ਸਰਬੱਤ ਦਾ ਭਲਾ ਟਰੱਸਟ ਨੇ ਹੁਣ ਤੱਕ ਲੋੜਵੰਦਾਂ ਲਈ 150 ਕਲੀਨਿਕ ਲੈਬਾਂ ਖੋਲ੍ਹੀਆਂ-ਡਾ. ਐੱਸ.ਪੀ. ਸਿੰਘ
ਟਾਂਡਾ ਉੜਮੁੜ, 8 ਅਗਸਤ (ਕੁਲਬੀਰ ਸਿੰਘ ਗੁਰਾਇਆ)- ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਦੀ ਸਾਂਝੀ ਤਾਲਮੇਲ ਕਮੇਟੀ ਵਲੋਂ ਚੰਡੀਗੜ੍ਹ ਵਿਖੇ ਹੋਈ ਮਹਾਂ ਰੈਲੀ ਵਿਚ ਭਾਗ ਲੈਣ ਲਈ ਟਾਂਡਾ ਤੋਂ ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਤਹਿਸੀਲ ਟਾਂਡਾ ਦੀ ਟੀਮ ਪ੍ਰਧਾਨ ਅਜੀਤ ਸਿੰਘ ਗੁਰਾਇਆ ਦੀ ਅਗਵਾਈ ਵਿਚ ਚੰਡੀਗੜ੍ਹ ਗਈ। ਇਸ ਮੌਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਸਮੂਹ ਪੈਨਸ਼ਨਰਾਂ ਨੇ ਕਿਹਾ ਕਿ ਮੰਗਾਂ ਨਾ ਮੰਨੇ ਜਾਣ ਕਾਰਨ ਪੈਨਸ਼ਨਰਾਂ ਅਤੇ ਮੁਲਾਜ਼ਮਾਂ ’ਚ ਪੰਜਾਬ ਸਰਕਾਰ ਵਿਰੁੱਧ ਬਹੁਤ ਰੋਸ ਪਾਇਆ ਜਾ ਰਿਹਾ ਹੈ।
ਟਾਂਡਾ ਉੜਮੁੜ, 8 ਅਗਸਤ (ਕੁਲਬੀਰ ਸਿੰਘ ਗੁਰਾਇਆ)- ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਦੀ ਸਾਂਝੀ ਤਾਲਮੇਲ ਕਮੇਟੀ ਵਲੋਂ ਚੰਡੀਗੜ੍ਹ ਵਿਖੇ ਹੋਈ ਮਹਾਂ ਰੈਲੀ ਵਿਚ ਭਾਗ ਲੈਣ ਲਈ ਟਾਂਡਾ ਤੋਂ ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਤਹਿਸੀਲ ਟਾਂਡਾ ਦੀ ਟੀਮ ਪ੍ਰਧਾਨ ਅਜੀਤ ਸਿੰਘ ਗੁਰਾਇਆ ਦੀ ਅਗਵਾਈ ਵਿਚ ਚੰਡੀਗੜ੍ਹ ਗਈ। ਇਸ ਮੌਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਸਮੂਹ ਪੈਨਸ਼ਨਰਾਂ ਨੇ ਕਿਹਾ ਕਿ ਮੰਗਾਂ ਨਾ ਮੰਨੇ ਜਾਣ ਕਾਰਨ ਪੈਨਸ਼ਨਰਾਂ ਅਤੇ ਮੁਲਾਜ਼ਮਾਂ ’ਚ ਪੰਜਾਬ ਸਰਕਾਰ ਵਿਰੁੱਧ ਬਹੁਤ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਿੱਥੇ ਪੁਰਾਣੀ ਪੈਨਸ਼ਨ ਬਹਾਲ ਨਹੀਂ ਕੀਤੀ ਗਈ, ਉੱਥੇ ਡੀ. ਏ. 18 ਫ਼ੀਸਦੀ ਰਿਲੀਜ਼ ਕਰਨ ਦੀ ਥਾਂ ਸਰਕਾਰ ਉੱਚ ਅਦਾਲਤ ਵਿਚ ਸਿੱਧੇ ਤੌਰ ’ਤੇ ਵਕੀਲਾਂ ਦੀ ਵੱਡੀ ਫ਼ੌਜ ਖੜ੍ਹੀ ਕਰਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਸੰਘੀ ਘੁੱਟਣ ਦੇ ਰਾਹ ਪੈ ਗਈ ਹੈ। ਬੁਲਾਰਿਆਂ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਮੁਲਾਜ਼ਮਾਂ ਨਾਲ ਪੰਗਾ ਲੈਣਾ ਮਹਿੰਗਾ ਪੈਣ ਵਾਲਾ ਹੈ। ਕੱਚੇ ਮੁਲਾਜ਼ਮ ਪੱਕੇ ਨਹੀਂ ਕੀਤੇ ਜਾ ਰਹੇ, ਉਲਟਾ ਉਨ੍ਹਾਂ ਨੂੰ ਕੁੱਟਿਆ ਜਾ ਰਿਹਾ ਹੈ ਤੇ ਤਸ਼ੱਦਦ ਢਾਹਿਆ ਜਾ ਰਿਹਾ ਹੈ। ਉਨ੍ਹਾਂ ਹੋਰ ਕਿਹਾ ਕਿ ਪੰਜਾਬ ਭਰ ਵਿਚੋਂ 1 ਲੱਖ ਦੇ ਕਰੀਬ ਸਰਕਾਰੀ ਮੁਲਾਜ਼ਮ ਅਤੇ ਪੈਨਸ਼ਨਰ ਇਸ ਰੈਲੀ ਅਤੇ ਰੋਸ ਮਾਰਚ ਵਿਚ ਸ਼ਾਮਿਲ ਹੋਏ। ਇਸ ਮੌਕੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਮਹਿੰਗਾਈ ਭੱਤੇ ਦੇ ਬਕਾਏ ਅਤੇ ਰਹਿੰਦੀਆਂ ਕਿਸ਼ਤਾਂ ਜਾਰੀ ਕਰਨਾ। 17 ਜੁਲਾਈ 2020 ਤੋਂ ਬਾਅਦ ਭਰਤੀ ਕੀਤੇ ਮੁਲਾਜ਼ਮਾਂ ’ਤੇ ਕੇਂਦਰ ਦੀ ਬਜਾਏ ਪੰਜਾਬ ਦੇ ਤਨਖ਼ਾਹ ਸਕੇਲ ਲਾਗੂ ਕਰਨਾ। ਕੱਚੇ, ਆਊਟਸੋਰਸਡ ਅਤੇ ਇਨਲਿਸਟਡ ਮੁਲਾਜ਼ਮਾਂ ਨੂੰ ਪੱਕਾ ਕਰਨਾ ਆਦਿ ਮੰਗਾਂ ਦੇ ਹੱਕ ’ਚ ਆਵਾਜ਼ ਬੁਲੰਦ ਕੀਤੀ। ਇਸ ਮੌਕੇ ਹੈੱਡਮਾਸਟਰ ਸੰਤੋਖ ਸਿੰਘ, ਸੁਖਬੀਰ ਸਿੰਘ, ਅਮਰਜੀਤ ਸਿੰਘ, ਸ਼ਿਵ ਕੁਮਾਰ, ਬਲਬੀਰ ਸਿੰਘ, ਕਸ਼ਮੀਰਾ ਸਿੰਘ, ਮਦਨ ਸਿੰਘ, ਮੋਹਨ ਸਿੰਘ, ਰਜਿੰਦਰ ਸਿੰਘ ਖੁਣਖੁਣ, ਮਦਨ ਲਾਲ ਬੁੱਲੋਵਾਲ, ਸੁਰਜੀਤ ਸਿੰਘ ਆਦਿ ਮੌਜੂਦ ਸਨ।