ਇੰਸਪੈਕਟਰ ਬਲਜੀਤ ਸਿੰਘ ਕਾਹਲੋ ਦੀ ਪਤਨੀ ਕੁਲਵੰਤ ਕੌਰ ਦੀ ਬਰਸੀ ਸੰਬੰਧੀ ਸਮਾਗਮ
ਦਸੂਹਾ, 9 ਅਗਸਤ (ਭੁੱਲਰ)- ਸਾਬਕਾ ਇੰਸਪੈਕਟਰ ਬਲਜੀਤ ਸਿੰਘ ਕਾਹਲੋਂ ਦੀ ਪਤਨੀ ਕੁਲਵੰਤ ਕੌਰ ਕਾਹਲੋਂ ਦੀ ਪਹਿਲੀ ਬਰਸੀ ਸਬੰਧੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਹਿਜ ਪਾਠ ਦੇ ਭੋਗ ਉਪਰੰਤ ਸਿੱਖ ਪੰਥ ਦੇ ਪ੍ਰਸਿੱਧ ਕੀਰਤਨੀਏ ਬਾਬਾ ਸੁਖਵਿੰਦਰ ਸਿੰਘ ਓਡਰਾ ਦੇ ਜਥੇ ਵੱਲੋਂ ਸੰਗਤਾਂ ਨੂੰ ਵੈਰਾਗਮਈ ਕੀਰਤਨ ਸਰਵਣ ਕਰਵਾਏ ਗਏ।
ਦਸੂਹਾ, 9 ਅਗਸਤ (ਭੁੱਲਰ)- ਸਾਬਕਾ ਇੰਸਪੈਕਟਰ ਬਲਜੀਤ ਸਿੰਘ ਕਾਹਲੋਂ ਦੀ ਪਤਨੀ ਕੁਲਵੰਤ ਕੌਰ ਕਾਹਲੋਂ ਦੀ ਪਹਿਲੀ ਬਰਸੀ ਸਬੰਧੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਹਿਜ ਪਾਠ ਦੇ ਭੋਗ ਉਪਰੰਤ ਸਿੱਖ ਪੰਥ ਦੇ ਪ੍ਰਸਿੱਧ ਕੀਰਤਨੀਏ ਬਾਬਾ ਸੁਖਵਿੰਦਰ ਸਿੰਘ ਓਡਰਾ ਦੇ ਜਥੇ ਵੱਲੋਂ ਸੰਗਤਾਂ ਨੂੰ ਵੈਰਾਗਮਈ ਕੀਰਤਨ ਸਰਵਣ ਕਰਵਾਏ ਗਏ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਵਿੱਛੜੀ ਰੂਹ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ ਅਤੇ ਕਿਹਾ ਕਿ ਉਹ ਬਹੁਤ ਹੀ ਮਿਲਣ ਸਾਰ ਸੁਭਾਅ ਦੇ ਮਾਲਕ ਸਨ ਜਿਨ੍ਹਾਂ ਤੋਂ ਸਾਨੂੰ ਵੀ ਸੇਧ ਲੈ ਕੇ ਸਮਾਜ ਸੇਵਾ ਵਿਚ ਹਿੱਸਾ ਪਾਉਣਾ ਚਾਹੀਦਾ ਹੈ। ਇਸ ਮੌਕੇ ਸਾਬਕਾ ਵਿਧਾਇਕਾ ਇੰਦੂ ਬਾਲਾ, ਗੁਰਧਿਆਨ ਸਿੰਘ ਮੁਲਤਾਨੀ, ਸੁਖਵਿੰਦਰ ਕੌਰ ਚੱਕ, ਨਰਿੰਦਰ ਸਿੰਘ, ਲੈਕਚਰਾਰ ਜਸਵੰਤ ਸਿੰਘ, ਰਣਜੋਧ ਸਿੰਘ, ਹਰਜੀਤ ਸਿੰਘ ਦਸੂਹਾ, ਮੋਹਣ ਸਿੰਘ, ਹਰਮਿੰਦਰ ਕੌਰ, ਰਾਜਵਿੰਦਰ ਕੌਰ, ਰਮਨਾ ਰਮਨਜੀਤ ਕੌਰ, ਬਲਦੇਵ ਸਿੰਘ, ਨਰਿੰਦਰ ਸਿੰਘ, ਦਿਨੇਸ਼ ਸਿੰਘ, ਰਾਕੇਸ਼ ਕੁਮਾਰ, ਨਰਿੰਦਰ ਕੁਮਾਰ, ਬਿਕਰਮਜੀਤ ਸਿੰਘ ਚੱਕ, ਨਿਰਮਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਖ਼ਸੀਅਤਾਂ ਹਾਜ਼ਰ ਸਨ।