08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਕੈਂਬਰਿਜ ਓਵਰਸੀਜ਼ ਸਕੂਲ ’ਚ ਵਿੱਦਿਅਕ ਮੇਲਾ ਤੇ ਕਰੀਅਰ ਗਾਈਡੈਂਸ ਸੈਸ਼ਨ ਸਫ਼ਲਤਾਪੂਰਵਕ ਸਮਾਪਤ

ਮੁਕੇਰੀਆਂ, 8 ਅਗਸਤ (ਰਾਮਗੜ੍ਹੀਆ)- ਕੈਂਬਰਿਜ ਓਵਰਸੀਜ਼ ਸਕੂਲ ਮੁਕੇਰੀਆਂ ਵਿਖੇ ਜਮਾਤ ਗਿਆਰ੍ਹਵੀਂ ਤੇ ਬਾਰ੍ਹਵੀਂ ਦੇ ਵਿਦਿਆਰਥੀਆਂ ਲਈ ਵਿਦਿਅਕ ਮੇਲਾ ਅਤੇ ਕਰੀਅਰ ਗਾਈਡੈਂਸ ਸੈਸ਼ਨ ਕਰਵਾਇਆ ਗਿਆ। ਪ੍ਰਿੰਸੀਪਲ ਨੀਤੂ ਜਾਰੀ ਨੇ ਦੱਸਿਆ ਕਿ ਦੇਸ਼-ਵਿਦੇਸ਼ ਦੀਆਂ ਕਈ ਨਾਮਵਰ ਯੂਨੀਵਰਸਿਟੀਆਂ ਤੇ ਵਿੱਦਿਅਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਵਿਦਿਆਰਥੀਆਂ ਤੇ ਮਾਪਿਆਂ ਨਾਲ ਸਿੱਧਾ ਸੰਵਾਦ ਕਰਕੇ ਉੱਚ ਸਿੱਖਿਆ ਦੇ ਮੌਕਿਆਂ, ਵੱਖ-ਵੱਖ ਕੋਰਸਾਂ, ਦਾਖਲਾ ਪ੍ਰਕਿਰਿਆ ਤੇ ਕਰੀਅਰ ਵਿਕਲਪਾਂ ਬਾਰੇ ਜਾਣਕਾਰੀ ਸਾਂਝੀ ਕੀਤੀ।

Ad Position 21
No active advertisement
ਅਜੀਤ ਡੈਸਕ 09-08-2026
ਮੁਕੇਰੀਆਂ, 8 ਅਗਸਤ (ਰਾਮਗੜ੍ਹੀਆ)- ਕੈਂਬਰਿਜ ਓਵਰਸੀਜ਼ ਸਕੂਲ ਮੁਕੇਰੀਆਂ ਵਿਖੇ ਜਮਾਤ ਗਿਆਰ੍ਹਵੀਂ ਤੇ ਬਾਰ੍ਹਵੀਂ ਦੇ ਵਿਦਿਆਰਥੀਆਂ ਲਈ ਵਿਦਿਅਕ ਮੇਲਾ ਅਤੇ ਕਰੀਅਰ ਗਾਈਡੈਂਸ ਸੈਸ਼ਨ ਕਰਵਾਇਆ ਗਿਆ। ਪ੍ਰਿੰਸੀਪਲ ਨੀਤੂ ਜਾਰੀ ਨੇ ਦੱਸਿਆ ਕਿ ਦੇਸ਼-ਵਿਦੇਸ਼ ਦੀਆਂ ਕਈ ਨਾਮਵਰ ਯੂਨੀਵਰਸਿਟੀਆਂ ਤੇ ਵਿੱਦਿਅਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਵਿਦਿਆਰਥੀਆਂ ਤੇ ਮਾਪਿਆਂ ਨਾਲ ਸਿੱਧਾ ਸੰਵਾਦ ਕਰਕੇ ਉੱਚ ਸਿੱਖਿਆ ਦੇ ਮੌਕਿਆਂ, ਵੱਖ-ਵੱਖ ਕੋਰਸਾਂ, ਦਾਖਲਾ ਪ੍ਰਕਿਰਿਆ ਤੇ ਕਰੀਅਰ ਵਿਕਲਪਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਦੌਰਾਨ ਸੀ.ਯੂ.ਈ.ਟੀ., ਐਨ.ਈ.ਈ.ਟੀ. ਤੇ ਜੇ.ਈ.ਈ. ਅਡਵਾਂਸ ਸੰਬੰਧੀ ਵਿਸ਼ੇਸ਼ ਮਾਰਗ-ਦਰਸ਼ਨ ਸੈਸ਼ਨ ਵੀ ਕਰਵਾਏ ਗਏ। ਮਾਹਿਰਾਂ ਨੇ ਵਿਦਿਆਰਥੀਆਂ ਨੂੰ ਪ੍ਰੀਖਿਆ ਦੇ ਪੈਟਰਨ, ਤਿਆਰੀ ਦੀ ਰਣਨੀਤੀ, ਸਮੇਂ ਦੀ ਸਹੀ ਵਰਤੋਂ ਤੇ ਸਫ਼ਲਤਾ ਲਈ ਮਹੱਤਵਪੂਰਨ ਸੁਝਾਅ ਦਿੱਤੇ। ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਤੇ ਮਾਪਿਆਂ ਨੇ ਇਸ ਸੈਸ਼ਨ ਵਿੱਚ ਉਤਸ਼ਾਹ ਨਾਲ ਭਾਗ ਲਿਆ। ਸਕੂਲ ਦੇ ਐਮ.ਡੀ. ਸਚਿਨ ਸਮਿਆਲ ਤੇ ਸ਼ਿਖਾ ਠਾਕੁਰ ਨੇ ਕਿਹਾ ਕਿ ਅਜਿਹੇ ਉਪਰਾਲਿਆਂ ਨਾਲ ਵਿਦਿਆਰਥੀਆਂ ਨੂੰ ਆਪਣੇ ਭਵਿੱਖ ਦੇ ਅਕਾਦਮਿਕ ਤੇ ਕਰੀਅਰ ਵਿਕਲਪਾਂ ਸਬੰਧੀ ਸਪਸ਼ਟਤਾ ਮਿਲਦੀ ਹੈ। ਇਸ ਮੌਕੇ ਸਕੂਲ ਪ੍ਰਿੰਸੀਪਲ ਨੀਤੂ ਜੋਹਰੀ ਅਤੇ ਸਕੂਲ ਪ੍ਰਬੰਧਨ ਵੱਲੋਂ ਸਾਰੀਆਂ ਭਾਗ ਲੈਣ ਵਾਲੀਆਂ ਯੂਨੀਵਰਸਿਟੀਆਂ, ਮਾਹਿਰਾਂ, ਮਾਪਿਆਂ ਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਮਹਾਰਾਣਾ ਪ੍ਰਤਾਪ ਰਾਜਪੂਤ ਸਭਾ ਤਲਵਾੜਾ ਵਿਖੇ ਨਵੀਂ ਕਮੇਟੀ ਦਾ ਸਨਮਾਨ ਸਮਾਗਮ - ਡਾ. ਹਰਸਿਮਰਤ ਸਿੰਘ ਸਾਹੀ ਅਗਲੀ ਖ਼ਬਰ ਖ਼ਾਲਸਾ ਕਾਲਜ ’ਚ ਧਰਮਪਾਲ ਸਾਹਿਲ ਦਾ ਨਾਵਲ ‘ਜਲਦੂਤ’ ਲੋਕ ਅਰਪਣ
Ad Position 24