08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਮਾਤਾ ਸਾਹਿਬ ਕੌਰ ਇੰਟਰਨੈਸ਼ਨਲ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਟਾਂਡਾ ਉੜਮੁੜ, 8 ਅਗਸਤ (ਕੁਲਬੀਰ ਸਿੰਘ ਗੁਰਾਇਆ)- ਮਾਤਾ ਸਾਹਿਬ ਕੌਰ ਇੰਟਰਨੈਸ਼ਨਲ ਸਕੂਲ ਵਿਖੇ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨਾਲ ਜੋੜਨ ਦੇ ਉਦੇਸ਼ ਪ੍ਰਿੰਸੀਪਲ ਅੰਜੂ ਬਾਲਾ ਦੀ ਦੇਖ-ਰੇਖ ਹੇਠ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਰਵਾਇਤੀ ਪੰਜਾਬੀ ਪਹਿਰਾਵੇ ਪਹਿਨ ਕੇ ਗਿੱਧਾ, ਬੋਲੀਆਂ ਤੇ ਹੋਰ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਖੂਬ ਰੰਗ ਬੰਨਿ੍ਹਆ।

Ad Position 21
No active advertisement
ਮਾਤਾ ਸਾਹਿਬ ਕੌਰ ਇੰਟਰਨੈਸ਼ਨਲ ਸਕੂਲ ਤਲਵੰਡੀ ਡੱਡੀਆਂ ਵਿਖੇ ਮਨਾਏ ਗਏ ਤੀਆਂ ਦੇ ਤਿਉਹਾਰ ਦੀਆਂ ਝਲਕੀਆਂ। ਤਸਵੀਰ : ਗੁਰਾਇਆ 09-08-2026
ਟਾਂਡਾ ਉੜਮੁੜ, 8 ਅਗਸਤ (ਕੁਲਬੀਰ ਸਿੰਘ ਗੁਰਾਇਆ)- ਮਾਤਾ ਸਾਹਿਬ ਕੌਰ ਇੰਟਰਨੈਸ਼ਨਲ ਸਕੂਲ ਵਿਖੇ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨਾਲ ਜੋੜਨ ਦੇ ਉਦੇਸ਼ ਪ੍ਰਿੰਸੀਪਲ ਅੰਜੂ ਬਾਲਾ ਦੀ ਦੇਖ-ਰੇਖ ਹੇਠ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਰਵਾਇਤੀ ਪੰਜਾਬੀ ਪਹਿਰਾਵੇ ਪਹਿਨ ਕੇ ਗਿੱਧਾ, ਬੋਲੀਆਂ ਤੇ ਹੋਰ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਖੂਬ ਰੰਗ ਬੰਨਿ੍ਹਆ। ਪ੍ਰੋਗਰਾਮ ਦੀ ਸ਼ੁਰੂਆਤ ਕਰਦੇ ਹੋਏ ਕੁਆਲੀਨੇਟਰ ਜਸਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਤੀਜ ਤੇ ਤਿਉਹਾਰ ਦੀ ਜਾਣਕਾਰੀ ਦਿੱਤੀ ਅਤੇ ਪੰਜਾਬੀ ਵਿਰਸੇ ਵਿੱਚ ਇਸ ਦੇ ਮਹੱਤਵ ਬਾਰੇ ਦੱਸਿਆ। ਸਮਾਗਮ ਦੌਰਾਨ ਵਿਦਿਆਰਥਣਾਂ ਨੇ ਪੰਜਾਬੀ ਪਹਿਰਾਵੇ ਵਿੱਚ ਸਜ-ਧਜ ਕੇ ਤੀਜ ਦੇ ਰਵਾਇਤੀ ਰੰਗ ਨੂੰ ਹੋਰ ਵੀ ਖੂਬਸੂਰਤ ਬਣਾਇਆ। ਬੱਚਿਆਂ ਨੇ ਨੱਚ-ਨੱਚ ਕੇ ਖੂਬ ਧਮਾਲ ਪਾਈ ਤੇ ਪੰਜਾਬੀ ਸੱਭਿਆਚਾਰ ਦੀਆਂ ਵੱਖ-ਵੱਖ ਝਲਕੀਆਂ ਪੇਸ਼ ਕੀਤੀਆਂ। ਸਕੂਲ ਵਿਚ ਲਗਾਏ ਗਏ ਝੂਲੇ, ਰਵਾਇਤੀ ਸਜਾਵਟ ਤੇ ਪੰਜਾਬੀ ਵਿਰਸੇ ਨਾਲ ਸਬੰਧਤ ਗਤੀਵਿਧੀਆਂ ਨੇ ਸਮਾਗਮ ਦੀ ਰੌਣਕ ਵਧਾਈ। ਚੇਅਰਮੈਨ ਸੁਖਵਿੰਦਰ ਸਿੰਘ ਅਰੋੜਾ ਨੇ ਵਿਦਿਆਰਥੀਆਂ ਅਤੇ ਸਟਾਫ ਨੂੰ ਤੀਆਂ ਦੇ ਤਿਉਹਾਰ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਅਜਿਹੇ ਸੱਭਿਆਚਾਰਕ ਪ੍ਰੋਗਰਾਮ ਬੱਚਿਆਂ ਨੂੰ ਆਪਣੇ ਅਮੀਰ ਪੰਜਾਬੀ ਵਿਰਸੇ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸਕੂਲ ਦੀ ਵਿਦਿਆਰਥਣ ਕੀਰਤਪ੍ਰੀਤ ਕੌਰ ਨੇ ਬਾਜ਼ੀ ਮਾਰਦਿਆਂ ਤੀਜ ਦਾ ਖਿਤਾਬ ਆਪਣੇ ਨਾਂਅ ਕੀਤਾ। ਇਸ ਮੌਕੇ ਜਸਵੀਰ ਕੌਰ, ਮਨਪ੍ਰੀਤ ਕੌਰ, ਦਮਨਜੀਤ ਕੌਰ, ਤਰਨਜੀਤ ਕੌਰ, ਮਮਤਾ, ਸੁਖਵਿੰਦਰ ਕੌਰ, ਪੂਜਾ, ਜੋਤੀ ਬਾਲ , ਅੰਜਲੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਟ੍ਰਿਪਲ.ਐਮ ਦੇ ਨੀਟ ਦੀ ਪ੍ਰੀਖਿਆ ਪਾਸ ਕਰਨ ਵਾਲੇ 37 ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਬਲਾਕ ਪੱਧਰੀ ਰੋਲ ਪਲੇਅ ਅਤੇ ਏ.ਈ.ਪੀ. ਤਹਿਤ ਰੈੱਡ ਰਿਬਨ ਕੁਇਜ਼ ਮੁਕਾਬਲੇ ਕਰਵਾਏ
Ad Position 24