ ਭੇਜੇ ਗਏ ਵਜ਼ੀਫ਼ੇ ਦਿੱਤੇ ਗਏ।

Ad Position 21
No active advertisement
ਅਜੀਤ ਡੈਸਕ 09-08-2026
ਗੜ੍ਹਦੀਵਾਲਾ, 8 ਅਗਸਤ (ਚੱਗਰ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ ਵਿਦਿਆ ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਕਾਲਜ ਦੇ 17 ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ 1,35000 ਰੁਪਏ ਦੇ ਭੇਜੇ ਗਏ ਵਜ਼ੀਫ਼ੇ ਦਿੱਤੇ ਗਏ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਦੱਸਿਆ ਕਿ ਇਨ੍ਹਾਂ ਵਿਦਿਆਰਥੀਆਂ ਵਿਚ 10+2 ਦੇ ਤਿੰਨ ਵਿਦਿਆਰਥੀ ਅਤੇ ਗ੍ਰੈਜੂਏਸ਼ਨ ਪੱਧਰ ਦੇ 14 ਵਿਦਿਆਰਥੀ ਸ਼ਾਮਿਲ ਹਨ ਜਿਨ੍ਹਾਂ ਨੇ ਕ੍ਰਮਵਾਰ 55-55 ਸੌ ਅਤੇ 85-85 ਸੌ ਰੁਪਏ ਦੇ ਇਹ ਵਜ਼ੀਫ਼ੇ ਹਾਸਲ ਕੀਤੇ ਹਨ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਦੇ ਇਹ ਵਜ਼ੀਫ਼ੇ ਉਨ੍ਹਾਂ ਦੇ ਖਾਤਿਆਂ ਰਾਹੀ ਉਨ੍ਹਾਂ ਨੂੰ ਪ੍ਰਦਾਨ ਕੀਤੇ ਗਏ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚਲ ਰਹੇ ਸਕੂਲਾਂ ਤੇ ਕਾਲਜਾਂ ਵਿਚ ਪੜ੍ਹਨ ਵਾਲੇ ਸਾਰੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਹਰ ਸਾਲ ਇਹ ਵਜ਼ੀਫ਼ੇ ਦਿੱਤੇ ਜਾਂਦੇ ਹਨ। ਉਨ੍ਹਾਂ ਨੇ ਵਜ਼ੀਫ਼ਾ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਬਾਕੀ ਵਿਦਿਆਰਥੀਆਂ ਨੂੰ ਵੀ ਪੜ੍ਹਾਈ ਦੇ ਨਾਲ-ਨਾਲ ਧਾਰਮਿਕ ਗਤੀਵਿਧੀਆਂ ਵਿਚ ਵੱਧ- ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿਦਿਆਰਥੀਆਂ ਦੇ ਨਾਲ ਧਰਮ ਅਧਿਐਨ ਵਿਭਾਗ ਦੇ ਮੈਡਮ ਜਤਿੰਦਰ ਕੌਰ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ’ਚ ਅਰਦਾਸ ਦਿਵਸ ਮਨਾਇਆ ਅਗਲੀ ਖ਼ਬਰ ਵਿੱਦਿਆ ਮੰਦਰ ਭੀਖੀ ਵਿਖੇ 37ਵੀਆਂ ਉੱਤਰ ਖੇਤਰ ਪੱਧਰੀ ਖੇਡਾਂ ਦਾ ਸ਼ਾਨਦਾਰ ਆਗਾਜ਼
Ad Position 24