09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਪਿੰਡ ਮਹਿਮੂਦਪੁਰ ਬਟਾਲਾ ਵਿਖੇ ਆਮ ਆਦਮੀ ਪਾਰਟੀ ਦੀ ਹੋਈ ਮੀਟਿੰਗ

ਭੰਗਾਲਾ, 8 ਅਗਸਤ (ਬਲਵਿੰਦਰਜੀਤ ਸਿੰਘ ਸੈਣੀ)- ਵਿਧਾਨ ਸਭਾ ਹਲਕਾ ਮੁਕੇਰੀਆਂ ਦੇ ਪਿੰਡ ਮਹਿਮੂਦਪੁਰ ਬਟਾਲਾ ਵਿਖੇ ਆਮ ਆਦਮੀ ਪਾਰਟੀ ਮੁਕੇਰੀਆਂ ਦੀ ਮੀਟਿੰਗ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ. ਜਸਵੰਤ ਸਿੰਘ ਰੰਧਾਵਾ ਦੇ ਗ੍ਰਹਿ ਵਿਖੇ ਹੋਈ ਜਿਸ ਵਿਚ ਹਲਕਾ ਇੰਚਾਰਜ ਸਰਬਜੋਤ ਸਿੰਘ ਸਾਬੀ ਆਪਣੀ ਟੀਮ ਨਾਲ ਵਿਸ਼ੇਸ਼ ਤੌਰ ’ਤੇ ਪਹੁੰਚੇ।

Ad Position 21
No active advertisement
ਅਜੀਤ ਡੈਸਕ 09-08-2026
ਭੰਗਾਲਾ, 8 ਅਗਸਤ (ਬਲਵਿੰਦਰਜੀਤ ਸਿੰਘ ਸੈਣੀ)- ਵਿਧਾਨ ਸਭਾ ਹਲਕਾ ਮੁਕੇਰੀਆਂ ਦੇ ਪਿੰਡ ਮਹਿਮੂਦਪੁਰ ਬਟਾਲਾ ਵਿਖੇ ਆਮ ਆਦਮੀ ਪਾਰਟੀ ਮੁਕੇਰੀਆਂ ਦੀ ਮੀਟਿੰਗ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ. ਜਸਵੰਤ ਸਿੰਘ ਰੰਧਾਵਾ ਦੇ ਗ੍ਰਹਿ ਵਿਖੇ ਹੋਈ ਜਿਸ ਵਿਚ ਹਲਕਾ ਇੰਚਾਰਜ ਸਰਬਜੋਤ ਸਿੰਘ ਸਾਬੀ ਆਪਣੀ ਟੀਮ ਨਾਲ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਆਪਣੇ ਸੰਬੋਧਨ ਵਿਚ ਸਰਬਜੋਤ ਸਿੰਘ ਸਾਬੀ ਨੇ ਕਿਹਾ ਕਿ ਸ. ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦਾ ਗਰਾਫ਼ ਲਗਾਤਾਰ ਵਧਦਾ ਜਾ ਰਿਹਾ ਹੈ ਤੇ ਲੋਕ ਪੰਜਾਬ ਸਰਕਾਰ ਦੇ ਕੰਮਾਂ ਤੋਂ ਖ਼ੁਸ਼ ਹੋ ਕੇ ਵੱਡੀ ਗਿਣਤੀ ਵਿਚ ਲੋਕ ‘ਆਪ’ ਨਾਲ ਜੁੜ ਰਹੇ ਹਨ। ਪੰਜਾਬ ਸਰਕਾਰ ਮੁੱਖ ਤੌਰ ’ਤੇ ਸਿਹਤ, ਸਿੱਖਿਆ, ਬਿਜਲੀ ਤੇ ਰੁਜ਼ਗਾਰ ਦੇ ਖੇਤਰਾਂ ਵਿਚ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਘਰੇਲੂ ਉਪਭੋਗਤਾਵਾਂ ਨੂੰ ਹਰ ਮਹੀਨੇ 300 ਯੂਨਿਟ (ਦੋ ਮਹੀਨਿਆਂ ਦੀਆਂ 600 ਯੂਨਿਟਾਂ) ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਤੇ ਸ਼ਹਿਰਾਂ ਵਿਚ ਸੈਂਕੜੇ ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ ਜਿੱਥੇ ਲੋਕਾਂ ਨੂੰ ਮੁਫ਼ਤ ਇਲਾਜ ਤੇ ਦਵਾਈਆਂ ਮਿਲਦੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਨੂੰ ‘ਸਕੂਲ ਆਫ਼ ਐਮੀਨੈਂਸ’ ਵਜੋਂ ਵਿਕਸਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਪਾਰਦਰਸ਼ੀ ਤਰੀਕੇ ਨਾਲ ਹਜ਼ਾਰਾਂ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਰਦਾਰ ਜਸਵੰਤ ਸਿੰਘ ਰੰਧਾਵਾ ਨੇ ਪਿੰਡ ਮਹਿਮੂਦਪੁਰ ਬਟਾਲਾ ਵਿਖੇ ਪਹੁੰਚਣ ਸਰਬਜੋਤ ਸਿੰਘ ਸਾਬੀ ਅਤੇ ਆਮ ਆਦਮੀ ਪਾਰਟੀ ਮੁਕੇਰੀਆਂ ਦੀ ਪੂਰੀ ਟੀਮ ਦਾ ਧੰਨਵਾਦ ਕੀਤਾ। ਇਸ ਮੌਕੇ ਗੁਰਜੀਵਨ ਸਿੰਘ, ਦਿਲਬਾਗ ਸਿੰਘ ਰੰਧਾਵਾ, ਪ੍ਰੇਮ ਰੰਧਾਵਾ, ਗੁਰਮੇਲ ਸਿੰਘ ਰੰਧਾਵਾ, ਅਨਿਲ ਠਾਕੁਰ ਸਰਪੰਚ, ਤਜਿੰਦਰ ਪਾਲ ਸਰਪੰਚ, ਵਿਸ਼ਵ ਮਿੱਤਰਾਂ ਸਾਬਕਾ ਸਰਪੰਚ, ਸਰਪੰਚ ਅਰਚਨਾ ਖੁਸਨਗਰ, ਸਰਪੰਚ ਫ਼ਿਰੋਜ਼ਪੁਰ, ਸਰਪੰਚ ਹਰਦੋਖੁੰਦਪੁਰ, ਸਰਪੰਚ ਆਕਾਮ, ਸਰਪੰਚ ਰਾਜਪੁਰ ਗੜੀ, ਸਰਪੰਚ ਰੰਗਾਂ, ਸਰਪੰਚ ਨਾਹਰਪੁਰ, ਸਾਬਕਾ ਸਰਪੰਚ ਜੋਗਿੰਦਰ ਸਿੰਘ, ਡਾ. ਰਤਨ ਸਾਬਕਾ ਸਰਪੰਚ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ੇਰੇ-ਏ-ਪੰਜਾਬ ਟੂਰਨਾਮੈਂਟ ਲਈ ਜੂਨੀਅਰ ਖਿਡਾਰੀ ਹਰਦਿਤਦੀਪ ਅਤੇ ਸੀਨੀਅਰ ਖਿਡਾਰੀ ਕਰਮਵੀਰ ਆਪਣੇ ਕੋਚ ਦਲਜੀਤ ਸਿੰਘ ਨਾਲ। ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ’ਚ ਸੈਮੀਨਾਰ ਲਗਾਇਆ
Ad Position 24