09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਮਿਸ਼ਨ ਹਰਿਆਲੀ ਤਹਿਤ ਵੱਖ-ਵੱਖ ਸਕੂਲਾਂ ’ਚ ਬੂਟੇ ਲਗਾਏ

ਟਾਂਡਾ ਉੜਮੁੜ 8 ਅਗਸਤ (ਕੁਲਬੀਰ ਸਿੰਘ ਗੁਰਾਇਆ)- ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ਐਂਡ ਐਸੋਸੀਏਸ਼ਨ ਆਫ਼ ਪੰਜਾਬ ਅਤੇ ਆਪਣਾ ਪੰਜਾਬ ਫਾਊਂਡੇਸ਼ਨ ਵਲੋਂ ਪ੍ਰਧਾਨ ਜਗਜੀਤ ਸਿੰਘ ਧੂਰੀ ਦੀ ਅਗਵਾਈ ਹੇਠ ਮਿਸ਼ਨ ਹਰਿਆਲੀ ਤਹਿਤ ਪੂਰੇ ਪੰਜਾਬ ਵਿਚ 9 ਲੱਖ ਬੂਟੇ ਲਗਾਉਣ ਦਾ ਟੀਚਾ ਮਿਥਿਆ ਗਿਆ ਸੀ ਜਿਸ ਦੇ ਤਹਿਤ ਅੱਜ ਸਰ ਮਾਰਸ਼ਲ ਸਕੂਲ ਬੈਂਸ ਅਵਾਨ ਵਿਖੇ ਵਿਸ਼ੇਸ਼ ਤੌਰ ’ਤੇ ਪੁੱਜੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਅਰੋੜਾ ਨੇ ਰਾਜਿੰਦਰ ਸਿੰਘ ਮਾਰਸ਼ਲ ਦੀ ਹਾਜ਼ਰੀ ਵਿਚ ਸਕੂਲੀ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਟੀਚੇ ਦੀ ਪੂਰਤੀ ਵੱਲ ਬੜੀ ਤੇਜ਼ੀ ਨਾਲ ਵਧਿਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 09-08-2026
ਟਾਂਡਾ ਉੜਮੁੜ 8 ਅਗਸਤ (ਕੁਲਬੀਰ ਸਿੰਘ ਗੁਰਾਇਆ)- ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ਐਂਡ ਐਸੋਸੀਏਸ਼ਨ ਆਫ਼ ਪੰਜਾਬ ਅਤੇ ਆਪਣਾ ਪੰਜਾਬ ਫਾਊਂਡੇਸ਼ਨ ਵਲੋਂ ਪ੍ਰਧਾਨ ਜਗਜੀਤ ਸਿੰਘ ਧੂਰੀ ਦੀ ਅਗਵਾਈ ਹੇਠ ਮਿਸ਼ਨ ਹਰਿਆਲੀ ਤਹਿਤ ਪੂਰੇ ਪੰਜਾਬ ਵਿਚ 9 ਲੱਖ ਬੂਟੇ ਲਗਾਉਣ ਦਾ ਟੀਚਾ ਮਿਥਿਆ ਗਿਆ ਸੀ ਜਿਸ ਦੇ ਤਹਿਤ ਅੱਜ ਸਰ ਮਾਰਸ਼ਲ ਸਕੂਲ ਬੈਂਸ ਅਵਾਨ ਵਿਖੇ ਵਿਸ਼ੇਸ਼ ਤੌਰ ’ਤੇ ਪੁੱਜੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਅਰੋੜਾ ਨੇ ਰਾਜਿੰਦਰ ਸਿੰਘ ਮਾਰਸ਼ਲ ਦੀ ਹਾਜ਼ਰੀ ਵਿਚ ਸਕੂਲੀ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਟੀਚੇ ਦੀ ਪੂਰਤੀ ਵੱਲ ਬੜੀ ਤੇਜ਼ੀ ਨਾਲ ਵਧਿਆ ਜਾ ਰਿਹਾ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਅਰੋੜਾ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਵੱਖ-ਵੱਖ ਸਕੂਲਾਂ ਵੱਲੋਂ ਇਸ ਮਿਸ਼ਨ ਤਹਿਤ ਵੱਡੀ ਗਿਣਤੀ ਵਿਚ ਬੂਟੇ ਲਾਏ ਜਾ ਰਹੇ ਹਨ ਤੇ ਆਉਣ ਵਾਲੇ ਦਿਨਾਂ ਵਿਚ ਇਸ ਮਿਸ਼ਨ ਵਿਚ ਹੋਰ ਵੀ ਤੇਜ਼ੀ ਲਿਆਂਦੀ ਜਾਵੇਗੀ। ਇਸ ਮੌਕੇ ਰਜਿੰਦਰ ਸਿੰਘ ਮਾਰਸ਼ਲ ਨੇ ਗੱਲਬਾਤ ਦੌਰਾਨ ਦੱਸਿਆ ਕਿ ਸਰ ਮਾਰਸ਼ਲ ਸਕੂਲ ਬੈਂਸ ਅਵਾਨ, ਮਾਤਾ ਸਾਹਿਬ ਕੌਰ ਇੰਟਰਨੈਸ਼ਨਲ ਪਬਲਿਕ ਸਕੂਲ ਤਲਵੰਡੀ ਡੱਡੀਆਂ, ਇਨੋਵੇਟਿਵ ਜੂਨੀਅਨ ਸਕੂਲ ਸਕੂਲ ਉੜਮੁੜ ਅਤੇ ਬੀ.ਐਨ.ਡੀ. ਸਕੂਲ ਕੰਧਾਲਾ ਜੱਟਾਂ ਵਿਖੇ ਛਾਂਦਾਰ, ਫਲਦਾਰ ਤੇ ਫੁੱਲਾਂ ਦੇ ਬੂਟੇ ਲਗਾਏ ਜਾ ਚੁੱਕੇ ਹਨ। ਇਸ ਮੌਕੇ ਇਨ੍ਹਾਂ ਸਕੂਲਾਂ ਦੇ ਪ੍ਰਿੰਸੀਪਲ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਵੱਖ-ਵੱਖ ਪਬਲਿਕ ਥਾਵਾਂ ’ਤੇ ਇਕ-ਇਕ ਬੂਟਾ ਲਗਾਉਣ ਦੀ ਅਪੀਲ ਕੀਤੀ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ’ਚ ਸੈਮੀਨਾਰ ਲਗਾਇਆ ਅਗਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ‘ਚ ਵਿੱਦਿਅਕ ਪ੍ਰਦਰਸ਼ਨੀ ਲਗਾਈ
Ad Position 24